ਨਾਭਾ, 28 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਅੰਦਰ ਹੋ ਰਹੀਆਂ ਬੇ-ਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਚੰਨੋਂ ਕਾਲੋਨੀ (ਅਲੌਹਰਾਂ) ਵਿਖੇ ਗੁਰਮੀਤ ਸਿੰਘ ਬਦੇਸ਼ਾ ਦੀ ਅਗਵਾਈ ਹੇਠ ਕੀਤੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਬੇ-ਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਨਾ ਬਣਾ ਕੇ ਲੋਕਾਂ ਨੂੰ ਮੂਰਖ ਬਣਾਇਆ | ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਰਕਾਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾ ਰਹੇ ਹਨ | ਗੁਰਮੀਤ ਸਿੰਘ ਬਦੇਸ਼ਾ, ਹਰਜੀਤ ਸਿੰਘ, ਰਾਮ ਸਿੰਘ ਤੇ ਰਾਹੁਲ ਸ਼ਰਮਾ ਆਦਿ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਆਪ' ਆਗੂ ਗੋਪੀ ਫੈਜਗੜ੍ਹ, ਸੁਖਜੀਤ ਸਿੰਘ ਹਾਂਸ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਜਸਵੀਰ ਸਿੰਘ, ਸੁਖਦੀਪ ਸਿੰਘ, ਲਾਭ ਸਿੰਘ ਆਦਿ ਮੌਜੂਦ ਸਨ |