ਸਮਾਣਾ, 28 ਅਪ੍ਰੈਲ (ਸਾਹਿਬ ਸਿੰਘ)-ਮੱੁਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਅੱਜ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਰਹਿਨੁਮਾਈ ਹੇਠ ਸਮਾਣਾ ਸ਼ਹਿਰ ਤੋਂ ਸੰਗਤ ਦਾ ਇਕ ਵੱਡਾ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ | ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਸਕੀਮ ਦੀ ਪ੍ਰਸੰਸਾ ਕੀਤੀ | ਬੱਸ ਰਵਾਨਗੀ ਸਮੇਂ ਵਿਧਾਇਕ ਜੌੜਾ ਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਆਤਮਿਕ ਸ਼ਾਂਤੀ ਪ੍ਰਾਪਤ ਕਰ ਸਕਣ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਰਮਨਦੀਪ ਆਦਿ ਵੀ ਹਾਜ਼ਰ ਸਨ |