ਰਾਜਪੁਰਾ, 28 ਅਪ੍ਰੈਲ (ਜੀ.ਪੀ. ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਰਾਜਪੁਰਾ ਦੇ ਪਿੰਡ ਜੰਡੋਲੀ ਵਿਖੇ ਹਲਕਾ ਕੋਆਰਡੀਨੇਟਰ ਅਜੈ ਚੌਧਰੀ ਅਤੇ ਬਲਾਕ ਪ੍ਰਧਾਨ ਚਾਰੂ ਚੌਧਰੀ ਅਤੇ ਬਲਾਕ ਪ੍ਰਧਾਨ ਡਾ. ਚਰਨ ਕਮਲ ਧੀਮਾਨ ਦੀ ਅਗਵਾਈ ਹੇਠ ਵਿਰਾਸਤ ਸੇਵਾ ਸੰਗਠਨ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਲਈ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਿਰਾਸਤ ਸੇਵਾ ਸੰਗਠਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਘਬੀਰ ਸਿੰਘ ਗੋਪਾਲਪੁਰ ਪਹੁੰਚੇ 'ਤੇ ਉਨ੍ਹਾਂ ਵਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮਿ੍ਤਸਰ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾ ਕੀਤਾ | ਇਸ ਮੌਕੇ ਰਘਵੀਰ ਸਿੰਘ ਗੋਪਾਲਪੁਰ ਵਲੋਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਗਲਾਂ ਦੇ ਵਿਚ ਹਾਰ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਲੋਕਾਂ ਦੇ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੋਕੇ ਧਨਵੰਤ ਸਿੰਘ ਹਰਪਾਲਪੁਰ, ਸੰਤ ਸਿੰਘ ਢਕਾਂਨਸੂ, ਲਲਿਤ ਕੁਮਾਰ, ਪਿੰਡ ਜੰਡੋਲੀ ਦੇ ਸਰਪੰਚ, ਪੰਚ ਅਤੇ ਹੋਰ ਪਤਵੰਤੇ ਆਗੂ ਮੌਜੂਦ ਸਨ |