12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪ੍ਰਧਾਨ ਮੰਤਰੀ ਦੀ 'ਮਨ ਕੀ ਬਾਤ' ਪ੍ਰੋਗਰਾਮ ਹਰ ਵਰਗ ਨੂੰ ਜੋੜਨ ਦਾ ਮਾਧਿਅਮ ਹੈ-ਟਿਵਾਣਾ

Ad Position 21
No active advertisement
ਅਜੀਤ ਡੈਸਕ 29-04-2026
ਭਾਦਸੋਂ, 28 ਅਪ੍ਰੈਲ (ਪ੍ਰਦੀਪ ਦੰਦਰਾਲਾ)-ਭਾਜਪਾ ਭਾਦਸੋਂ ਦੇ ਮੰਡਲ ਪ੍ਰਧਾਨ ਤੇ ਸੀਨੀਅਰ ਆਗੂ ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਦੀ 'ਮਨ ਕੀ ਬਾਤ' ਦੇ 133ਵੇਂ ਐਪੀਸੋਡ ਨੂੰ ਬਹੁਤ ਉਤਸ਼ਾਹ ਅਤੇ ਏਕਤਾ ਨਾਲ ਸੁਣਿਆ ਗਿਆ | ਇਸ ਪ੍ਰੋਗਰਾਮ ਵਿਚ ਦੇਸ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਿੱਸਾ ਲਿਆ | ਇਸ ਸਮੇਂ ਟਿਵਾਣਾ ਨੇ ਕਿਹਾ ਕਿ 'ਮਨ ਕੀ ਬਾਤ' ਪ੍ਰੋਗਰਾਮ ਦੇਸ ਦੇ ਹਰ ਵਰਗ ਨੂੰ ਜੋੜਨ ਦਾ ਇਕ ਮਾਧਿਅਮ ਹੈ | ਇਹ ਸਰਕਾਰ ਦੇ ਵਿਚਾਰਾਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਇਕ ਪ੍ਰਭਾਵਸ਼ਾਲੀ ਪਲੇਟਫ਼ਾਰਮ ਹੈ | ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਧਾਰਮਿਕ, ਸਭਿਆਚਾਰਕ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਮਿਲੀ ਹੈ, ਰਾਮ ਮੰਦਰ ਅਯੁੱਧਿਆ ਦਾ ਸ਼ਾਨਦਾਰ ਨਿਰਮਾਣ ਦੇਸ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਆਸਥਾ ਦੇ ਪ੍ਰਤੀਕ ਵਜੋਂ ਉੱਭਰਿਆ ਹੈ, ਇਸ ਇਤਿਹਾਸਕ ਕਾਰਜ ਨੇ ਨਾ ਸਿਰਫ ਦੇਸ਼ ਦੀ ਸਭਿਆਚਾਰਕ ਵਿਰਾਸਤ ਨੂੰ ਮਜ਼ਬੂਤ ਕੀਤਾ ਹੈ ਬਲਕਿ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਦਾ ਵੀ ਸਤਿਕਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਜੇਲ੍ਹਾਂ 'ਚ ਸਿੱਖ ਬੰਦੀਆਂ 'ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਪ੍ਰੋ. ਸਤਨਾਮ ਕੌਰ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
Ad Position 24