ਸਮਾਣਾ, 28 ਅਪ੍ਰੈਲ (ਸਾਹਿਬ ਸਿੰਘ)-ਅਕਾਲੀ ਵਾਰਿਸ ਪੰਜਾਬ ਦੇ ਦੀ ਬੁਲਾਰਾ ਪ੍ਰੋ. ਸਤਨਾਮ ਕੌਰ ਨੇ ਕਿਹਾ ਹੈ ਜੇਲ੍ਹਾਂ ਵਿਚ ਸਿੱਖ ਬੰਦੀਆਂ 'ਤੇ ਹੋ ਰਹੇ ਤਸ਼ੱਦਦ, ਅਣਦੇਖੀ ਅਤੇ ਭੇਦਭਾਵ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਹਰ ਇਨਸਾਨ ਨੂੰ ਇਨਸਾਫ਼ ਅਤੇ ਸਨਮਾਨ ਨਾਲ ਜਿਊਣ ਦਾ ਅਧਿਕਾਰ ਹੈ, ਚਾਹੇ ਉਹ ਕਿਸੇ ਵੀ ਧਰਮ ਜਾਂ ਕੌਮ ਨਾਲ ਸਬੰਧਿਤ ਹੋਵੇ | ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਸਿੱਖ ਬੰਦੀਆਂ 'ਤੇ ਜੇਲ੍ਹਾਂ ਵਿਚ ਹੋ ਰਹੇ ਤਸ਼ੱਦਦ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਤੁਰੰਤ ਕਾਰਵਾਈ ਕਰਨ | ਉਨ੍ਹਾਂ ਆਖਿਆ ਬੇਗੁਨਾਹਾਂ ਨੂੰ ਰਿਹਾ ਕੀਤਾ ਜਾਵੇ ਅਤੇ ਜ਼ੁਲਮ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇ | ਉਨ੍ਹਾਂ ਆਖਿਆ ਕਿ ਅੱਜ ਦੇ ਸਮੇਂ ਵਿਚ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨਾਲ ਹੋ ਰਹੇ ਜ਼ੁਲਮ ਬਹੁਤ ਹੀ ਚਿੰਤਾਜਨਕ ਅਤੇ ਨਿੰਦਣਯੋਗ ਹਨ | ਕਈ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਜੋ ਕਿ ਮੂਲ ਮਨੁੱਖੀ ਅਧਿਕਾਰਾਂ ਦੀ ਸਾਫ਼ ਉਲੰਘਣਾ ਹੈ |