12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਨੌਰ 'ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਮਹੱਤਵਪੂਰਨ ਬੈਠਕ

Ad Position 21
No active advertisement
ਅਜੀਤ ਡੈਸਕ 29-04-2026
ਸਨੌਰ, 28 ਅਪ੍ਰੈਲ (ਸੋਖਲ)-ਸਨੌਰ ਵਿਖੇ ਅੱਜ ਕਾਂਗਰਸ ਪਾਰਟੀ ਦੇ ਪੁਰਾਣੇ ਵਰਕਰਾਂ ਦੀ ਇਕ ਮਹੱਤਵਪੂਰਨ ਬੈਠਕ ਸੀਨੀਅਰ ਕਾਂਗਰਸੀ ਆਗੂ ਹਲਕਾ ਸਨੌਰ ਹਰਦੀਪ ਸਿੰਘ ਜੋਸ਼ਨ, ਸੀਨੀਅਰ ਵਾਈਸ ਚੇਅਰਮੈਨ ਓਬੀਸੀ ਵਿੰਗ ਪੰਜਾਬ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ | ਇਸ ਬੈਠਕ ਵਿਚ ਪਾਰਟੀ ਦੀ ਚੜ੍ਹਦੀਕਲਾ ਅਤੇ ਆਉਣ ਵਾਲੇ ਸਮੇਂ ਲਈ ਰਣਨੀਤਿਕ ਯੋਜਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਵਰਕਰਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਸੁਝਾਅ ਦਿੱਤੇ | ਬੈਠਕ ਦੌਰਾਨ ਖਾਸ ਤੌਰ 'ਤੇ ਵਰਕਰ ਸੰਮੇਲਨ ਕਰਨ ਦੇ ਮੁੱਦੇ 'ਤੇ ਚਰਚਾ ਹੋਈ | ਹਰਦੀਪ ਸਿੰਘ ਜੋਸ਼ਨ ਨੇ ਕਿਹਾ ਕਿ ਪੁਰਾਣੇ ਅਤੇ ਸਮਰਪਿਤ ਵਰਕਰਾਂ ਨੂੰ ਇਕੱਠਾ ਕਰਕੇ ਵੱਡੇ ਪੱਧਰ 'ਤੇ ਸੰਮੇਲਨ ਕਰਵਾਇਆ ਜਾਣਾ ਚਾਹੀਦਾ ਹੈ, ਜਿਸ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਮੁੱਢਲੀ ਰੂਪਰੇਖਾ ਵੀ ਤਿਆਰ ਕੀਤੀ ਗਈ ਅਤੇ ਜਲਦੀ ਹੀ ਇਸਨੂੰ ਅਮਲ ਵਿਚ ਲਿਆਉਣ ਦਾ ਫੈਸਲਾ ਕੀਤਾ ਗਿਆ | ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਪੁਰਾਣੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਨ੍ਹਾਂ ਦੇ ਤਜਰਬੇ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਮਿਲਦੀ ਹੈ | ਇਸ ਮੌਕੇ ਹਰਿੰਦਰਪਾਲ ਸ਼ਰਮਾ (ਸਾਬਕਾ ਚੇਅਰਮੈਨ, ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ), ਰਾਜਕੁਮਾਰ ਡਕਾਲਾ (ਸਾਬਕਾ ਚੇਅਰਮੈਨ, ਮਾਰਕੀਟ ਕਮੇਟੀ), ਸਵਰਨ ਸਿੰਘ ਰਾਮਗੜ੍ਹ (ਸੂਬਾ ਸਕੱਤਰ, ਕਿਸਾਨ ਵਿੰਗ ਪੰਜਾਬ), ਵਿਨੋਦ ਭਟਨਾਗਰ (ਪ੍ਰਧਾਨ, ਸੇਵਾ ਦਲ ਜ਼ਿਲਾ ਪਟਿਆਲਾ), ਰਾਜਿੰਦਰ ਸਿੰਘ (ਸਾਬਕਾ ਬਲਾਕ ਪਰਿਸਦ ਮੈਂਬਰ), ਰੁਪਿੰਦਰ ਸਿੰਘ ਬਬਲੀ, ਅਵਤਾਰ ਸਿੰਘ ਸਮੇਤ ਕਈ ਹੋਰ ਆਗੂ ਹਾਜ਼ਰ ਸਨ | ਆਿਖ਼ਰ ਵਿਚ ਇਹ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਇਕ ਵਿਸ਼ਾਲ ਵਰਕਰ ਸੰਮੇਲਨ ਕਰਕੇ ਪਾਰਟੀ ਨੂੰ ਨਵੀਂ ਤਾਕਤ ਦਿੱਤੀ ਜਾਵੇਗੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੋਟਾਪਾ ਘਟਾਉਣ ਸੰਬੰਧੀ ਟਾਕ ਸ਼ੋਅ ਦੌਰਾਨ ਪਟਿਆਲਵੀਆਂ ਨੇ ਹਾਸਿਲ ਕੀਤੀ ਬਹੁਮੁੱਲੀ ਜਾਣਕਾਰੀ ਅਗਲੀ ਖ਼ਬਰ ਸਮਾਜ ਦੀ ਬਿਹਤਰੀ ਲਈ ਜਨਤਕ ਅਦਾਰਿਆਂ ਦਾ ਆਪਸ 'ਚ ਮੇਲ-ਜੋਲ ਬਣਾ ਕੇ ਚੱਲਣਾ ਬਹੁਤ ਜ਼ਰੂਰੀ-ਡਾ. ਜਗਦੀਪ ਸਿੰਘ
Ad Position 24