ਬੈਡਮਿੰਟਨ ਖਿਡਾਰੀ ਨੂੰ ਡੀ.ਸੀ. ਨੇ ਮੈਡਲ ਦੇ ਕੇ ਕੀਤਾ ਸਨਮਾਨਿਤ
ਅਜੀਤ ਡੈਸਕ
29-04-2026
ਉਨ੍ਹਾਂ ਨੇ ਜਗਸ਼ੇਰ ਸਿੰਘ ਖੰਗੂੜਾ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਬੈਡਮਿੰਟਨ ਕੋਚ ਸੁਰੇਸ਼ ਕੁਮਾਰ ਨੇ ਦਸਿਆ ਕਿ ਜਗਸ਼ੇਰ ਸਿੰਘ ਖੰਗੂੜਾ, ਜੋ ਕਿ ਮਨਪ੍ਰੀਤ ਸਿੰਘ (ਪਿਤਾ) ਅਤੇ ਰਸ਼ਪਾਲ ਕੌਰ (ਮਾਤਾ) ਦੇ ਪੁੱਤਰ ਹਨ, ਨੇ ਬੈਡਮਿੰਟਨ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਅੰਤਰਰਾਸ਼ਟਰੀ ਸਿਲਵਰ ਮੈਡਲ, 8 ਬਰਾਂਜ਼ ਮੈਡਲ ਅਤੇ 11 ਗੋਲਡ ਮੈਡਲ ਜਿੱਤੇ ਹਨ | ਇਸ ਦੇ ਨਾਲ ਹੀ ਉਸ ਨੇ 5 ਵਾਰ ਕਵਾਰਟਰ ਫਾਈਨਲ ਤੱਕ ਪਹੁੰਚ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਉਸ ਦੀ ਇਹ ਉਪਲੱਬਧੀ ਨਾ ਸਿਰਫ਼ ਉਸ ਦੇ ਪਰਿਵਾਰ ਲਈ, ਸਗੋਂ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਗਸ਼ੇਰ ਸਿੰਘ ਖੰਗੂੜਾ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਵਿੱਚ ਮਾਪਿਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੁੰਦਾ ਹੈ |