ਪਾਤੜਾਂ, 28 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਪਾਰਟੀ ਲਈ ਕੰਮ ਕਰ ਰਹੇ ਆਗੂਆਂ ਨੂੰ ਸੂਬਾ ਪੱਧਰ 'ਤੇ ਨੁਮਾਇੰਦਗੀਆਂ ਦਿੱਤੀਆਂ ਗਈਆਂ ਹਨ | ਹਲਕਾ ਸ਼ੁਤਰਾਣਾ ਤੋਂ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਸੇਵਾਦਾਰ ਕਰਨ ਸਿੰਘ ਦੇ ਯਤਨਾਂ ਨਾਲ ਮਿਲੀਆਂ ਇਨ੍ਹਾਂ ਨੁਮਾਇੰਦਗੀਆਂ ਨੂੰ ਲੈ ਕੇ ਹਲਕੇ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਕਰਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਲਕਾ ਸ਼ੁਤਰਾਣਾ ਦੇ ਕਈ ਆਗੂਆਂ ਨੂੰ ਸੂਬਾ ਪੱਧਰ ਦੀਆਂ ਅਹੁਦੇਦਾਰੀਆਂ ਦਿੱਤੀਆਂ ਹਨ ਜਿਨ੍ਹਾਂ ਵਿਚ ਤੇਜਪਾਲ ਗੋਇਲ ਤੇ ਡਾ. ਹਰਭਜਨ ਸਿੰਘ ਬਕਰਾਹਾ ਵਰਕਿੰਗ ਕਮੇਟੀ ਮੈਂਬਰ, ਪੁਸ਼ਪਿੰਦਰ ਸਿੰਘ ਲਾਲੀ ਕਾਲੇਕਾ, ਸੰਤੋਖ ਸਿੰਘ ਖਿੰਡਾਂ, ਸੁਖਵਿੰਦਰ ਸਿੰਘ ਬਰਾਸ, ਗੁਰਦੀਪ ਸਿੰਘ ਡਰੌਲੀ ਨੂੰ ਮੀਤ ਪ੍ਰਧਾਨ ਜਦੋਂ ਕਿ ਤੇਜਾ ਸਿੰਘ ਕਮਾਲਪੁਰ ਮੁੱਖ ਬੁਲਾਰਾ ਅਤੇ ਗੋਬਿੰਦ ਸਿੰਘ ਵਿਰਦੀ, ਗੁਰਚਰਨ ਸਿੰਘ ਘੰਗਰੌਲੀ, ਰਣਧੀਰ ਸਿੰਘ ਮਵੀ, ਸੁਖਵਿੰਦਰ ਸਿੰਘ ਝੱਬਰ ਪਾਰਟੀ ਦੇ ਜਥੇਬੰਦਕ ਸਕੱਤਰ ਲਿਆ ਗਿਆ ਹੈ | ਕਰਨ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਪੁਨਰ ਸੁਰਜੀਤ ਵਿਚ ਸਿਰਫ਼ ਉਨ੍ਹਾਂ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਲਾਇਆ ਪਰ ਉਨ੍ਹਾਂ ਦੀ ਸਾਰ ਬਾਦਲ ਦੀ ਅਗਵਾਈ ਵਾਲੇ ਸ਼ੋ੍ਰਮਣੀ ਅਕਾਲੀ ਦਲ ਨੇ ਨਹੀਂ ਲਈ ਅਤੇ ਅਕਾਲੀ ਦਲ ਪੁਨਰ ਸੁਰਜੀਤ ਨੇ ਕੀਤੇ ਵਾਅਦੇ ਅਨੁਸਾਰ ਹਲਕਾ ਸ਼ੁਤਰਾਣਾ ਦੇ ਜਿਨ੍ਹਾਂ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਹਨ ਉਨ੍ਹਾਂ ਦੇ ਪਰਿਵਾਰਾਂ ਦੀ ਅਕਾਲੀ ਦਲ ਲਈ ਵੱਡੀ ਦੇਣ ਹੈ ਅਤੇ ਨਵ-ਨਿਯੁਕਤ ਕੀਤੇ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਕਰਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਲਾਈ ਗਈ ਜ਼ੰੁਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ |