12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਦਲ ਬਦਲੂ ਰਾਜਨੀਤੀ ਲੋਕਤੰਤਰ ਲਈ ਗੰਭੀਰ ਖ਼ਤਰਾ - ਸਤਨਾਮ ਸਿੰਘ ਬਹਿਰੂ

Ad Position 21
No active advertisement
ਅਜੀਤ ਡੈਸਕ 29-04-2026
ਦੇਵੀਗੜ੍ਹ, 28 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਦਿਨ-ਪ੍ਰਤੀ-ਦਿਨ ਵਧ ਰਹੇ ਦਲ-ਬਦਲੂ ਰੁਝਾਨ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਹੈ ਕਿ ਇਹ ਵਰਤਾਰਾ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਇਹ ਰੁਝਾਨ ਸਿਰਫ ਹੇਠਲੇ ਪੱਧਰ ਦੇ ਵਰਕਰਾਂ ਤੱਕ ਸੀ ਪਰ ਹੁਣ ਵੱਡੇ ਅਹੁਦਿਆਂ 'ਤੇ ਬੈਠੇ ਆਗੂ ਵੀ ਪਾਰਟੀ ਬਦਲਣ ਵੇਲੇ ਰਤਾ ਵੀ ਸ਼ਰਮ ਮਹਿਸੂਸ ਨਹੀਂ ਕਰਦੇ | ਸ. ਬਹਿਰੂ ਨੇ ਤਾਜ਼ਾ ਮਿਸਾਲ ਦਿੰਦਿਆਂ ਕਿਹਾ ਕਿ ਜਦੋਂ ਇਕੋ ਪਾਰਟੀ ਦੇ ਸੱਤ ਰਾਜ ਸਭਾ ਮੈਂਬਰ ਬਾਗ਼ੀ ਹੋ ਕੇ ਦੂਜੀ ਪਾਰਟੀ ਵਿਚ ਚਲੇ ਜਾਣ, ਤਾਂ ਉੱਥੇ ਲੋਕਤੰਤਰ ਦਾ ਵਜੂਦ ਹੀ ਖ਼ਤਰੇ ਵਿਚ ਪੈ ਜਾਂਦਾ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਗੌਲਿਆ ਕਰਕੇ ਮੋਟੇ ਫ਼ੰਡ ਦੇਣ ਵਾਲੇ ਵੱਡੇ ਕਾਰੋਬਾਰੀਆਂ ਨੂੰ ਰਾਜ ਸਭਾ ਭੇਜਿਆ ਜਾਵੇਗਾ, ਤਾਂ ਉਹ ਆਪਣੇ ਕਾਰੋਬਾਰ ਨੂੰ ਸੁਰੱਖਿਅਤ ਰੱਖਣ ਲਈ ਸੱਤਾਧਾਰੀ ਕੇਂਦਰ ਸਰਕਾਰ ਦੀ ਗੋਦ ਵਿਚ ਹੀ ਬੈਠਣਗੇ | ਉਨ੍ਹਾਂ ਸਪਸ਼ਟ ਕੀਤਾ ਕਿ ਇਹ ਬਿਮਾਰੀ ਸਿਰਫ 'ਆਪ' ਤੱਕ ਸੀਮਤ ਨਹੀਂ, ਸਗੋਂ ਸਾਰੀਆਂ ਕੌਮੀ ਅਤੇ ਖੇਤਰੀ ਪਾਰਟੀਆਂ 'ਚ ਫੈਲ ਚੁੱਕੀ ਹੈ | ਸ. ਬਹਿਰੂ ਨੇ ਅਪੀਲ ਕੀਤੀ ਕਿ ਹੁਣ ਇਸ ਸਿਆਸੀ ਗਿਰਾਵਟ ਨੂੰ ਰੋਕਣ ਦੀ ਜ਼ਿੰਮੇਵਾਰੀ ਸਿਰਫ ਵੋਟਰਾਂ ਦੇ ਹੱਥ 'ਚ ਹੈ | ਵੋਟਰਾਂ ਨੂੰ ਚਾਹੀਦਾ ਹੈ ਕਿ ਉਹ ਦਲ-ਬਦਲੂਆਂ ਨੂੰ ਅਜਿਹਾ ਸਬਕ ਸਿਖਾਉਣ ਕਿ ਭਵਿੱਖ 'ਚ ਕੋਈ ਵੀ ਨੇਤਾ ਲੋਕਾਂ ਦੇ ਭਰੋਸੇ ਨਾਲ ਖਿਲਵਾੜ ਕਰਨ ਅਤੇ ਪਾਰਟੀ ਬਦਲਣ ਦੀ ਹਿੰਮਤ ਨਾ ਕਰ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲਿਆ, ਸਰਕਾਰ ਗੂੜ੍ਹੀ ਨੀਂਦ ਸੁੱਤੀ - ਜਸਪਾਲ ਸਿੰਘ ਭੰਗੂ ਅਗਲੀ ਖ਼ਬਰ ਪਵਨ ਗੁਪਤਾ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ 'ਤੇ ਕੀਤੀ ਚਿੰਤਾ ਪ੍ਰਗਟ
Ad Position 24