ਇਕ ਵਿਅਕਤੀ ਦੀ ਕੀਤੀ ਕੁੱਟਮਾਰ, 3 ਨਾਮਜ਼ਦ
ਅਜੀਤ ਡੈਸਕ
02-05-2026
ਰਾਜਪੁਰਾ, 1 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਸ਼ਾਨ ਮੁਹੰਮਦ ਵਾਸੀ ਨੇੜੇ ਮਨੂੰ ਇੰਟਰਪ੍ਰਾਈਸਜ਼ ਗੁਰੂ ਤੇਗ ਬਹਾਦਰ ਕਾਲੋਨੀ ਢਕਾਨਸੂ ਰੋਡ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨੀਂ ਸ਼ਾਮ 7 ਵਜੇ ਦੇ ਕਰੀਬ ਉਹ ਮਾਰਕੀਟ 'ਚ ਕੁਝ ਸਮਾਨ ਖ਼ਰੀਦਣ ਗਿਆ ਸੀ | ਇਸ ਦੌਰਾਨ ਲਖਵਿੰਦਰ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਨਾਟਾ ਵਾਸੀ ਮੀਟ ਮਾਰਕੀਟ ਰਾਜਪੁਰਾ ਅਤੇ ਇਕ ਅਣਪਛਾਤਾ ਵਿਅਕਤੀ ਮੋਟਰਸਾਈਕਲ 'ਤੇ ਆਏ ਤੇ ਉਸ ਦੀ ਕੁੱਟਮਾਰ ਕੀਤੀ | ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ 3 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |