ਪਟਿਆਲਾ, 1 ਮਈ (ਧਰਮਿੰਦਰ ਸਿੰਘ ਸਿੱਧੂ)-ਦ ਮਿਲੇਨੀਅਮ ਸਕੂਲ ਵਲੋਂ 'ਮਾਡਲ ਯੂਨਾਈਟਿਡ ਨੇਸ਼ਨਜ' ਕਾਨਫ਼ਰੰਸ ਦੀ ਸ਼ੁਰੂਆਤ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਗਿਆਨ ਦੇ ਪ੍ਰਤੀਕ ਵਜੋਂ ਸ਼ਮਾਂ ਰੌਸ਼ਨ ਕਰਨ ਦੀ ਰਸਮ ਨਾਲ ਹੋਈ ਅਤੇ ਪੂਰੇ ਕੈਂਪਸ ਨੂੰ ਬਹੁਤ ਹੀ ਖ਼ੂਬਸੂਰਤੀ ਨਾਲ ਸਜਾਇਆ ਗਿਆ | ਇਸ ਕਾਨਫ਼ਰੰਸ ਵਿਚ ਵੱਖ-ਵੱਖ ਸਕੂਲਾਂ ਦੇ ਲਗਭਗ 160 ਵਿਦਿਆਰਥੀਆਂ ਅਤੇ ਸਕੂਲ ਦੇ ਆਪਣੇ 98 ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ | ਉਦਘਾਟਨੀ ਸਮਾਰੋਹ ਦੌਰਾਨ ਪੇਸ਼ ਕੀਤੇ ਗਏ ਨਾਚਾਂ ਨੇ ਪ੍ਰੋਗਰਾਮ ਵਿਚ ਹੋਰ ਰੌਣਕ ਭਰ ਦਿੱਤੀ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਪੰਧੇਰ ਨੇ ਸਮੂਹ ਡੈਲੀਗੇਟਾਂ ਦਾ ਨਿੱਘਾ ਸਵਾਗਤ ਕਰਦਿਆਂ ਆਪਣੇ ਸੰਦੇਸ਼ 'ਚ ਵਿਦਿਆਰਥੀਆਂ ਦੀ ਗਲੋਬਲ ਮੁੱਦਿਆਂ 'ਤੇ ਚਰਚਾ ਕਰਨ ਅਤੇ ਅੰਤਰਰਾਸ਼ਟਰੀ ਪੱਧਰ ਦੀ ਸੋਚ ਰੱਖਣ ਦੀ ਯੋਗਤਾ 'ਤੇ ਪੂਰਨ ਭਰੋਸਾ ਪ੍ਰਗਟਾਇਆ | ਇਸ ਮੌਕੇ ਵਾਈਸ ਪਿ੍ੰਸੀਪਲ ਸੁਮਨਜੋਤ ਸਿੰਘ ਅਤੇ ਸਮੂਹ ਫੈਕਲਟੀ ਵੀ ਮੌਜੂਦ ਸਨ |