03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ <br/>

Ad Position 21
No active advertisement
ਸਰਕਾਰੀ ਐਮੀਨੈਂਸ ਸਕੂਲ ਘੱਗਾ ਦੇ ਵਿਦਿਆਰਥੀ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨਾਲ ਵਿਧਾਨ ਸਭਾ ਸੈਸ਼ਨ ਦੌਰਾਨ ਡਿਪਟੀ ਸਪੀਕਰ ਜੈ ਕਿ੍ਸ਼ਨ ਰੋੜੀ ਨਾਲ ਮੁਲਾਕਾਤ ਦੌਰਾਨ | ਤਸਵੀਰ : ਅਜੀਤ ਤਸਵੀਰ <br/> 02-05-2026
ਪਾਤੜਾਂ, 1 ਮਈ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਅੱਜ ਸਰਕਾਰੀ ਸਕੂਲ ਆਫ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦਿਖਾਈ | ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਵਿਦਿਆਰਥੀਆਂ, ਸਕੂਲ ਦੀ ਪਿ੍ੰਸੀਪਲ ਸੁਖਜਿੰਦਰ ਕੌਰ ਅਤੇ ਅਧਿਆਪਕਾਂ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਮਹੱਤਤਾ, ਇਸਦੇ ਕੰਮਕਾਜ ਅਤੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਜ਼ਦੂਰਾਂ ਦੇ ਸਨਮਾਨ ਲਈ ਬੁਲਾਏ ਵਿਸ਼ੇਸ਼ ਸੈਸ਼ਨ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਵਿਧਾਨ ਸਭਾ ਦੇ ਕੰਮਕਾਜ ਸੰਬੰਧੀ ਸਵਾਲ ਪੁੱਛੇ ਅਤੇ ਇਸ ਪ੍ਰਕਿਰਿਆ ਨੂੰ ਨੇੜੇ ਤੋਂ ਜਾਣਨ ਵਿਚ ਦਿਲਚਸਪੀ ਦਿਖਾਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਤੇ ਵਿਦਿਆਰਥੀਆਂ ਨੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਵਿਦਿਆਰਥੀਆਂ ਦਾ ਇਹ ਸਿੱਖਣਯੋਗ ਦੌਰਾ ਆਯੋਜਿਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਦੀ ਕਾਰਵਾਈ ਨੂੰ ਆਪਣੇ ਅੱਖੀਂ ਦੇਖਣਾ ਇਕ ਇਤਿਹਾਸਕ ਅਤੇ ਸਿੱਖਣਯੋਗ ਤਜਰਬਾ ਹੈ, ਜਿਸ ਨਾਲ ਉਹ ਲੋਕਤੰਤਰਕ ਪ੍ਰਕਿਰਿਆ ਨੂੰ ਹੋਰ ਚੰਗੀ ਤਰ੍ਹਾਂ ਸਮਝ ਸਕਣਗੇ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਜੰਗ ਸਿੰਘ ਦੀ ਦੂਜੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ <br/> ਅਗਲੀ ਖ਼ਬਰ ਮਾਮਲਾ ਸਰਕਾਰੀ ਬੱਸ ਵਲੋਂ ਸਹੀ ਢੰਗ ਨਾਲ ਸਵਾਰੀਆਂ ਨਾ ਚੁੱਕਣ ਦਾ ਡਰਾਈਵਰਾਂ ਦੀ ਲਾਪਰਵਾਹੀ, ਖੱਜਲ-ਖੁਆਰ ਵਿਦਿਆਰਥਣਾਂ...
Ad Position 24
No active advertisement