ਪਟਿਆਲਾ, 1 ਮਈ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪਟਿਆਲਾ 'ਚ ਵੀ ਪੂਰੇ ਭਾਰਤ ਦੇ ਨਾਲ ਹੀ ਜਨਗਣਨਾ-2027 ਦੇ ਪਹਿਲੇ ਫੇਸ-ਹਾਊਸ 'ਚ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ¢ ਇਸ ਦÏਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਜਨਗਣਨਾ-2026 'ਸੈਲਫ ਇਨੁਮੀਰੇਸ਼ਨ' ਵਿਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਪੀਲ ਕੀਤੀ ਹੈ¢ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ¢ ਇਸੇ ਦÏਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਸਮੇਤ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਨਵਰੀਤ ਕÏਰ ਸੇਖੋਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕÏਰ ਨੇ ਵੀ ਜਨਗਣਨਾ ਦੇ ਪਹਿਲੇ ਫੇਸ ਹਾਊਸ ਲਿਸਟਿੰਗ ਦÏਰਾਨ 'ਸੈਲਫ ਇਨੁਮੀਰੇਸ਼ਨ' ਕਰਨ ਵਿੱਚ ਆਪਣਾ ਯੋਗਦਾਨ ਪਾਇਆ¢ ਇਸ ਦÏਰਾਨ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ)-ਕਮ-ਵਧੀਕ ਜ਼ਿਲ੍ਹਾ ਸੈਸੰਜ ਅਫਸਰ ਦਮਨਜੀਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਜਨਗਣਨਾ-2026 'ਸੈਲਫ ਇਨੁਮੀਰੇਸ਼ਨ' ਵਿਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਪੀਲ ਕੀਤੀ ਹੈ¢ ਇਸ ਮÏਕੇ ਦਫ਼ਤਰ ਡਾਇਰੈਕਟਰ, ਸੈਸੰਜ ਓਪਰੇਸ਼ਨ, ਪੰਜਾਬ ਦੇ ਸਟੈਟਿਸਟੀਕਲ ਇੰਨਵੈਸਟੀਗੇਟਰ ਗ੍ਰੇਡ-99 ਮਿਸ ਨਿਧੀ ਅਤੇ ਸੈਸੰਜ ਸੈੱਲ, ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਸੰਜ ਅਫ਼ਸਰ ਦੀ ਟੀਮ ਹਾਜ਼ਰ ਰਹੀ¢