20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸੁਖਜਿੰਦਰ ਰੰਧਾਵਾ ਦਾ ਪੁਤਲਾ ਸਾੜਿਆ

Ad Position 21
No active advertisement
ਅਜੀਤ ਡੈਸਕ 03-05-2026
ਪਟਿਆਲਾ, 2 ਮਈ (ਧਰਮਿੰਦਰ ਸਿੰਘ ਸਿੱਧੂ)-''ਅਕਾਲੀ ਦਲ ਵਾਰਿਸ ਪੰਜਾਬ ਦੇ'' ਪਾਰਟੀ ਵਲੋਂ ਪਾਰਟੀ ਦੀ ਕੋਰ ਕਮੇਟੀ ਦੇ ਸੱਦੇ 'ਤੇ ਅੱਜ ਸੂਬੇ ਭਰ 'ਚ ਕਾਂਗਰਸੀ ਆਗੂ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਪੁਤਲੇ ਫੂਕੇ ਗਏ | ਇਸ ਕੜੀ ਤਹਿਤ ਪਾਰਟੀ ਦੀ ਪਟਿਆਲਾ ਜ਼ਿਲ੍ਹੇ ਦੀ ਜਥੇਬੰਦੀ ਵਲੋਂ ਮਿੰਨੀ ਸਕੱਤਰੇਤ ਪਟਿਆਲਾ ਸਾਹਮਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕ ਕੇ ਕਾਂਗਰਸ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਦਨ ਤੋਂ ਅਜਿਹੇ ਵਿਅਕਤੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਇਕੱਠੇ ਹੋਏ ਆਗੂਆਂ ਨੇ ਆਖਿਆ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਪੰਜਾਬ ਤੇ ਪੰਜਾਬੀਆਂ ਦੀ ਦੁਸ਼ਮਣ ਜਮਾਤ ਪਾਰਟੀ ਰਹੀ ਹੈ ਅਤੇ ਜਿਨਾ ਘਾਣ ਕਾਂਗਰਸ ਨੇ ਪੰਜਾਬ ਤੇ ਪੰਜਾਬੀਆਂ ਦਾ ਕੀਤਾ ਹੈ ਸ਼ਾਇਦ ਇਨ੍ਹਾਂ ਘਾਣ ਕਦੀ ਵੀ ਨਹੀਂ ਹੋਇਆ | ਆਗੂਆਂ ਨੇ ਆਖਿਆ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਕੌਮੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਪੰਜਾਬ ਦੇ ਲੋਕਾਂ ਨੇ ਹਰਮਨ ਪਿਆਰੇ ਨੌਜਵਾਨ ਆਗੂ ਬਣ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਦੀ ਸ਼ਹਿ 'ਤੇ ਤਿੰਨ ਸਾਲ ਤੋਂ ਆਸਾਮ ਦੀ ਡਿਬਰੂਗੜ ਜੇਲ੍ਹ ਵਿਚ ਨਜ਼ਰਬੰਦ ਕੀਤਾ ਹੋਇਆ ਹੈ ਤੇ ਹੁਣ ਐਨ.ਐੱਸ.ਏ. ਖ਼ਤਮ ਹੋਣ ਦੇ ਬਾਵਜੂਦ ਵੀ ਪੰਜਾਬ ਨਹੀਂ ਲਿਆਂਦਾ ਜਾ ਰਿਹਾ | ਸਗੋਂ ਲੋਕਾਂ ਵਿਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ | ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਸੁਖਬੀਰ ਸਿੰਘ ਬਲਬੇੜਾ ਤੇ ਨਰਿੰਦਰ ਸਿੰਘ ਭਿੰਡਰ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਡਰੋਲੀ ਆਦਿ ਆਗੂਆਂ ਨੇ ਆਖਿਆ ਕਿ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਕਾਂਗਰਸੀ ਸਦਾ ਹੀ ਪੰਜਾਬ ਤੇ ਸਿੱਖ ਕਮਿਊਨਿਟੀ ਵਿਰੋਧੀ ਰਹੇ ਹਨ | ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਰੇਲਵੇ ਲਾਈਨ 'ਤੇ ਹੋਏ ਧਮਾਕੇ ਨੂੰ ਸੁਖੀ ਰੰਧਾਵਾ ਵਲੋਂ ਜਾਣ ਬੁੱਝ ਕੇ ਭਾਈ ਅੰਮਿ੍ਤਪਾਲ ਸਿੰਘ ਨਾਲ ਜੋੜ ਕੇ ਉਨ੍ਹਾਂ ਦੀ ਸਾਖ ਖ਼ਰਾਬ ਕਰਨ ਦੀ ਕੋਝੀ ਹਰਕਤ ਕੀਤੀ ਗਈ ਹੈ, ਜਿਸ ਨੂੰ ਪਾਰਟੀ ਤੇ ਪੰਥ ਕਦੀ ਵੀ ਬਰਦਾਸ਼ਤ ਨਹੀਂ ਕਰੇਗਾ | ਇਹ ਸਮੂਹ ਪ੍ਰਵਿਰਤੀਆਂ ਅੱਜ ਵੀ ਕਾਂਗਰਸ ਦੀ ਨੀਤੀ ਦਾ ਹਿੱਸਾ ਹਨ ਅਤੇ ਜਦੋਂ ਵੀ ਚੋਣਾਂ ਆਉਂਦੀਆਂ ਹਨ, ਉਹ ਪੰਜਾਬ ਦੇ ਸਿਆਸੀ ਮਾਹੌਲ ਨੂੰ ਖ਼ਰਾਬ ਕਰਕੇ ਲੋਕਾਂ ਵਿਚ ਡਰ, ਭੈਅ ਅਤੇ ਅਨਿਸਚਿਤਤਾ ਦਾ ਮਾਹੌਲ ਪੈਦਾ ਕਰਦੀ ਹੈ ਤਾਂ ਕਿ ਉਹ ਪੰਜਾਬ ਦੀ ਜਨਤਾ 'ਤੇ ਰਾਜ ਕਰ ਸਕਣ | ਆਗੂਆਂ ਨੇ ਕਿਹਾ ਕਿ ਕਾਂਗਰਸ ਨੇ 1984 ਤੋਂ ਬਾਅਦ ਅੱਜ ਤੱਕ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਨਹੀਂ ਦਿਵਾਇਆ ਸਗੋਂ ਦੋਸ਼ੀਆਂ ਨੂੰ ਵਜੀਰੀਆਂ 'ਤੇ ਵੱਡੇ ਅਹੁਦੇ ਦੇ ਕੇ ਨਿਵਾਜਿਆ ਗਿਆ | ਆਗੂਆਂ ਨੇ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਲੋਕਾਂ ਨੂੰ ਲਗਾਮ ਪਾ ਕੇ ਰੱਖਣੀ ਚਾਹੀਦੀ ਹੈ |
ਇਸ ਮੌਕੇ ਸੁਖਬੀਰ ਸਿੰਘ ਬਲਬੇੜਾ ਮੁੱਖ ਬੁਲਾਰਾ, ਨਰਿੰਦਰ ਸਿੰਘ ਭਿੰਡਰ ਮੁੱਖ ਬੁਲਾਰਾ, ਜਸਵਿੰਦਰ ਸਿੰਘ ਡਰੋਲੀ ਪ੍ਰਧਾਨ, ਭੁਪਿੰਦਰ ਸਿੰਘ ਮਸੀਂਗਣ, ਸਰਬਜੀਤ ਸਿੰਘ ਘੜਾਮ, ਗੁਰਜੰਟ ਸਿੰਘ ਸ਼ੁਤਰਾਣਾ, ਮੱਖਣ ਸਿੰਘ, ਹਰਜੀਤ ਸਿੰਘ ਜੋਗੀਪੁਰ, ਅਵਤਾਰ ਸਿੰਘ ਥੂਹਾ ਕਾਰਜਕਾਰੀ ਮੈਂਬਰ ਪਟਿਆਲਾ, ਰੂਪ ਸਿੰਘ ਖ਼ਾਲਸਾ, ਪਰਮਜੀਤ ਸਿੰਘ ਖ਼ਾਲਸਾ, ਹਰਬੰਸ ਸਿੰਘ ਖ਼ਾਲਸਾ, ਦਿਲਬਾਗ ਸਿੰਘ ਖ਼ਾਲਸਾ, ਜਗਮੋਹਣ ਸਿੰਘ ਮਡੋਲੀ, ਮੱਖਣ ਸਿੰਘ ਸਹੋਲੀ, ਜਰਨੈਲ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ ਘਨੌਰ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ ਸ਼ੁਤਰਾਣਾ, ਨਿਸ਼ਾਨ ਸਿੰਘ ਘਨੌਰ, ਰਣਧੀਰ ਸਿੰਘ ਸਨੋਰ ਆਦਿ ਸਮੇਤ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੰਤ ਆਸ਼ਰਮ ਵਿਖੇ ਗੁਰਮਤਿ ਸਮਾਗਮ ਸਮਾਪਤ
Ad Position 24