20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਦਰ ਪੁਲਿਸ ਵਲੋਂ 9 ਕਿੱਲੋ ਭੁੱਕੀ ਸਮੇਤ ਔਰਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-05-2026
ਰਾਜਪੁਰਾ, 2 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਔਰਤ ਨੂੰ 9 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਅਧੀਨ ਪੈਂਦੀ ਬਸੰਤਪੁਰਾ ਚੌਂਕੀ ਦੇ ਸਹਾਇਕ ਥਾਣੇਦਾਰ ਸੂਬਾ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਜਦੋਂ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਪਿੰਡ ਪੜਾਓ ਨੇੜੇ ਪਹੁੰਚੇ ਤਾਂ ਉੱਥੋਂ ਲੰਘ ਰਹੀ ਇਕ ਔਰਤ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੇ ਸਮਾਨ ਦੀ ਤਲਾਸ਼ੀ ਲਈ ਤਾਂ ਉਕਤ ਔਰਤ ਦੇ ਕਬਜ਼ੇ 'ਚੋਂ 9 ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਹੋਈ | ਪੁਲਿਸ ਵਲੋਂ ਉਕਤ ਔਰਤ ਨੂੰ ਕਾਬੂ ਕਰ ਜਦੋਂ ਮੁੱਢਲੀ ਪੁਛਗਿੱਛ ਕੀਤੀ ਤਾਂ ਔਰਤ ਨੇ ਆਪਣੀ ਪਹਿਚਾਣ ਰੇਸ਼ਮਾ ਪਤਨੀ ਨਰਿੰਦਰ ਸਿੰਘ ਵਾਸੀ ਪਿੰਡ ਸੰਗੋਵਾਲ ਥਾਣਾ ਬਿਲਗਾ ਜ਼ਿਲ੍ਹਾ ਜਲੰਧਰ ਵਜੋਂ ਦੱਸੀ | ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਮਿਲੀ ਸਫਲਤਾ ਅਗਲੀ ਖ਼ਬਰ ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ 6 ਕਿੱਲੋ ਗਾਂਜੇ ਸਣੇ ਇਕ ਵਿਅਕਤੀ ਗਿ੍ਫ਼ਤਾਰ
Ad Position 24