20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਰਤੀ ਜਨਤਾ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਮਿਲੀ ਸਫਲਤਾ

Ad Position 21
No active advertisement
ਅਜੀਤ ਡੈਸਕ 03-05-2026
ਪਾਤੜਾਂ, 2 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਭਾਰਤੀ ਜਨਤਾ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੇਵ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਦਾ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ, ਬਾਬੂ ਕੀਮਤ ਸਿੰਗਲਾ ਸਮੇਤ ਵੱਖ-ਵੱਖ ਆਗੂਆਂ ਨੇ ਸਨਮਾਨਿਤ ਕਰਦਿਆਂ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜਗਦੇਵ ਸਿੰਘ ਸੰਧੂ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜਿਸ ਤਰ੍ਹਾਂ ਦੇਸ ਦੀ ਤਰੱਕੀ ਲਈ ਕੰਮ ਕੀਤਾ ਜਾ ਰਿਹਾ ਹੈ | ਉਸ ਤੋਂ ਪ੍ਰਭਾਵਿਤ ਹੋ ਕੇ ਉਹ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਇੱਥੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ, ਬਾਬੂ ਕੀਮਤ ਸਿੰਗਲਾ, ਜ਼ਿਲ੍ਹਾ ਜਨਰਲ ਜਨਰਲ ਸਕੱਤਰ ਲਾਲ ਚੰਦ ਲਾਲੀ, ਸਰਕਲ ਪ੍ਰਧਾਨ ਸਤੀਸ਼ ਗਰਗ, ਬਗੀਚਾ ਸਿੰਘ ਦੁਤਾਲ ਜ਼ਿਲ੍ਹਾ ਵਾਇਸ ਪ੍ਰਧਾਨ, ਪ੍ਰਸ਼ੋਤਮ ਸਿੰਗਲਾ ਸਟੇਟ ਵਾਇਸ ਕਨਵੀਨਰ ਟਰਾਂਸਪੋਰਟ ਸੈਲ, ਨਰਿੰਦਰ ਬੋਕਸਰ ਭਾਜਪਾ ਆਗੂ ਸਮੇਤ ਵੱਖ-ਵੱਖ ਭਾਜਪਾ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜ੍ਹੀ ਦੀ ਭੈਣ ਨਮਿਤ ਸ਼ਰਧਾਂਜਲੀ ਸਮਾਗਮ 'ਚ ਪੁੱਜੇ ਰਾਜਨੀਤਕ ਅਤੇ ਧਾਰਮਿਕ ਆਗੂ ਅਗਲੀ ਖ਼ਬਰ ਸਦਰ ਪੁਲਿਸ ਵਲੋਂ 9 ਕਿੱਲੋ ਭੁੱਕੀ ਸਮੇਤ ਔਰਤ ਗਿ੍ਫ਼ਤਾਰ
Ad Position 24