ਦੇਵੀਗੜ੍ਹ, 2 ਮਈ (ਰਾਜਿੰਦਰ ਸਿੰਘ ਮÏਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਆਪਣੀ ਸਰੀਰਕ ਲਚਕਤਾ ਅਤੇ ਮਾਨਸਿਕ ਇਕਾਗਰਤਾ ਦਾ ਪ੍ਰਦਰਸ਼ਨ ਕਰਦਿਆਂ ਖੇਡ ਮੈਦਾਨ ਵਿਚ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ¢ 'ਯੂਥ ਐਂਡ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਆਫ ਪੰਜਾਬ' ਵਲੋਂ ਯੂਨੀਵਰਸਿਟੀ ਕਾਲਜ, ਮੀਰਾਂਪੁਰ ਵਿਖੇ ਕਰਵਾਏ ਗਏ ਓਪਨ ਯੋਗਾ ਟੂਰਨਾਮੈਂਟ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਹਾਸਲ ਕੀਤਾ ਹੈ¢ ਇਸ ਮੁਕਾਬਲੇ ਵਿਚ ਵੱਖ ਵੱਖ ਸਕੂਲਾਂ ਤੋਂ ਆਏ ਬਹੁਤ ਸਾਰੇ ਖਿਡਾਰੀਆਂ ਨੇ ਹਿੱਸਾ ਲਿਆ¢ ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਅÏਖੇ ਆਸਣਾਂ ਦਾ ਬੜੀ ਸਫ਼ਾਈ ਨਾਲ ਪ੍ਰਦਰਸ਼ਨ ਕੀਤਾ, ਜਿਸ ਦੀ ਜੱਜਾਂ ਵੱਲੋਂ ਵੀ ਕਾਫੀ ਸ਼ਲਾਘਾ ਕੀਤੀ ਗਈ¢ ਜ਼ਿਕਰਯੋਗ ਹੈ ਕਿ ਸਕੂਲ ਦੇ ਖਿਡਾਰੀਆਂ ਦਿਲਪ੍ਰੀਤ ਸਿੰਘ ਅਤੇ ਸੋਨਮ ਨੂੰ ਬੈਸਟ ਪ੍ਰਫ਼ਾਰਮਰ ਦਾ ਐਵਾਰਡ ਵੀ ਦਿੱਤਾ ਗਿਆ¢ ਵਿਦਿਆਰਥੀਆਂ ਦੀ ਇਸ ਉਪਲੱਬਧੀ 'ਤੇ ਖੁਸ਼ੀ ਸਾਂਝੀ ਕਰਦਿਆਂ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕÏਰ ਸੰਧੂ ਨੇ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦਾ ਹੈ, ਸਗੋਂ ਇਹ ਵਿਦਿਆਰਥੀਆਂ ਦੇ ਅਨੁਸ਼ਾਸਨ ਅਤੇ ਪੜ੍ਹਾਈ ਵਿਚ ਇਕਾਗਰਤਾ ਵਧਾਉਣ ਵਿਚ ਵੀ ਸਹਾਈ ਹੁੰਦਾ ਹੈ¢ ਸਕੂਲ ਪਿ੍ੰਸੀਪਲ ਤਰਨਦੀਪ ਕÏਰ ਅਰੋੜਾ ਨੇ ਵਿਦਿਆਰਥੀਆਂ ਅਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਫਲਤਾ ਦਾ ਸਿਹਰਾ ਬੱਚਿਆਂ ਦੀ ਸਖ਼ਤ ਮਿਹਨਤ ਸਿਰ ਬੰਨਿ੍ਹਆ ਅਤੇ ਸਕੂਲ ਦੇ ਖਿਡਾਰੀ ਲਗਾਤਾਰ ਵੱਖ-ਵੱਖ ਖੇਡਾਂ ਵਿਚ ਮੱਲਾਂ ਮਾਰ ਰਹੇ ਹਨ ਅਤੇ ਇਹ ਪ੍ਰਾਪਤੀ ਵਿਦਿਆਰਥੀਆਂ ਦੇ ਰੋਜ਼ਾਨਾ ਅਭਿਆਸ ਦਾ ਸਿੱਟਾ ਹੈ¢