ਹਲਕਾ ਸਨੌਰ ਦੇ ਪਿੰਡਾਂ ਦਾ ਦÏਰਾ : ਬਲਜਿੰਦਰ ਸਿੰਘ ਢਿੱਲੋਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਲਈ ਭਰੋਸਾ
ਅਜੀਤ ਡੈਸਕ
03-05-2026
ਪਿੰਡ ਜੁਲਕਾਂ ਦੇ ਸਰਪੰਚ ਵਲੋਂ ਕਾਂਗਰਸ ਸਰਕਾਰ ਸਮੇਂ ਪਿੰਡ ਨੂੰ ਨਗਰ ਕÏਾਸਲ ਦਾ ਦਰਜਾ ਦੇਣ 'ਤੇ ਰੋਸ ਪ੍ਰਗਟ ਕਰਦਿਆਂ ਦੱਸਿਆ ਗਿਆ ਕਿ ਹਰਿਆਣਾ ਬਾਰਡਰ ਨਾਲ ਲੱਗਦਾ ਇਹ ਪਿੰਡ ਆਰਥਿਕ ਤÏਰ 'ਤੇ ਕਮਜ਼ੋਰ ਹੈ ਅਤੇ ਲਗਭਗ 80 ਫ਼ੀਸਦੀ ਲੋਕ ਗਰੀਬ ਪਰਿਵਾਰਾਂ ਨਾਲ ਸੰਬੰਧਤ ਹਨ, ਜਿਸ ਕਾਰਨ ਬਿਨਾ ਵਜ੍ਹਾ ਟੈਕਸਾਂ ਦਾ ਬੋਝ ਉਨ੍ਹਾਂ 'ਤੇ ਪੈ ਰਿਹਾ ਹੈ¢ ਇਸ ਸੰਬੰਧੀ ਬਲਜਿੰਦਰ ਸਿੰਘ ਢਿੱਲੋਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸਰਕਾਰ ਤੱਕ ਮਜ਼ਬੂਤੀ ਨਾਲ ਪਹੁੰਚਾ ਕੇ ਹੱਲ ਕਰਵਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਵਚਨਬੱਧ ਹੈ¢ ਇਸ ਮÏਕੇ ਉਨ੍ਹਾਂ ਵਲੋਂ ਇਲਾਕੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ¢ ਮੰਡੀ ਕਰਨ ਬੋਰਡ ਅਧੀਨ ਬਣ ਰਹੀ ਬਿੰਜਲ-ਜੁਲਕਾਂ ਸੜਕ ਦਾ ਨਿਰੀਖਣ ਕਰਦਿਆਂ ਉਨ੍ਹਾਂ ਨੇ ਮÏਕੇ 'ਤੇ ਮÏਜੂਦ ਅਧਿਕਾਰੀਆਂ ਤੋਂ ਮਟੀਰੀਅਲ ਅਤੇ ਗੁਣਵੱਤਾ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮ ਨੂੰ ਮਿਆਰੀ ਢੰਗ ਨਾਲ ਪੂਰਾ ਕਰਨ ਦੀ ਹਦਾਇਤ ਦਿੱਤੀ¢ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਵਿਕਾਸ ਕੰਮ ਪਹਿਲਾਂ ਕਦੇ ਨਹੀਂ ਵੇਖਣ ਨੂੰ ਮਿਲੇ¢ ਸੜਕ ਦੀ ਚÏੜਾਈ 18 ਫੁੱਟ ਤੋਂ ਵਧਾ ਕੇ 20 ਫੁੱਟ ਕਰਨ ਨਾਲ ਆਵਾਜਾਈ ਹੋਰ ਸੁਗਮ ਹੋਵੇਗੀ¢ ਦੌਰੇ ਦÏਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮÏਜੂਦ ਸਨ ਅਤੇ ਲੋਕਾਂ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ¢