21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਬੇਰੁਜ਼ਗਾਰ ਮਲਟੀ ਪਰਪਸ ਹੈਲਥ ਵਰਕਰ (ਮੇਲ) ਯੂਨੀਅਨ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਅੱਜ

Ad Position 21
No active advertisement
ਅਜੀਤ ਡੈਸਕ 03-05-2026
ਪਾਤੜਾਂ, 2 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਬੇਰੁਜ਼ਗਾਰ ਮਲਟੀ ਪਰਪਸ ਹੈਲਥ ਵਰਕਰ ਮੇਲ ਯੂਨੀਅਨ ਦੇ ਆਗੂ ਮੇਜਰ ਸਿੰਘ ਪਾਤੜਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵਲੋਂ ਕੱਢੀਆਂ ਗਈਆਂ ਮਲਟੀ ਪਰਪਸ ਹੈਲਥ ਵਰਕਰ ਮੇਲ ਦੀਆਂ 270 ਆਸਾਮੀਆਂ ਦਾ ਪੇਪਰ ਲਿਆ ਗਿਆ ਸੀ ਅਤੇ ਉਸ ਦਾ ਰਿਜ਼ਲਟ ਵੀ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਜਾਰੀ ਕਰ ਦਿੱਤਾ ਗਿਆ ਸੀ ਪਰ ਅਜੇ ਤੱਕ ਸਿਲੈੱਕਟ 270 ਸਾਥੀਆਂ ਨੂੰ ਜੁਆਇੰਨਿੰਗ ਲੈਟਰ ਜਾਰੀ ਨਹੀਂ ਕੀਤੇ ਗਏ | ਇਹ ਗੱਲ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਉਣਾ ਜ਼ਰੂਰੀ ਹੈ ਕਿ 13 ਤਾਰੀਖ਼ ਨੂੰ ਸਾਡੀ ਡਿਪਾਰਟਮੈਂਟ ਅਤੇ ਮਾਣਯੋਗ ਸਿਹਤ ਮੰਤਰੀ ਨਾਲ ਪੈਨਲ ਮੀਟਿੰਗ ਹੋਈ ਸੀ, ਤਾਂ ਉਸ ਵਿਚ ਸਾਨੂੰ 20 ਦਿਨ ਵਿਚ ਜੁਆਇਨ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਉਹ ਵੀ ਲਾਰਾ ਹੀ ਸਾਬਤ ਹੋਇਆ ਹੈ | ਉਨ੍ਹਾਂ ਕਿਹਾ ਕਿ ਅਸੀਂ ਦੱਸਣਾ ਚਾਹੁੰਦਾ ਹਾਂ ਕਿ ਸਿਹਤ ਵਿਭਾਗ ਵਿਚ ਮੈਦਾਨੀ ਪੱਧਰ 'ਤੇ ਕਰਮਚਾਰੀਆਂ ਦੀ ਭਾਰੀ ਘਾਟ ਹੈ ਅਤੇ ਦੂਜੇ ਪਾਸੇ ਮੈਰਿਟ ਅਨੁਸਾਰ ਚੁਣੇ ਗਏ ਉਮੀਦਵਾਰ ਬਿਨਾਂ ਕਿਸੇ ਵਜ੍ਹਾ ਦੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ | ਇਹ ਸਥਿਤੀ ਨਾ ਸਿਰਫ ਉਮੀਦਵਾਰਾਂ ਨਾਲ ਅਨਿਆਂ ਹੈ, ਸਗੋਂ ਸਰਕਾਰੀ ਸਿਹਤ ਸੇਵਾਵਾਂ 'ਤੇ ਵੀ ਨਕਾਰਾਤਮਿਕ ਪ੍ਰਭਾਵ ਪਾ ਰਹੀ ਹੈ, ਅਸੀਂ ਇਸ ਸੰਬੰਧੀ ਵਾਰ-ਵਾਰ ਮਾਨਯੋਗ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਨੂੰ ਮਿਲ ਕੇ ਆਪਣੀ ਮੰਗ ਤੋਂ ਜਾਣੂ ਕਰਵਾ ਚੁੱਕੇ ਹਾਂ ਪਰ ਲਗਾਤਾਰ ਨਿਯੁਕਤੀ ਪੱਤਰ ਜਾਰੀ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ | ਇਸ ਲਈ ਅਸੀਂ ਮੈਰਿਟ ਸੂਚੀ ਵਿਚ ਸ਼ਾਮਲ ਸਾਰੇ ਯੋਗ ਉਮੀਦਵਾਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ 3 ਮਈ ਦਿਨ ਐਤਵਾਰ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ ਤਾਂ ਜੋ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਹੱਲ ਕਰਵਾਈਆਂ ਜਾ ਸਕਣ |
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਨੇ ਆਲ ਇੰਡੀਆ ਅੰਬੇਡਕਰ ਮਹਾਸਭਾ ਦੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਕੱਲ੍ਹ ਦੇ ਪਸਿਆਣਾ ਥਾਣੇ ਅੱਗੇ ਰੱਖੇ ਜਾਣ ਵਾਲੇ ਰੋਸ ਧਰਨੇ ਦੀਆਂ ਤਿਆਰੀਆਂ ਮੁਕੰਮਲ
Ad Position 24