ਪਟਿਆਲਾ, 2 ਮਈ (ਧਰਮਿੰਦਰ ਸਿੰਘ ਸਿੱਧੂੂ)-ਪਟਿਆਲਾ ਦੇ ਰਣਜੀਤ ਨਗਰ ਵਿਚ ਆਲ ਇੰਡੀਆ ਅੰਬੇਡਕਰ ਮਹਾਸਭਾ (ਰਜਿ.) ਦੇ ਕੇਂਦਰੀ ਦਫ਼ਤਰ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ¢ ਸਮਾਗਮ ਦÏਰਾਨ ਵੱਡੀ ਗਿਣਤੀ ਵਿੱਚ ਸਮਾਜ ਸੇਵਕਾਂ, ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਸ਼ਿਰਕਤ ਕੀਤੀ¢ ਮੁੱਖ ਮਹਿਮਾਨ ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਦੇ ਸੁਪਨਿਆਂ ਵਾਲਾ ਸਮਾਜ ਤਦ ਹੀ ਬਣ ਸਕਦਾ ਹੈ ਜਦੋਂ ਹਰ ਵਰਗ ਨੂੰ ਬਰਾਬਰੀ ਦੇ ਮÏਕੇ ਮਿਲਣ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿਚ ਲਗਾਤਾਰ ਕਦਮ ਚੁੱਕ ਰਹੀ ਹੈ ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ 'ਚ ਸੁਧਾਰ ਆ ਸਕੇ¢ ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਬੀਮਾ ਦੇ ਕੇ ਸਰਕਾਰ ਨੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ¢ ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਅਤੇ ਵਧੀਆ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਦਾ ਖਰਚਾ ਘਟਿਆ ਹੈ¢ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਨÏਜਵਾਨਾਂ ਲਈ ਨਵੀਆਂ ਨÏਕਰੀਆਂ ਪੈਦਾ ਕਰਨ, ਮਜ਼ਦੂਰਾਂ ਦੀ ਭਲਾਈ ਲਈ ਖ਼ਾਸ ਯੋਜਨਾਵਾਂ ਲਿਆਉਣ ਅਤੇ ਮਹਿਲਾਵਾਂ ਨੂੰ ਆਰਥਿਕ ਤÏਰ 'ਤੇ ਮਜ਼ਬੂਤ ਕਰਨ ਲਈ ਸਰਕਾਰ ਵਚਨਬੱਧ ਹੈ¢ ਇਸ ਮÏਕੇ ਮਹਾਸਭਾ ਦੇ ਕÏਮੀ ਪ੍ਰਧਾਨ ਰਾਕੇਸ਼ ਬਹਾਦਰ ਨੇ ਵੀ ਅਮਰੀਕ ਸਿੰਘ ਬੰਗੜ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਇੱਕ ਸੱਚੇ ਅੰਬੇਡਕਰਵਾਦੀ ਹਨ¢ ਉਨ੍ਹਾਂ ਦੱਸਿਆ ਕਿ ਸੰਗਠਨ ਦੇਸ਼ ਦੇ 18 ਰਾਜਾਂ ਵਿਚ ਸਰਗਰਮ ਹੈ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਅੰਬੇਡਕਰਵਾਦੀ ਸੋਚ ਨਾਲ ਜੋੜ ਰਿਹਾ ਹੈ¢ ਪ੍ਰੋਗਰਾਮ ਦÏਰਾਨ ਕÏਮੀ ਖਜ਼ਾਨਚੀ ਰੀਨਾ ਗਾਵਸਕਰ ਵਾਲਮੀਕਿ, ਪੰਜਾਬ ਪ੍ਰਦੇਸ਼ ਪ੍ਰਧਾਨ ਨਿਰਮਲਜੀਤ, ਰੋਹਿਤ ਹੰਸ, ਸੁਖ ਰਾਮ ਅਤੇ ਉਪ ਪ੍ਰਧਾਨ ਪਲਵਿੰਦਰ ਸਿੰਘ ਦੋਸਾਂਝ ਨੇ ਵੀ ਸੰਬੋਧਨ ਕੀਤਾ¢ ਇਸ ਮÏਕੇ ਨਿਰਮਲ ਚÏਹਾਨ, ਹਰਵਿੰਦਰ ਵਾਲੀਆ, ਭਗਤ ਰਾਜ ਤਿਸਾਵਰ, ਡਾ. ਬਲਰਾਜ ਬੇਦੀ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮÏਜੂਦ ਸਨ¢