22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 03-05-2026
ਘਨੌਰ, 2 ਮਈ (ਸਰਦਾਰਾ ਸਿੰਘ ਲਾਛੜੂ)-ਨਿਮਰਤਾ ਦੇ ਪੁੰਜ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਇਤਿਹਾਸਕ ਅਸਥਾਨ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਮੱਥਾ ਟੇਕ ਕੇ ਗੁਰੂ ਸਾਹਿਬ ਨੂੰ ਯਾਦ ਕੀਤਾ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਕਥਾਵਾਚਕ ਗਿਆਨੀ ਮਾਨ ਸਿੰਘ ਨੇ ਕਥਾ ਪ੍ਰਵਾਹ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਗੁਰਦੁਆਰਾ ਨਥਾਣਾ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਦੀ ਅਗਵਾਈ 'ਚ ਧਾਰਮਿਕ ਸਮਾਗਮ ਉਲੀਕੇ ਗਏ | ਢਾਡੀ ਭਾਈ ਮਨਵਿੰਦਰ ਸਿੰਘ ਮਿੰਟੂ, ਭਾਈ ਸੁਖਜਿੰਦਰ ਸਿੰਘ ਚੰਗਿਆੜਾ ਅਤੇ ਰਾਗੀ ਜਥਾ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ 'ਚ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸਿੱਧੂ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰਦੁਆਰਾ ਨਥਾਣਾ ਸਾਹਿਬ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਹੈ | ਗੁਰੂ ਸਾਹਿਬ ਧਰਮ ਪ੍ਰਚਾਰ ਦੌਰਾਨ 22 ਵਾਰ ਦੇ ਕਰੀਬ ਇਸ ਪਵਿੱਤਰ ਧਰਤੀ 'ਤੇ ਪੁੱਜੇ ਅਤੇ ਸੰਗਤਾਂ ਨੂੰ ਪ੍ਰਮਾਤਮਾ ਨਾਲ ਜੋੜਨ ਦਾ ਮਹਾਨ ਕਾਰਜ ਕੀਤਾ | ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਲੋੜ ਹੈ ਸ਼ਬਦ ਗੁਰੂ ਨਾਲ ਜੁੜਨ ਦੀ ਅਤੇ ਗੁਰਬਾਣੀ ਦੇ ਫ਼ਲਸਫ਼ੇ ਅਨੁਸਾਰ ਗੁਰੂ ਆਸੇ ਦੇ ਧਾਰਨੀ ਬਣੀਏ ਤਾਂ ਹੀ ਜੀਵਨ ਸਫਲਾ ਹੋ ਸਕਦਾ ਹੈ | ਇਸ ਮੌਕੇ ਭਾਰਤੀ ਘੱਟ ਗਿਣਤੀ ਦਲਿਤ ਫ਼ਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਜਥੇਦਾਰ ਲਾਲ ਸਿੰਘ ਮਰਦਾਂਪੁਰ, ਮੀਤ ਮੈਨੇਜਰ ਨਵਜਿੰਦਰ ਸਿੰਘ, ਪ੍ਰਬੰਧਕ ਰਣਸਰਨ ਸਿੰਘ ਮੁਲਤਾਨੀ, ਭਾਈ ਪਰਵਿੰਦਰ ਸਿੰਘ ਰਿਉਂਦ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਬਰਾੜਾਂ ਨੇ ਸਟੇਜ ਦਾ ਸੰਚਾਲਨ ਕੀਤਾ | ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ 'ਚ ਵਾਰਡ ਨੰਬਰ 41 ਤੋਂ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦਾ 65ਵਾਂ ਸਥਾਪਨਾ ਦਿਵਸ ਮਨਾਇਆ
Ad Position 24