ਸਨੌਰ, 3 ਮਈ (ਸੋਖਲ)-ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਜੋਸ਼ਨ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਅੰਦਰ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦਾ ਮਹੱਤਵਪੂਰਨ ਹਲਕਾ ਸਨੌਰ ਰਾਜਨੀਤਿਕ ਅਤੇ ਸਮਾਜਿਕ ਤੌਰ 'ਤੇ ਹਮੇਸ਼ਾ ਸਰਗਰਮ ਰਹਿੰਦਾ ਹੈ, ਜਿੱਥੇ ਲੋਕ ਵਿਕਾਸ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਵੱਡੀ ਮਹੱਤਤਾ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਸਨੌਰ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਕਿਸਾਨਾਂ, ਮਜਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਔਰਤਾਂ ਸਮੇਤ ਹਰ ਵਰਗ ਦੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਨਾਲ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਹਲਕੇ ਵਿਚ ਕਿਸਾਨਾਂ ਦੇ ਮੁੱਦੇ, ਪਾਣੀ ਦੀ ਸਪਲਾਈ, ਰੋਜ਼ਗਾਰ ਦੇ ਮੌਕੇ, ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਰਗੇ ਮਸਲੇ ਹਮੇਸ਼ਾ ਮੁੱਖ ਰਹੇ ਹਨ, ਜਿਨ੍ਹਾਂ ਦੇ ਹੱਲ ਲਈ ਕਾਂਗਰਸ ਪਾਰਟੀ ਨੇ ਸਮੇਂ-ਸਮੇਂ 'ਤੇ ਮਹੱਤਵਪੂਰਨ ਕਦਮ ਚੁੱਕੇ ਹਨ | ਹਰਦੀਪ ਸਿੰਘ ਜੋਸ਼ਨ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਲਏ ਗਏ ਲੋਕ-ਹਿਤੈਸ਼ੀ ਫ਼ੈਸਲੇ ਅੱਜ ਵੀ ਲੋਕਾਂ ਲਈ ਲਾਭਕਾਰੀ ਸਾਬਤ ਹੋ ਰਹੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਸਨੌਰ ਰੋਡ ਉੱਤੇ ਹੋਏ ਵਿਕਾਸ ਕਾਰਜ ਕਾਂਗਰਸ ਸਰਕਾਰ ਵਲੋਂ ਹੀ ਕਰਵਾਏ ਗਏ ਸਨ, ਜਿਸ ਨਾਲ ਆਵਾਜਾਈ ਸੁਵਿਧਾਵਾਂ ਵਿਚ ਵੱਡਾ ਸੁਧਾਰ ਆਇਆ ਹੈ | ਉਨ੍ਹਾਂ ਕਿਹਾ ਕਿ ਬਠਿੰਡਾ ਚੰਡੀਗੜ੍ਹ ਹਾਈਵੇ ਉੱਤੇ ਦਿੱਤਾ ਗਿਆ ਕੱਟ ਵੀ ਕਾਂਗਰਸ ਪਾਰਟੀ ਦੀ ਰਹਿਨੁਮਾਈ ਹੇਠ ਹੀ ਮਨਜ਼ੂਰ ਹੋਇਆ ਸੀ, ਜਿਸ ਦਾ ਵੱਡਾ ਲਾਭ ਇਲਾਕੇ ਦੇ ਵਪਾਰੀ ਵਰਗ, ਕਿਸਾਨਾਂ, ਮਜਦੂਰਾਂ ਅਤੇ ਆਮ ਲੋਕਾਂ ਨੂੰ ਮਿਲ ਰਿਹਾ ਹੈ | ਇਸ ਨਾਲ ਵਪਾਰਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਮਿਲੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਹਾਲਾਤਾਂ ਵਿਚ ਲੋਕ ਇਕ ਵਾਰ ਫਿਰ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ ਕਿਉਂਕਿ ਪਾਰਟੀ ਹੀ ਹਰ ਵਰਗ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਸਭ ਤੋਂ ਵੱਡੀ ਤਾਕਤ