03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

Ad Position 21
No active advertisement
ਕਾਂਗੜਾ ਵਿਖੇ ਸ੍ਰੀ ਰਾਹੁਲ ਗਾਂਧੀ ਨੂੰ ਮਿਲਦੇ ਹੋਏ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨਾਲ ਹਨ ਜਸਵਿੰਦਰ ਸਿੰਘ ਰੰਧਾਵਾ ਤੇ ਹੋਰ | ਅਜੀਤ ਤਸਵੀਰ <br/> 04-05-2026
ਪਟਿਆਲਾ, 3 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਬੀਤੇ ਦਿਨੀਂ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਾਂਗੜਾ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਦੇ ਪ੍ਰਮੁੱਖ ਨੇਤਾ ਰਾਹੁਲ ਗਾਂਧੀ ਨਾਲ ਆਪਣੇ ਪਰਿਵਾਰ ਸਮੇਤ ਮੁਲਾਕਾਤ ਕੀਤੀ | ਬੀਬੀ ਰੰਧਾਵਾ ਨਾਲ ਰਾਹੁਲ ਗਾਂਧੀ ਨੂੰ ਮਿਲਣ ਵਾਲਿਆਂ 'ਚ ਉਨ੍ਹਾਂ ਦੇ ਪਤੀ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਰੰਧਾਵਾ, ਦੋਵੇਂ ਪੁੱਤਰ ਡਾ. ਕਰਨਸ਼ੇਰ ਸਿੰਘ ਰੰਧਾਵਾ ਤੇ ਐਡ. ਗੁਰਸ਼ੇਰ ਸਿੰਘ ਰੰਧਾਵਾ ਵੀ ਹਾਜ਼ਰ ਸਨ | ਬੀਬੀ ਰੰਧਾਵਾ ਨੇ ਪੈੱ੍ਰਸ ਨੂੰ ਇਕ ਲਿਖਤੀ ਬਿਆਨ ਰਾਹੀਂ ਦੱਸਿਆ ਕਿ ਰਾਹੁਲ ਗਾਂਧੀ ਦੀ ਸਾਦਗੀ, ਦੂਰਦਰਸ਼ੀ ਸੋਚ ਅਤੇ ਲੋਕਾਂ ਪ੍ਰਤੀ ਸਮਰਪਣ ਭਾਵਨਾ ਦੇਸ਼ ਦੇ ਹਰ ਨਾਗਰਿਕ ਅਤੇ ਨੇਤਾ ਨੂੰ ਚੰਗੀ ਪ੍ਰੇਰਨਾ ਦਿੰਦੀ ਹੈ |
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਾਡੇ ਨਾਲ ਪਰਿਵਾਰਕ ਮੈਂਬਰਾਂ ਵਾਂਗ ਵਾਰਤਾ ਕੀਤੀ ਅਤੇ ਅਤੇ ਇਕ ਔਰਤ ਹੋਣ ਦੇ ਨਾਤੇ ਮੈਨੂੰ ਆਪਣੇ ਸਿਆਸੀ ਜੀਵਨ ਵਿਚ ਆਈਆਂ ਕਠਿਨਾਈਆਂ ਬਾਰੇ ਵੀ ਪੁੱਛਿਆ ਤੇ ਕਿਹਾ ਕਿ ਦੇਸ਼ ਤੇ ਸਮਾਜ ਦੀ ਸੇਵਾ ਲਈ ਔਰਤਾਂ ਤੇ ਨੌਜਵਾਨਾਂ ਦਾ ਅੱਗੇ ਆਉਣਾ ਲਾਜ਼ਮੀ ਹੈ | ਬੀਬੀ ਰੰਧਾਵਾ ਨੇ ਦੱਸਿਆ ਕਿ ਕਾਂਗੜਾ ਵਿਖੇ ਸੰਗਠਨ ਸਿਰਜਨ ਅਭਿਆਨ ਤਹਿਤ ਕਾਂਗਰਸ ਨੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਨੂੰ 10 ਦਿਨਾਂ ਸਿਖਲਾਈ ਕੈਂਪ ਲਾ ਕੇ ਪੂਰੀ ਤਰ੍ਹਾਂ ਮਜ਼ਬੂਤ ਤੇ ਦਿ੍ੜ੍ਹ ਇਰਾਦੇ ਵਾਲੇ ਲੀਡਰ ਬਣਨ ਦਾ ਰਸਤਾ ਦਿਖਾਇਆ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਸੰਗਠਨ ਸਿਰਜਨ ਅਭਿਆਨ ਵਿਚੋਂ ਨਿਕਲੇ ਜ਼ਿਲ੍ਹਾ ਪ੍ਰਧਾਨ ਪਹਿਲਾ ਨਾਲੋਂ ਵਧੇਰੇ ਮਜ਼ਬੂਤ ਹੋ ਕੇ ਲੋਕਾਂ ਦੇ 'ਚ ਸ਼ਿਰਕਤ ਕਰਨਗੇ ਅਤੇ ਲੋੜਵੰਦ ਅਤੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਚੁੱਕਣ 'ਚ ਕੋਈ ਕਸਰ ਨਹੀਂ ਛੱਡਣਗੇ | ਬੀਬੀ ਰੰਧਾਵਾ ਨੇ ਕਿਹਾ ਕਿ ਇਸ ਕੈਂਪ ਵਿਚ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਤਿੰਨ ਘੰਟੇ ਤੋਂ ਵੱਧ ਦਾ ਸਮਾਂ ਬਿਤਾਇਆ ਤੇ ਇਸੇ ਦੌਰਾਨ ਉਨ੍ਹਾਂ ਨੂੰ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਸਾਰੀਆਂ ਉਦਾਹਰਨਾਂ, ਕਹਾਵਤਾਂ ਅਤੇ ਪੁਰਾਤਨ ਕਾਲ ਦੀਆਂ ਕਹਾਣੀਆਂ ਤੱਕ ਸੁਣਾਈਆਂ ਅਤੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਜ਼ਮੀਨ ਨਾਲ ਜੁੜ ਕੇ ਲੋਕ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ | ਬੀਬੀ ਰੰਧਾਵਾ ਨੇ ਕਿਹਾ ਕਿ ਮੈਨੂੰ ਪੂਰਨ ਭਰੋਸਾ ਹੈ ਜਿਸ ਨੇ ਸ੍ਰੀ ਰਾਹੁਲ ਗਾਂਧੀ ਦਾ ਇਹ 10 ਦਿਨਾਂ ਕੈਂਪ ਲਗਾਇਆ ਹੈ ਉਹ ਜ਼ਿੰਦਗੀ ਵਿਚ ਕਦੀ ਵੀ ਸਿਆਸੀ ਤੌਰ 'ਤੇ ਮਾਰ ਨਹੀਂ ਖਾਏਗਾ ਤੇ ਲੋਕਾਂ ਦੀ ਆਵਾਜ਼ ਚੁੱਕਣ ਵਿਚ ਕੋਈ ਕਸਰ ਨਹੀਂ ਛੱਡੇਗਾ | ਕਾਂਗਰਸ ਹਾਈਕਮਾਂਡ ਦਾ ਇਸ ਕੈਂਪ ਲਈ ਧੰਨਵਾਦ ਵੀ ਕੀਤਾ | ਬੀਬੀ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਔਰਤਾਂ ਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਦਾ ਸੱਦਾ ਦਿੱਤਾ ਤੇ ਨਾਲ ਹੀ ਪੁਰਾਣੇ ਕਾਂਗਰਸੀਆਂ ਨੂੰ ਪੂਰਾ ਮਾਣ ਸਤਿਕਾਰ ਦੇਣ ਦੀ ਗੱਲ ਵੀ ਕੀਤੀ | ਇਸ ਕੈਂਪ ਵਿਚ ਏਆਈਸੀਸੀ ਦੇ ਜਨਰਲ ਸਕੱਤਰ ਇੰਚਾਰਜ ਕੇ.ਸੀ. ਵੇਣੁਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਂਸਦ ਸ਼ਸ਼ੀਕਾਂਤ ਸੈਂਥਿਲ, ਕੈਂਪ ਦੇ ਇੰਚਾਰਜ ਸਚਿਨ ਰਾਓ, ਰੂਟ ਇੰਚਾਰਜ ਮਨੋਜ ਤਿਆਗੀ, ਸਲਾਹਕਾਰ ਅਲੰਕਾਰ, ਪੀਪੀਸੀਸੀ ਦੇ ਸਹਿ-ਇੰਚਾਰਜ ਰਵਿੰਦਰ ਡਲਵੀ, ਹਿਨਾ ਕਾਵਰੇ, ਸੂਰਜ ਠਾਕੁਰ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੇ ਜਿੱਥੇ ਕੈਂਪ ਵਿਚ ਹਿੱਸਾ ਲਿਆ ਉੱਥੇ ਆਪਣੇ ਵਿਚਾਰ ਵੀ ਰੱਖੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਿਰਤੀ ਕਾਲਜ 'ਚ ਡਾ. ਗਗਨਦੀਪ ਚੀਮਾ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਜਥੇਦਾਰ ਪ੍ਰਕਾਸ਼ ਸਿੰਘ ਸਨੌਰ ਨੂੰ ਵੱਖ-ਵੱਖ ਧਾਰਮਿਕ ਤੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24