06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

'ਦ ਮਿਲੇਨੀਅਮ ਸਕੂਲ 'ਚ ਆਈ.ਆਈ.ਐਮ.ਯੂ.ਐਨ. ਕਾਨਫ਼ਰੰਸ ਸਮਾਪਤ

Ad Position 21
No active advertisement
ਸਾਂਸਦ ਡਾ. ਧਰਮਵੀਰ ਗਾਂਧੀ 'ਦ ਮਿਲੇਨੀਅਮ ਸਕੂਲ 'ਚ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਨਾਲ ਹਨ ਸਕੂਲ ਪਿ੍ੰਸੀਪਲ ਹਰਪ੍ਰੀਤ ਪੰਧੇਰ ਅਤੇ ਹੋਰ | ਅਜੀਤ ਤਸਵੀਰ <br/> 04-05-2026
ਪਟਿਆਲਾ, 3 ਮਈ (ਅ.ਸ. ਆਹਲੂਵਾਲੀਆ)-'ਦ ਮਿਲੇਨੀਅਮ ਸਕੂਲ 'ਚ ਤਿੰਨ ਦਿਨਾਂ ਤੋਂ ਚੱਲ ਰਹੀ ਇੰਡੀਆਜ ਇੰਟਰਨੈਸ਼ਨਲ ਮੂਵਮੈਂਟ ਟੂ ਯੂਨਾਈਟ ਨੇਸ਼ਨ (ਆਈਆਈਐਮਯੂਐਨ) ਕਾਨਫ਼ਰੰਸ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈ | ਇਸ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਸਕੂਲ ਦੀ ਇਸ ਵਿਲੱਖਣ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਨੂੰ ਦੇਸ਼ ਅਤੇ ਦੁਨੀਆ ਦੇ ਗੰਭੀਰ ਭੂ-ਰਾਜਨੀਤਿਕ ਮੁੱਦਿਆਂ ਪ੍ਰਤੀ ਜਾਗਰੂਕ ਅਤੇ ਸੰਵੇਦਨਸ਼ੀਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਇਕ ਸੁਚੇਤ ਅਤੇ ਜ਼ਿੰਮੇਵਾਰ ਵਿਸ਼ਵ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਾਨਫ਼ਰੰਸ ਦੌਰਾਨ ਆਪਣੀ ਬੌਧਿਕ ਕਾਬਲੀਅਤ, ਤਰਕਸ਼ੀਲਤਾ ਅਤੇ ਲੀਡਰਸ਼ਿਪ ਗੁਣਾਂ ਦਾ ਸ਼ਾਨਦਾਰ ਮੁਜ਼ਾਹਰਾ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਅਤੇ ਪਿ੍ੰਸੀਪਲ ਵਲੋਂ ਜੇਤੂ ਡੈਲੀਗੇਟਸ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਪੰਧੇਰ ਨੇ ਮੁੱਖ ਮਹਿਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਾਰੇ ਸਹਿਯੋਗੀ ਸਕੂਲਾਂ ਦੀ ਸਰਗਰਮ ਸ਼ਮੂਲੀਅਤ ਨੂੰ ਇਸ ਸਮਾਗਮ ਦੀ ਸਫਲਤਾ ਦਾ ਆਧਾਰ ਦੱਸਿਆ | ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਸਕੂਲ ਭਵਿੱਖ ਵਿਚ ਵੀ ਅਜਿਹੇ ਸਾਰਥਿਕ ਪ੍ਰੋਗਰਾਮ ਉਲੀਕਦਾ ਰਹੇਗਾ, ਜੋ ਵਿਦਿਆਰਥੀਆਂ ਵਿਚ ਵਿਸ਼ਵ ਪੱਧਰੀ ਚਿੰਤਾਵਾਂ 'ਤੇ ਸਿਹਤਮੰਦ ਸੰਵਾਦ ਦੀ ਰੁਚੀ ਪੈਦਾ ਕਰਨ | ਇਹ ਸਮਾਗਮ ਵਿਦਿਆਰਥੀਆਂ ਨੂੰ ਨਵੇਂ ਗਿਆਨ ਅਤੇ ਆਤਮ-ਵਿਸ਼ਵਾਸ ਦੀਆਂ ਉਚਾਈਆਂ ਬਖ਼ਸ਼ਦਾ ਹੋਇਆ ਯਾਦਗਾਰੀ ਹੋ ਨਿੱਬੜਿਆ |
Ad Position 22
No active advertisement
ਪਿਛਲੀ ਖ਼ਬਰ 'ਦ ਮਿਲੇਨੀਅਮ ਸਕੂਲ 'ਚ ਆਈ.ਆਈ.ਐਮ.ਯੂ.ਐਨ. ਕਾਨਫ਼ਰੰਸ ਸਮਾਪਤ ਅਗਲੀ ਖ਼ਬਰ ਧਨੌਰਾ ਤੋਂ ਦੰਦਰਾਲਾ ਖਰੌੜ ਨੂੰ ਜਾਣ ਵਾਲੀ ਰੋਡ ਦੇ ਨਿਰਮਾਣ ਕਾਰਜ ਆਰੰਭ
Ad Position 24