ਸਮਾਣਾ, 3 ਮਈ (ਸਾਹਿਬ ਸਿੰਘ)-ਸ੍ਰੀ ਅਖੰਡ ਕੀਰਤਨੀਏ ਜਥੇ ਦੇ ਸਿੱਖ ਪ੍ਰਚਾਰਕ ਤੇ ਕੀਰਤਨੀਏ ਬਾਬਾ ਭਰਪੂਰ ਸਿੰਘ ਗਾਜੇਵਾਸ ਵਾਲਿਆਂ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਈਸ਼ਰਸਰ ਬਿਜਲਪੁਰ-ਢੈਂਠਲ ਵਿਖੇ ਮੁੱਖ ਸੇਵਾਦਾਰ ਬਾਬਾ ਰਣਜੋਧ ਸਿੰਘ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਜਥੇਦਾਰ ਜਗਤਾਰ ਸਿੰਘ ਰਾਜਲਾ, ਅਕਾਲੀ ਦਲ (ਬ) ਦੇ ਜ਼ਿਲ੍ਹਾ ਜਥੇਦਾਰ ਜਗਮੀਤ ਸਿੰਘ ਹਰਿਆਊ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਨਸੂਪੁਰ, ਪੰਥਕ ਅਕਾਲੀ ਲਹਿਰ ਦੇ ਆਗੂ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ, ਭਾਈ ਸਰੂਪ ਸਿੰਘ ਸੰਧਾ, ਪੰਚਾਇਤ ਅਫ਼ਸਰ ਸਮਾਣਾ ਜਤਿੰਦਰ ਸਿੰਘ, ਕਾਂਗਰਸ ਆਗੂ ਰਛਪਾਲ ਸਿੰਘ ਜੌੜਾਮਾਜਰਾ, ਕਾਂਗਰਸ ਦਿਹਾਤੀ ਪਟਿਆਲਾ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ | ਵੱਖ-ਵੱਖ ਆਖੰਡ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਰਸ-ਭਿੰਨਾਂ ਕੀਰਤਨ ਕੀਤਾ | ਭਾਈ ਹਰਦੀਪ ਸਿੰਘ ਢੈਂਠਲ ਵਾਲਿਆਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖੀ ਦਾ ਪ੍ਰਚਾਰ ਸਟੇਜਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਗੁਰੂ ਨਾਨਕ ਨਾਮ ਲੇਵਾ ਸੰਗਤ 'ਤੇ ਦਰਵਾਜ਼ਿਆਂ ਤੱਕ ਪਹੁੰਚ ਬਣਾਉਣ ਦੀ ਸਖ਼ਤ ਲੋੜ ਹੈ | ਇਸ ਮੌਕੇ ਅਕਾਲੀ ਦਲ ਪੁਨਰ ਸੁਰਜੀਤੀ ਦੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਰਾਣਾ, ਭਾਈ ਬੇਅੰਤ ਸਿੰਘ ਪੱਪੀ, ਭਾਈ ਹਰਦੀਪ ਸਿੰਘ, ਨਿਸ਼ਾਨ ਸਿੰਘ ਸੰਧੂ, ਜਗਤਾਰ ਸਿੰਘ ਸੰਧੂ ਅਤੇ ਦੂਰ-ਦੁਰਾਡੇ ਤੋਂ ਆਖੰਡ ਕੀਰਤਨੀ ਸੰਗਤ ਭਾਰੀ ਗਿਣਤੀ ਵਿਚ ਹਾਜ਼ਰ ਸੀ |