06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 04-05-2026
ਨਾਭਾ, 3 ਮਈ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਚੇਅਰਮੈਨ ਜੱਸੀ ਸੋਹੀਆ ਵਾਲਾ ਵਲੋਂ ਅੱਜ ਸਥਾਨਕ ਵਾਰਡ ਨੰਬਰ 18 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਬਲਵਿੰਦਰ ਕੌਰ ਅਤੇ ਯੂਥ ਆਗੂ ਉੱਦਮਦੀਪ ਸਿੰਘ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਸ ਯਾਤਰਾ ਨਾਲ ਬਜ਼ੁਰਗਾਂ ਨੂੰ ਜਿੱਥੇ ਗੁਰੂ ਧਾਮਾਂ ਦੀ ਯਾਤਰਾ ਕਰਨ ਦਾ ਮੌਕਾ ਮਿਲਦਾ ਹੈ ਉੱਥੇ ਹੀ ਤਿੰਨ ਦਿਨ ਨਗਰ ਨਿਵਾਸੀ ਬਜ਼ੁਰਗ ਇਕੱਠੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਯਾਤਰਾ ਕਰਨ ਉਪਰੰਤ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਸੀਸਾਂ ਦਿੰਦੇ ਹਨ | ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਯੂਥ ਆਗੂ ਸੁਖਜੀਤ ਸਿੰਘ ਹਾਂਸ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਤੇਜਿੰਦਰ ਸਿੰਘ ਸੁੱਖੇਵਾਲ, ਦਵਿੰਦਰ ਸਿੰਘ ਸਰਪੰਚ ਕੁਲਾਰਾਂ ਆਦਿ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਰੇਗਾ ਕਾਮਿਆਂ ਨੂੰ ਕੰਮ ਤੇ ਬੇਰੁਜ਼ਗਾਰੀ ਭੱਤੇ ਦੀ ਪ੍ਰਾਪਤੀ ਲਈ ਮਜ਼ਬੂਤ ਸੰਘਰਸ਼ ਕਰਨਾ ਹੋਵੇਗਾ- ਕਾਮਰੇਡ ਜਗਰੂਪ, ਕਾਮ... ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਕੀਤਾ ਰਵਾਨਾ
Ad Position 24