06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਅੰਦਰ ਅੱਗ ਕਾਰਨ ਹੋਏ ਨੁਕਸਾਨ ਲਈ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਕੀਤਾ ਐਲਾਨ

Ad Position 21
No active advertisement
ਅਜੀਤ ਡੈਸਕ 04-05-2026
ਪਾਤੜਾਂ, 3 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤਰ ਨਜ਼ਦੀਕ ਪਿੰਡ ਦੁਗਾਲ ਵਿਖੇ ਪਿਛਲੇ ਦਿਨੀਂ ਸ੍ਰੀ ਰਾਮ ਗਊਸ਼ਾਲਾ ਵਿਖੇ ਲੱਗੀ ਅੱਗ ਤੋਂ ਬਾਅਦ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੇ ਨਾਲ ਪਿੰਡ ਦੁਗਾਲ ਵਿਖੇ ਸਥਿਤ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਬੀਤੇ ਦਿਨੀਂ ਤੂੜੀ ਦੇ ਗੋਦਾਮ ਵਿਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਅੱਗ ਕਾਰਨ ਗੋਦਾਮ ਵਿਚ ਸਟੋਰ ਕੀਤੀ ਕਈ ਟਨ ਤੂੜੀ ਅਤੇ ਸ਼ੈੱਡਾਂ ਸਮੇਤ ਹੋਰ ਸਾਮਾਨ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਗਊਸ਼ਾਲਾ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਊਸ਼ਾਲਾ ਵਿਚ ਲਗਭਗ 4,000 ਗਊਵੰਸ਼ ਦੀ ਦੇਖਭਾਲ ਕੀਤੀ ਜਾਂਦੀ ਹੈ ਅਤੇ ਇੱਥੇ ਨੇੜਲੇ ਖੇਤਰਾਂ ਦੀਆਂ ਹੋਰ ਗਊਸ਼ਾਲਾਵਾਂ ਲਈ ਵੀ ਤੂੜੀ ਸਟੋਰ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਇੱਥੋਂ ਹੋਰ ਗਊਸ਼ਾਲਾਵਾਂ ਨੂੰ ਵੀ ਤੂੜੀ ਸਪਲਾਈ ਕੀਤੀ ਜਾਂਦੀ ਹੈ, ਜਿਸ ਕਾਰਨ ਇਸ ਅੱਗ ਨਾਲ ਹੋਇਆ ਨੁਕਸਾਨ ਕਾਫੀ ਵੱਡਾ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਉਨ੍ਹਾਂ ਨੂੰ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਹ ਤੁਰੰਤ ਮੌਕੇ 'ਤੇ ਪਹੁੰਚੇ | ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੁਕਸਾਨ ਦਾ ਵਿਸਥਾਰ ਨਾਲ ਨਿਰੀਖਣ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ ਤਾਂ ਜੋ ਹੋਰ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਸਕੇ | ਵਿੱਤ ਮੰਤਰੀ ਨੇ ਇਲਾਕਾ ਨਿਵਾਸੀਆਂ ਅਤੇ ਵਲੰਟੀਅਰਾਂ ਵਲੋਂ ਗਊਵੰਸ਼ ਦੀ ਸੇਵਾ ਲਈ ਕੀਤੇ ਜਾ ਰਹੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਗਊ ਸੇਵਾ ਬਹੁਤ ਹੀ ਵਡਮੁੱਲੀ ਸੇਵਾ ਹੈ | ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਨੂੰ ਸਹਿਯੋਗ ਦੇਣ ਵਾਲੇ ਦਾਨੀ, ਕਿਸਾਨ ਅਤੇ ਸੇਵਾਦਾਰ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ | ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਵੰਸ ਦੀ ਭਲਾਈ ਅਤੇ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ | ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਹੋਰ ਗਊਸ਼ਾਲਾਵਾਂ ਲਈ ਵੀ ਸਹਾਇਤਾ ਰਾਸ਼ੀ ਦਿੱਤੀ ਹੈ, ਜਿਸ ਤਹਿਤ ਪਾਤੜਾਂ ਗਊਸ਼ਾਲਾ 5 ਲੱਖ, ਘੱਗਾ ਗਊਸ਼ਾਲਾ 5 ਲੱਖ, ਹਰਿਆਉ ਕਲਾਂ ਗਊਸ਼ਾਲਾ 5 ਲੱਖ, ਬਰਾਸ ਗਊਸ਼ਾਲਾ 5 ਲੱਖ, ਕਲਬਾਣੂ ਗਊਸ਼ਾਲਾ 5 ਲੱਖ ਇਹ ਮਦਦ ਪ੍ਰਭਾਵਿਤ ਗਊਸ਼ਾਲਾਵਾਂ ਨੂੰ ਮੁੜ ਖੜ੍ਹਾ ਕਰਨ ਵਿਚ ਵੱਡੀ ਭੂਮਿਕਾ ਨਿਭਾਏਗੀ | ਇਸ ਦੌਰਾਨ ਸੰਤ ਨਰਾਇਣ ਪੁਰੀ ਵਲੋਂ ਵੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਇੱਥੇ ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਸਾਬਕਾ ਸਰਪੰਚ ਦਰਬਾਰਾ ਸਿੰਘ ਦੁਗਾਲ ਟਰੱਕ ਯੂਨੀਅਨ ਪਾਤੜਾਂ ਦੇ ਸਾਬਕਾ ਪ੍ਰਧਾਨ ਅੰਮਿ੍ਤ ਕਾਲੇਕਾ ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ 'ਚ ਲੋਕ 'ਆਪ' ਨੂੰ ਸੱਤਾ ਤੋਂ ਬਾਹਰ ਕਰ ਦੇਣਗੇ-ਹਰਬੰਸ ਬਡਾਲੀ, ਰਾਕੇਸ਼ ਸਾਹੀ ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਅੰਦਰ ਅੱਗ ਕਾਰਨ ਹੋਏ ਨੁਕਸਾਨ ਲਈ 50 ਲੱਖ ਰੁਪ...
Ad Position 24