07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਦੀ ਇਤਿਹਾਸਕ ਜਿੱਤ ਦੀ ਖ਼ੁਸ਼ੀ 'ਚ ਗੁਰਜੀਤ ਸਿੰਘ ਕੋਹਲੀ ਦੀ ਅਗਵਾਈ 'ਚ ਲੱਡੂ ਵੰਡੇ

Ad Position 21
No active advertisement
ਭਾਜਪਾ ਦੇ ਸੂਬਾਈ ਬੁਲਾਰੇ ਗੁਰਜੀਤ ਸਿੰਘ ਕੋਹਲੀ ਦੀ ਅਗਵਾਈ 'ਚ ਟਕਸਾਲੀ ਭਾਜਪਾਈ ਲੱਡੂ ਵੰਡਦੇ ਹੋਏ | ਅਜੀਤ ਤਸਵੀਰ <br/> 05-05-2026
ਪਟਿਆਲਾ, 4 ਮਈ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਕਾਰਕੁਨਾਂ ਵਲੋਂ ਪਟਿਆਲਾ 'ਚ ਪੱਛਮੀ ਬੰਗਾਲ ਅਤੇ ਆਸਾਮ 'ਚ ਪ੍ਰਾਪਤ ਹੋਈ ਇਤਿਹਾਸਕ ਜਿੱਤ ਦੀ ਖ਼ੁਸ਼ੀ ਮਨਾਈ ਗਈ | ਇਸ ਮੌਕੇ ਪਾਰਟੀ ਦੇ ਨੇਤਾ ਅਤੇ ਕਾਰਕੁਨ ਇਕੱਠੇ ਹੋਏ ਅਤੇ ਲੋਕਾਂ ਦੇ ਵੱਡੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ਹਿਰ 'ਚ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ | ਸਮਾਗਮ ਵਿਚ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਜੋਸ਼ ਨਾਲ ਭਾਗ ਲਿਆ | ਇਸ ਮੌਕੇ ਬੋਲਦਿਆਂ ਪਟਿਆਲਾ ਦਿਹਾਤੀ ਹਲਕੇ ਤੋਂ ਭਾਜਪਾ ਦੇ ਸਰਗਰਮ ਆਗੂ ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਇਹ ਜਿੱਤ ਲੋਕਾਂ ਦਾ ਭਾਜਪਾ ਦੀ ਵਿਕਾਸ, ਸੁਸ਼ਾਸਨ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਨੀਤੀ 'ਤੇ ਵਧਦਾ ਭਰੋਸਾ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਅਗਵਾਈ ਹੇਠ ਦੋਵੇਂ ਰਾਜਾਂ ਵਿਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਜਾਣਗੇ | ਉਨ੍ਹਾਂ ਅੱਗੇ ਕਿਹਾ, ''ਪੱਛਮੀ ਬੰਗਾਲ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ | ਪੰਜਾਬ ਦੇ ਲੋਕ ਭਾਜਪਾ ਲਈ ਤਿਆਰ ਰਹਿਣ |'' ਉਨ੍ਹਾਂ ਪੱਛਮੀ ਬੰਗਾਲ ਅਤੇ ਆਸਾਮ ਦੇ ਵੋਟਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੀ ਸੇਵਾ ਲਈ ਵਚਨਬੱਧ ਰਹੇਗੀ | ਸਮਾਗਮ ਦੇ ਅੰਤ 'ਚ ਨਾਅਰਿਆਂ ਨਾਲ ਮਾਹੌਲ ਗੂੰਜ ਉੱਠਿਆ ਅਤੇ ਲੋਕਾਂ ਦੀ ਸੇਵਾ ਕਰਨ ਦਾ ਸੰਕਲਪ ਦੁਹਰਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਸ਼ਾਦੀਪੁਰ ਨੇ ਕੋਆਪ੍ਰੇਟਿਵ ਬੈਂਕ ਮੁਲਾਜ਼ਮ ਜਥੇਬੰਦੀਆਂ ਪ੍ਰਤੀ ਕੀਤਾ ਰੋਸ ਪ੍ਰਗਟ ਅਗਲੀ ਖ਼ਬਰ ਭੁਪਿੰਦਰ ਸਿੰਘ ਮਹਿਰਾ ਨੂੰ ਸ਼ਰਧਾਂਜਲੀਆਂ ਭੇਟ
Ad Position 24