07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਨੌਰ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਸਿਆਸੀ ਮਜ਼ਬੂਤੀ

Ad Position 21
No active advertisement
ਸਨੌਰ ਵਿਖੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦਾ ਸਿਰੋਪਾਓ ਪਾ ਕੇ ਸਵਾਗਤ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਅਤੇ ਜਸਪਾਲ ਸਿੰਘ ਬਿੱਟੂ ਚੱਠਾ | ਅਜੀਤ ਤਸਵੀਰ <br/> 05-05-2026
ਸਨੌਰ, 4 ਮਈ (ਮੋਹਣ ਸਿੰਘ ਭੱਟੀ)-ਹਲਕਾ ਸਨੌਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇਕ ਵੱਡੀ ਸਫ਼ਲਤਾ ਮਿਲੀ ਜਦੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਲਾਕੇ ਦੇ ਵਿਕਾਸ ਪ੍ਰਤੀ ਦੂਰਅੰਦੇਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਨੌਜਵਾਨਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ | ਹਲਕੇ ਦੇ ਪਿੰਡ ਖੁੱਡਾ ਵਿਖੇ ਆਯੋਜਿਤ ਕੀਤੇ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜਿੰਦਰ ਸਿੰਘ ਵਿਰਕ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਸਾਂਝੇ ਤੌਰ 'ਤੇ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਨਿੱਘਾ ਜੀ ਆਇਆਂ ਨੂੰ ਕਿਹਾ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਅੱਜ ਨੌਜਵਾਨਾਂ ਵਿੱਚ ਜੋ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਸ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਸਨੌਰ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਅਕਾਲੀ ਦਲ ਦਾ ਆਧਾਰ ਦਿਨ-ਬ-ਦਿਨ ਚਟਾਨ ਵਾਂਗ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਹਕੂਮਤ ਦੀਆਂ ਗ਼ਲਤ ਨੀਤੀਆਂ ਅਤੇ ਲਾਰੇਬਾਜ਼ੀ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ | ਅੱਜ ਹਰ ਵਰਗ ਪਛਤਾਵਾ ਕਰ ਰਿਹਾ ਹੈ ਅਤੇ ਲੋਕਾਂ ਦੀ ਦਿਲੀ ਇੱਛਾ ਹੈ ਕਿ ਪੰਜਾਬ ਦੀ ਵਾਗਡੋਰ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਸੌਂਪੀ ਜਾਵੇ | ਵਿਰਕ ਨੇ ਅੱਗੇ ਕਿਹਾ ਕਿ ਸਨੌਰ ਦੇ ਲੋਕ ਸਿਆਸੀ ਤੌਰ 'ਤੇ ਜਾਗਰੂਕ ਹਨ ਅਤੇ ਉਹ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਨੂੰ ਵੱਡੀ ਜਿੱਤ ਦਿਵਾ ਕੇ ਵਿਧਾਨ ਸਭਾ ਵਿਚ ਭੇਜਣ ਲਈ ਤਿਆਰ ਬੈਠੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵੇਲੇ ਪੰਜਾਬ ਦੇ ਕੋਨੇ-ਕੋਨੇ ਵਿੱਚ ਅਕਾਲੀ ਦਲ ਦੇ ਹੱਕ ਵਿਚ ਇਕ ਜ਼ਬਰਦਸਤ ਲਹਿਰ ਚੱਲ ਰਹੀ ਹੈ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਇੱਕ ਸੁਨਾਮੀ ਦਾ ਰੂਪ ਧਾਰਨ ਕਰ ਲਵੇਗੀ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਸੂਬੇ ਵਿਚੋਂ ਸਫ਼ਾਇਆ ਹੋਣਾ ਤੈਅ ਹੈ ਅਤੇ ਅਕਾਲੀ ਦਲ ਦੀ ਸਰਕਾਰ ਬਣਨਾ ਯਕੀਨੀ ਹੈ | ਇਸ ਮੌਕੇ ਨੌਜਵਾਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ ਅਤੇ ਘਰ-ਘਰ ਜਾ ਕੇ ਅਕਾਲੀ ਦਲ ਦਾ ਪ੍ਰਚਾਰ ਕਰਨਗੇ | ਇਸ ਮੌਕੇ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ 'ਚ ਗੋਰਾ ਵਿਰਕ, ਅਮਰੀਕ ਸਿੰਘ ਰਾਠੌਰ ਸਾਬਕਾ ਸਰਪੰਚ, ਸੋਨੀਆ, ਰੋਹਿਨ, ਜੀਤੀ, ਲੱਖਾ ਸ਼ਾਦੀਪੁਰ, ਸ਼ੇਰ ਸਿੰਘ, ਅਨੂਪ ਸਿੰਘ, ਜੀਤਾ ਸਿੰਘ, ਅਰਸ਼ਦੀਪ ਸਿੰਘ, ਜਸ਼ਨਦੀਪ ਸਿੰਘ, ਹਰਵਿੰਦਰ ਸਿੰਘ, ਮਨੀ ਗੋਪਾਲ ਪੂਨੀਆ, ਬੂਟਾ ਸਿੰਘ ਬੁੱਢਣਪੁਰ, ਸੁਖਵਿੰਦਰ ਸਿੰਘ, ਸੋਹਣ ਸਿੰਘ, ਰਵੀ ਪਵਾਰ ਅਤੇ ਜੋਗਾ ਸਿੰਘ ਪਵਾਰ ਸਮੇਤ ਸਾਰੇ ਨੌਜਵਾਨਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰਨ ਦਾ ਅਹਿਦ ਲਿਆ |
Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ 'ਚ 17 ਹਜ਼ਾਰ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟਿਡ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦਾ ਕੀਤਾ ਉਦਘਾਟਨ
Ad Position 24