07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਅੱਜ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 05-05-2026
ਫ਼ਤਹਿਗੜ੍ਹ ਸਾਹਿਬ, 4 ਮਈ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਜਨਗਣਨਾ ਅਫ਼ਸਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡਰੱਗ ਅਤੇ ਆਰਥਿਕ-ਸਮਾਜਿਕ ਜਨਗਣਨਾ ਕਰਵਾਈ ਜਾ ਰਹੀ ਹੈ ਜੋ ਕਿ ਜ਼ਿਲ੍ਹੇ ਵਿਚ ਭਲਕੇ 5 ਮਈ ਤੋਂ ਸ਼ੁਰੂ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 544 ਪੋਲਿੰਗ ਬੂਥਾਂ ਲਈ ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਸ ਜਨਗਣਨਾ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚ ਨਸ਼ਿਆਂ ਨਾਲ ਸਬੰਧਿਤ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਤੇ ਤਾਜ਼ਾ ਵੇਰਵੇ ਇਕੱਠੇ ਕਰਨਾ ਹੈ, ਤਾਂ ਜੋ ਸਰਕਾਰ ਵਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਅਧੀਨ ਸਰਵੇ ਦੀ ਪ੍ਰਕਿਰਿਆ ਡਿਜੀਟਲ ਮੋਡ ਰਾਹੀਂ ਸਰਕਾਰ ਵਲੋਂ ਦਿੱਤੀ ਮੋਬਾਈਲ ਐਪਲੀਕੇਸ਼ਨ ਰਾਹੀਂ ਕੀਤੀ ਜਾਵੇਗੀ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਗਿਣਤੀਕਾਰ ਘਰ-ਘਰ ਸਰਵੇਖਣ ਲਈ ਆਉਣ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਅਤੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਪਿੰਡ ਸ਼ੇਖੂਪੁਰ ਕੰਬੋਆ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ 14 ਨੂੰ ਹੋਵੇਗਾ ਦਿਵਿਆ ਸਤਿਸੰਗ
Ad Position 24