07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਪਿੰਡ ਸ਼ੇਖੂਪੁਰ ਕੰਬੋਆ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ

Ad Position 21
No active advertisement
ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਕਿਰਨਜੀਤ ਕੌਰ ਘੁੰਮਣ, ਹਰਪ੍ਰੀਤ ਸਿੰਘ ਘੁੰਮਣ ਅਤੇ ਪਿੰਡ ਵਾਸੀ | ਅਜੀਤ ਤਸਵੀਰ <br/> 05-05-2026
ਬਹਾਦਰਗੜ੍ਹ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਸੁਖਾਲੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਬਲਾਕ ਸੰਮਤੀ ਦੇ ਚੇਅਰਪਰਸਨ ਕਿਰਨਜੀਤ ਕੌਰ ਘੁੰਮਣ ਵਲੋਂ ਪਿੰਡ ਸ਼ੇਖੂਪੁਰ ਕੰਬੋਆ ਤੋਂ ਪੰਜਾਬ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਕਿਰਨਜੀਤ ਕੌਰ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਇਕ ਬਹੁਤ ਹੀ ਨੇਕ ਉਪਰਾਲਾ ਹੈ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ (ਲੰਗਰ) ਅਤੇ ਆਉਣ-ਜਾਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਸਨ ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਪਰ ਹੁਣ ਸਾਡੀ ਸਰਕਾਰ ਨੇ ਉਨ੍ਹਾਂ ਦੇ ਸੁਪਨੇ ਸਾਕਾਰ ਕਰ ਦਿੱਤੇ ਹਨ | ਰਵਾਨਾ ਹੋਈ ਇਸ ਬੱਸ 'ਚ ਬਜ਼ੁਰਗਾਂ ਅਤੇ ਔਰਤਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ, ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਰਨਜੀਤ ਕੌਰ ਘੁੰਮਣ ਦਾ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਸਰਪੰਚ, ਗੁਰਦੇਵ ਸਿੰਘ ਵਿਰਕ, ਜਸਪ੍ਰੀਤ ਸਿੰਘ, ਜੋਨੀ ਅਨੇਜਾ, ਹਰਜਿੰਦਰ ਸਿੰਘ ਪੂਨੀਆ, ਨਰਿੰਦਰ ਕੌਰ, ਬਾਬਾ ਗੁਰਪ੍ਰੀਤ ਸਿੰਘ ਅਤੇ ਪਿੰਡ ਸ਼ੇਖੂਪੁਰ ਕੰਬੋਆ ਦੇ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੰਗਾਲ ਤੋਂ ਬਾਅਦ ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ-ਪੂੰਨੀਆ ਅਗਲੀ ਖ਼ਬਰ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਅੱਜ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ
Ad Position 24