07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਰਵਾਈ 'ਸਵੈ-ਗਣਨਾ'

Ad Position 21
No active advertisement
ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਪਟਿਆਲਾ ਵਿਖੇ ਸੈਲਫ ਇਨੁਮੀਰੇਸ਼ਨ' ਕਰਵਾਉਣ ਸਮੇਂ | ਅਜੀਤ ਤਸਵੀਰ <br/> 05-05-2026
ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ) - ਜ਼ਿਲ੍ਹਾ ਪਟਿਆਲਾ 'ਚ ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਪਹਿਲੇ ਫੇਸ-ਹਾਊਸ 'ਚ ਲਿਸਟਿੰਗ ਸਬੰਧੀ 'ਸਵੈ-ਗਣਨਾ ਪੋਰਟਲ ਦੀ ਸ਼ੁਰੂਆਤ ਹੋ ਗਈ ਹੈ | ਡਾ.ਹਿਮਾਂਸ਼ੂ ਅਗਰਵਾਲ ਨੇ ਜਨਗਣਨਾ ਦੇ ਪਹਿਲੇ ਫੇਸ ਹਾਊਸ ਲਿਸਟਿੰਗ ਦÏਰਾਨ 'ਸਵੈ-ਗਣਨਾ ਪੋਰਟਲ' ਕਰਨ ਵਿਚ ਆਪਣਾ ਯੋਗਦਾਨ ਪਾਇਆ¢ ਇਸ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਜਨਗਣਨਾ-2027 'ਸਵੈ-ਗਣਨਾ ਪੋਰਟਲ' ਵਿਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਪੀਲ ਕੀਤੀ ¢ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ ਜਿਸ ਵਿਚ ਇਨਯੂਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਜਨ ਗਣਨਾ ਸੰਬੰਧੀ ਮੋਬਾਈਲ ਐਪ 'ਚ ਡਾਟਾ ਐਂਟਰ ਕਰਨਗੇ¢ ਉਨ੍ਹਾਂ ਦੱਸਿਆ ਕਿ ਜਨਗਣਨਾ 'ਸੈਲਫ ਇਨਯੂਮੀਰੇਸ਼ਨ' ਇੱਕ ਬਹੁਤ ਹੀ ਅਸਾਨ ਢੰਗ ਹੈ ਜੋ ਹਰ ਕੋਈ ਘਰ ਬੈਠ ਕੇ ਹੀ ਇੰਟਰਨੈਟ ਰਾਹੀਂ ਪਰਿਵਾਰ ਦੀ ਜਾਣਕਾਰੀ https://se.census.gov.in/ ਸਾਈਟ 'ਤੇ ਜਾ ਕੇ 14 ਮਈ 2026 ਤੱਕ ਆਪ ਕਰ ਸਕਦਾ ਹੈ¢ ਇਸ ਮÏਕੇ ਦਫ਼ਤਰ ਡਾਇਰੈਕਟਰ, ਸੈਸੰਜ ਓਪਰੇਸ਼ਨ, ਪੰਜਾਬ ਦੇ ਸਟੈਟਿਸਟੀਕਲ ਇੰਨਵੈਸਟੀਗੇਟਰ ਗ੍ਰੇਡ-99 ਮਿਸ ਨਿਧੀ ਗੋਇਲ ਅਤੇ ਸੈਸੰਜ ਸੈੱਲ ਟੀਮ ਨਰਿੰਦਰ ਕੁਮਾਰ, ਅਤੇ ਨਿਸ਼ੂ ਸ਼ਰਮਾ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਸਮਾਣਾ 'ਚ ਆਏ ਨਵੇਂ ਜੱਜ ਸ਼ਵੇਤਾ ਦਾ ਬਾਰ ਐਸੋਸੀਏਸ਼ਨ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਸਮਾਣਾ 'ਚ ਆਏ ਨਵੇਂ ਜੱਜ ਸ਼ਵੇਤਾ ਦਾ ਬਾਰ ਐਸੋਸੀਏਸ਼ਨ ਵਲੋਂ ਨਿੱਘਾ ਸਵਾਗਤ
Ad Position 24