07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਫ਼ਾਈ ਕਰਮਚਾਰੀਆਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਚੇਅਰਮੈਨ ਚੰਦਨ ਗਰੇਵਾਲ

Ad Position 21
No active advertisement
ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨਗਰ ਨਿਗਮ ਪਟਿਆਲਾ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪਰਮਜੀਤ ਸਿੰਘ ਨਾਲ ਬੈਠਕ ਕਰਦੇ ਹੋਏ | ਅਜੀਤ ਤਸਵੀਰ <br/> 05-05-2026
ਪਟਿਆਲਾ, 4 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਨਿਗਮ ਪਟਿਆਲਾ ਦੇ ਸਫਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨਾਲ ਵਿਸਥਾਰਪੂਰਵਕ ਬੈਠਕ ਕੀਤੀ | ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਏ.ਡੀ.ਸੀ. (ਸਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਸਫਾਈ ਕਰਮਚਾਰੀਆਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਈਆਂ ਜਾਣ ਅਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਭਗਤ ਗੁਰਾਦਾਸ ਹੰਸ ਕਮੇਟੀ ਦੀਆਂ ਸਿਫਾਰਸਾਂ ਅਨੁਸਾਰ ਤਰੱਕੀਆਂ ਦੇਣ 'ਤੇ ਵੀ ਜੋਰ ਦਿੱਤਾ | ਇਸਦੇ ਨਾਲ ਹੀ ਉਨ੍ਹਾਂ ਨੇ ਵਾਰਡ ਵਾਰ ਮੇਟ ਅਤੇ ਸੈਨਟਰੀ ਦਰੋਗਾ ਦੀਆਂ ਅਸਾਮੀਆਂ ਸੰਬੰਧੀ ਵੀ ਸਮੀਖਿਆ ਕੀਤੀ | ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਸੇਵਾ ਮੁਕਤ ਕਰਮਚਾਰੀਆਂ ਦੇ ਬਕਾਇਆ ਫੰਡਾਂ ਦੀ ਅਦਾਇਗੀ ਅਤੇ ਸਫਾਈ ਕਰਮਚਾਰੀਆਂ ਨੂੰ ਸਾਬਣ, ਤੇਲ ਅਤੇ ਵਰਦੀਆਂ ਮੁਹੱਈਆ ਕਰਵਾਉਣ ਸਬੰਧੀ ਮਾਮਲਿਆਂ ਦਾ ਵੀ ਜਾਇਜਾ ਲਿਆ | ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੱਤੀ ਕਿ ਕਰਮਚਾਰੀਆਂ ਦੇ ਲਗਭਗ 11 ਕਰੋੜ ਰੁਪਏ ਬਕਾਇਆ ਅਦਾ ਕਰ ਦਿੱਤੇ ਗਏ ਹਨ | ਨਗਰ ਨਿਗਮ ਕਮਿਸਨਰ ਪਰਮਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਚੇਅਰਮੈਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਚੇਅਰਮੈਨ ਚੰਦਨ ਗਰੇਵਾਲ ਅਗਲੀ ਖ਼ਬਰ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਰਵਾਈ 'ਸਵੈ-ਗਣਨਾ'
Ad Position 24