07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਕਰਵਾਇਆ ਸੈਮੀਨਾਰ

Ad Position 21
No active advertisement
ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਪੱਤਰਕਾਰਾਂ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦੇ ਦਿ੍ਸ਼ | ਅਜੀਤ ਤਸਵੀਰਾਂ <br/> 05-05-2026
ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਦੇ ਮੌਕੇ 'ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਵਲੋਂ ਪ੍ਰਭਾਤ ਪਰਵਾਨਾ ਹਾਲ ਵਿਚ ਦੂਜਾ ਭਾਸ਼ਣ ਮੁਕਾਬਲਾ, ਵਿਸ਼ੇਸ਼ ਸੈਮੀਨਾਰ ਅਤੇ ਦਸਵਾਂ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਭਾਸ਼ਣ ਮੁਕਾਬਲੇ ਨਾਲ ਹੋਈ, ਜਿਸ ਵਿਚ 32 ਸਕੂਲਾਂ ਦੇ ਵਿਦਿਆਰਥੀਆਂ ਨੇ ਜੋਸ਼, ਆਤਮ-ਵਿਸ਼ਵਾਸ ਅਤੇ ਤਰਕਸੰਗਤ ਸੋਚ ਨਾਲ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ |
''ਆਧੁਨਿਕ ਪੱਤਰਕਾਰੀ : ਚੁਨੌਤੀਆਂ ਅਤੇ ਜ਼ਿੰਮੇਵਾਰੀਆਂU, ''ਪ੍ਰੈੱਸ ਦੀ ਆਜ਼ਾਦੀ ਦਾ ਮਹੱਤਵ'', ''ਪੱਤਰਕਾਰੀ ਅਤੇ ਨੈਤਿਕਤਾ'' ਅਤੇ ''ਪੱਤਰਕਾਰੀ : ਲੋਕਤੰਤਰ ਦਾ ਚੌਥਾ ਸਤੰਭ'' ਵਰਗੇ ਵਿਸ਼ਿਆਂ 'ਤੇ ਵਿਦਿਆਰਥੀਆਂ ਦੇ ਪ੍ਰਭਾਵਸ਼ਾਲੀ ਵਿਚਾਰਾਂ ਨੇ ਮਨ ਮੋਹ ਲਿਆ | ਭਾਸ਼ਣ ਮੁਕਾਬਲੇ ਦੇ ਨਤੀਜਿਆਂ ਅਨੁਸਾਰ ਪ੍ਰਾਈਵੇਟ ਸਕੂਲ ਵਰਗ ਵਿਚ ਸਨੇਹਾ ਨੇ ਪਹਿਲਾ, ਸਿਮਰਨ ਨੇ ਦੂਜਾ ਅਤੇ ਅਵਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਸਰਕਾਰੀ ਸਕੂਲ ਵਰਗ ਵਿਚ ਮੁਸਕਾਨ ਨੇ ਪਹਿਲਾ, ਮਨਿੰਦਰਜੀਤ ਸਿੰਘ ਨੇ ਦੂਜਾ ਅਤੇ ਹਰਸ਼ਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਟਰੱਸਟ ਵਲੋਂ ਹਰ ਭਾਗੀਦਾਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ | ਸਮਾਗਮ ਦੇ ਦੂਜੇ ਸੈਸ਼ਨ ਵਿਚ ''ਆਧੁਨਿਕ ਪੱਤਰਕਾਰੀ : ਚੁਨੌਤੀਆਂ ਅਤੇ ਜ਼ਿੰਮੇਵਾਰੀਆਂ'' ਵਿਸ਼ੇ 'ਤੇ ਕਰਵਾਏ ਸੈਮੀਨਾਰ ਦੌਰਾਨ ਟਰੱਸਟ ਪ੍ਰਧਾਨ ਅਕਸ਼ੈ ਖਨੌਰੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਸਿਰਫ਼ ਇਕ ਦਿਨ ਦੀ ਯਾਦ ਨਹੀਂ, ਸਗੋਂ ਪੱਤਰਕਾਰੀ ਦੀ ਅਸਲ ਰੂਹ ਅਤੇ ਜ਼ਿੰਮੇਵਾਰੀ ਨੂੰ ਸਮਝਣ ਦਾ ਅਹਿਮ ਮੌਕਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਵਿਚ ਜਾਗਰੂਕਤਾ ਅਤੇ ਸੱਚੀ ਪੱਤਰਕਾਰੀ ਦੇ ਅਸੂਲਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਐਲਾਨ ਕੀਤਾ ਕਿ ਟਰੱਸਟ ਵਲੋਂ ਅਗਲੇ ਸਾਲ ਤੋਂ ਹਰ ਸਾਲ 'ਸ਼ਹੀਦ ਕਰਤਾਰ ਸਿੰਘ ਸਰਾਭਾ ਪੱਤਰਕਾਰੀ ਅਵਾਰਡ' ਦੇ ਕੇ ਦੋ ਯੋਗ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਮੁੱਖ ਮਹਿਮਾਨ ਉੱਘੇ ਪੱਤਰਕਾਰ ਅਤੇ ਲੇਖਕ ਵਰਿੰਦਰ ਸਿੰਘ ਵਾਲੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੱਤਰਕਾਰੀ ਸਿਰਫ਼ ਖ਼ਬਰਾਂ ਦਾ ਮਾਧਿਅਮ ਨਹੀਂ, ਸਗੋਂ ਸਮਾਜ ਦੀ ਅੰਤਰ ਆਤਮਾ ਦੀ ਆਵਾਜ਼ ਹੈ, ਜੋ ਹਰ ਹਾਲਤ ਵਿਚ ਸੱਚ ਨੂੰ ਬੇਖ਼ੌਫ਼ ਹੋ ਕੇ ਲੋਕਾਂ ਤੱਕ ਪਹੁੰਚਾਉਂਦੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਿਜੀਟਲ ਯੁੱਗ ਵਿਚ ਨਿਰਪੱਖ ਅਤੇ ਨੈਤਿਕ ਪੱਤਰਕਾਰੀ ਦੀ ਭੂਮਿਕਾ ਹੋਰ ਵੀ ਵੱਧ ਗਈ ਹੈ | ਵਿਸ਼ੇਸ਼ ਮਹਿਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਅਮਨਪ੍ਰੀਤ ਰੰਧਾਵਾ ਨੇ ਕਿਹਾ ਕਿ ਤੇਜ਼ ਰਫ਼ਤਾਰ ਜਾਣਕਾਰੀ ਦੇ ਇਸ ਯੁੱਗ ਵਿਚ ਪ੍ਰਮਾਣਿਕ ਖ਼ਬਰਾਂ ਪਹੁੰਚਾਉਣਾ ਸਭ ਤੋਂ ਵੱਡੀ ਚੁਨੌਤੀ ਹੈ | ਸਾਬਕਾ ਅਸਿਸਟੈਂਟ ਡਾਇਰੈਕਟਰ ਆਕਾਸ਼ਵਾਣੀ ਅਮਰਜੀਤ ਸਿੰਘ ਵੜੈਚ ਨੇ ਪੱਤਰਕਾਰੀ ਨੂੰ ਲੋਕਤੰਤਰ ਦਾ ਮਜ਼ਬੂਤ ਸਤੰਭ ਦੱਸਦਿਆਂ ਇਸ ਦੀ ਆਜ਼ਾਦੀ ਦੀ ਰੱਖਿਆ ਨੂੰ ਹਰ ਨਾਗਰਿਕ ਦੀ ਜ਼ਿੰਮੇਵਾਰੀ ਕਰਾਰ ਦਿੱਤਾ | ਭਾਸ਼ਣ ਮੁਕਾਬਲੇ ਦੇ ਜੱਜਾਂ ਵਜੋਂ ਡਾ. ਹਰਗੁਣਪ੍ਰੀਤ ਸਿੰਘ, ਡਾ. ਰਿਪੁਦਮਨ ਸਿੰਘ, ਡਾ. ਕੁਲਦੀਪ ਕੌਰ ਅਤੇ ਡਾ. ਹਰਮੀਤ ਕੌਰ ਨੇ ਵਿਦਿਆਰਥੀਆਂ ਦੀ ਪ੍ਰਸਤੁਤੀ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਪੱਤਰਕਾਰੀ ਖੇਤਰ ਵਿਚ ਯੋਗਦਾਨ ਪਾਉਣ ਵਾਲੇ ਪੱਤਰਕਾਰਾਂ ਸ਼ਿਵ ਇੰਦਰ, ਮਨਦੀਪ ਸਿੰਘ, ਸਾਹਿਲਦੀਪ ਸਿੰਘ, ਗਗਨਦੀਪ ਸਿੰਘ ਅਹੂਜਾ, ਰਣਜੀਤ ਸਿੰਘ, ਅਮਨ ਅਰੋੜਾ, ਕਰਮ ਪ੍ਰਕਾਸ਼ ਅਤੇ ਹੈਪੀ ਭਗਤਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਟਰੱਸਟ ਦੇ ਖ਼ਜ਼ਾਨਚੀ ਨਰਿੰਦਰਪਾਲ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬੜੀ ਸੁਚੱਜੇ ਢੰਗ ਨਾਲ ਨਿਭਾਈ | ਇਸ ਮੌਕੇ ਪੱਤਰਕਾਰ ਸ਼ਿਵ ਇੰਦਰ ਸਿੰਘ, ਕਰਮ ਪ੍ਰਕਾਸ਼ ਅਤੇ ਅਮਨ ਅਰੋੜਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਸਮਾਗਮ ਵਿਚ ਪੱਤਰਕਾਰ ਨਵਦੀਪ ਢੀਂਗਰਾ, ਭੁਪਿੰਦਰ ਮੌਲਵੀਵਾਲਾ, ਪਰਗਟ ਸਿੰਘ, ਪਿ੍ੰਸੀਪਲ ਜਤਿੰਦਰ ਸਿੰਘ, ਸੁਰਿੰਦਰਪਾਲ ਗੋਇਲ, ਦੀਪਕ ਭਾਰਦਵਾਜ, ਕੁਲਵਿੰਦਰ ਸਿੰਘ, ਹਰਪ੍ਰੀਤ ਕੌਰ, ਸੁਮਨ ਗੋਇਲ, ਹਰਵਿੰਦਰ ਕੌਰ, ਬਲਵਿੰਦਰ ਕੌਰ ਟਰੱਸਟ ਮੈਂਬਰਜ਼ ਅਤੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਚੇਅਰਮੈਨ ਚੰਦਨ ਗਰੇਵਾਲ
Ad Position 24