07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੱਛਮੀ ਬੰਗਾਲ ਤੇ ਹੋਰ ਸੂਬਿਆਂ 'ਚ ਭਾਜਪਾ ਦੀ ਲੋਕਾਂ ਪ੍ਰਤੀ ਨੀਤੀਆਂ ਦੀ ਹੋਈ ਵੱਡੀ ਜਿੱਤ-ਡਾ. ਤੇਜਾ

Ad Position 21
No active advertisement
ਅਜੀਤ ਡੈਸਕ 05-05-2026
ਪਟਿਆਲਾ, 4 ਮਈ (ਅ.ਸ. ਆਹਲੂਵਾਲੀਆ)-ਪੱਛਮੀ ਬੰਗਾਲ ਅਤੇ ਹੋਰ ਰਾਜਾਂ 'ਚ ਭਾਜਪਾ ਦੀ ਹੋਈ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਦੇਸ ਅਤੇ ਸੂਬਿਆ ਨੂੰ ਚੰਗੀ ਮਜ਼ਬੂਤ ਸਰਕਾਰ ਦੇ ਸਕਦੀ ਹੈ | ਭਾਜਪਾ ਇਕ ਅਨੁਸ਼ਾਸਨ ਇਮਾਨਦਾਰ ਅਤੇ ਮਿਹਨਤੀ ਲੋਕਾਂ ਦੀ ਪਾਰਟੀ ਹੈ, ਇਹ ਵਿਚਾਰ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੰਮਾਂ ਨੂੰ ਲੋਕ ਪਸੰਦ ਕਰ ਰਹੇ ਹਨ, ਜਿਸ ਕਰਕੇ ਦੇਸ ਵਿਚ ਭਾਜਪਾ ਦੀ ਤੀਜੀ ਵਾਰ ਸਰਕਾਰ ਬਣੀ ਹੈ | ਡਾ. ਤੇਜਾ ਨੇ ਪੱਛਮੀ ਬੰਗਾਲ ਅਤੇ ਹੋਰ ਸੂਬਿਆਂ ਵਿਚ ਭਾਜਪਾ ਦੀ ਹੋਈ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਆਗੂਆਂ ਨੂੰ ਵਧਾਈ ਦਿੱਤੀ ਹੈ | ਜਿਨ੍ਹਾਂ ਦੀ ਅਗਵਾਈ ਵਿਚ ਇਹ ਵੱਡੀ ਜਿੱਤ ਹੋਈ ਹੈ | ਡਾ. ਤੇਜਾ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਆਪਣੇ ਬਲਬੂਤੇ 'ਤੇ ਚੋਣਾਂ ਲੜੇਗੀ ਅਤੇ ਸਰਕਾਰ ਬਣਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ ਸਮੇਤ 3 ਰਾਜਾਂ 'ਚ ਭਾਜਪਾ ਦੀ ਜਿੱਤ ਦੀ ਖ਼ੁਸ਼ੀ 'ਚ ਭਾਜਪਾਈਆਂ ਨੇ ਕੱਢੀ ਮੋਟਰਸਾਈਕਲ ਰੈਲੀ ਅਗਲੀ ਖ਼ਬਰ ਪੱਛਮੀ ਬੰਗਾਲ ਤੇ ਹੋਰ ਸੂਬਿਆਂ 'ਚ ਭਾਜਪਾ ਦੀ ਲੋਕਾਂ ਪ੍ਰਤੀ ਨੀਤੀਆਂ ਦੀ ਹੋਈ ਵੱਡੀ ਜਿੱਤ-ਡਾ. ਤੇਜਾ
Ad Position 24