14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕੇਰਲਾ ਜਿੱਤ ਦੀ ਖ਼ੁਸ਼ੀ 'ਚ ਸਾਬਕਾ ਮੰਤਰੀ ਧਰਮਸੋਤ ਦੀ ਅਗਵਾਈ 'ਚ ਲੱਡੂ ਵੰਡੇ

Ad Position 21
No active advertisement
ਅਜੀਤ ਡੈਸਕ 06-05-2026
ਭਾਦਸੋਂ, 5 ਮਈ (ਗੁਰਬਖ਼ਸ਼ ਸਿੰਘ ਵੜੈਚ)-ਬੱਸ ਸਟਾਪ ਭਾਦਸੋਂ ਨਜ਼ਦੀਕ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਕੇਰਲਾ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਦੀ ਖ਼ੁਸ਼ੀ ਸਾਂਝੀ ਕਰਦੇ ਹੋਏ ਲੱਡੂ ਵੰਡੇ | ਇਸ ਦੌਰਾਨ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਮਲਿਕਾ ਅਰਜੁਨ ਖੜਗੇ ਦੀ ਅਗਵਾਈ 'ਚ ਕਾਂਗਰਸ ਪਾਰਟੀ ਦਿਨੋਂ ਦਿਨ ਮਜ਼ਬੂਤ ਹੋ ਰਹੀ ਹੈ | ਕੇਰਲਾ ਜਿੱਤ ਵਿਚ ਪਾਰਟੀ ਦੇ ਹਾਈਕਮਾਂਡ ਲੀਡਰਾਂ ਦੀ ਮਿਹਨਤ ਸਾਬਤ ਕਰਦੀ ਹੈ ਕਿ ਇਨ੍ਹਾਂ ਸੂਬਿਆਂ ਵਿਚ ਕਾਂਗਰਸ ਪਾਰਟੀ ਨੇ ਮਜ਼ਬੂਤੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕੁੱਝ ਸੂਬਿਆਂ ਵਿਚ ਪੰਜਾਬ ਸਮੇਤ ਵਿਧਾਨ ਸਭਾ ਚੋਣਾਂ ਦੀ ਤਿਆਰੀ ਹੈ ਅਤੇ ਕਾਂਗਰਸ ਪਾਰਟੀ ਜਿੱਤ ਹਾਸਲ ਕਰਕੇ ਇਨ੍ਹਾਂ ਸੂਬਿਆਂ ਵਿਚ ਸਰਕਾਰ ਬਣਾਵੇਗੀ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਚੂਨੀ ਲਾਲ, ਸਾਬਕਾ ਪ੍ਰਧਾਨ ਦਰਸ਼ਨ ਕੌੜਾਂ, ਭਗਵੰਤ ਸਿੰਘ ਮਣਕੂ ਸੀਨੀਅਰ ਕਾਂਗਰਸੀ ਆਗੂ, ਸ਼ਕਤੀ ਕੁਮਾਰ, ਹੰਸ ਰਾਜ ਮਸਤਾਨਾ, ਪਵਨ ਕੁਮਾਰ ਸ਼ਰਮਾ ਪੰਡਤ, ਸੁਖਜੀਵਨ ਭੋਲਾ, ਗੁਰਮੇਲ ਸਿੰਘ ਸ਼ਾਹੀ, ਰਾਜ ਕੁਮਾਰ ਖਨੌੜਾ, ਕਰਨੈਲ ਸਿੰਘ ਸਕਰਾਲੀ, ਗੋਪਾਲ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰਾ ਹਸਪਤਾਲ ਦੇ ਮੁੱਖ ਗੇਟ 'ਤੇ ਲੱਗੀਆਂ ਟ੍ਰੈਫ਼ਿਕ ਬੱਤੀਆਂ ਸਵਾਲਾਂ ਦੇ ਘੇਰੇ 'ਚ ਅਗਲੀ ਖ਼ਬਰ ਮੀਂਹ ਕਾਰਨ ਖੁੱਲ੍ਹੇ ਅਸਮਾਨ ਹੇਠ ਪਏ ਅਨਾਜ ਨੂੰ ਨੁਕਸਾਨ ਦਾ ਖਤਰਾ, ਸਰਕਾਰ ਦੀਆਂ ਤਿਆਰੀਆਂ 'ਤੇ ਸਵਾਲ <br/>
Ad Position 24