14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਾਜਪਾ ਦੀ ਤਿੰਨ ਰਾਜਾਂ 'ਚ ਸ਼ਾਨਦਾਰ ਜਿੱਤ ਦਾ ਸਨੌਰ ਵਿਖੇ ਜਸ਼ਨ, ਢੋਲ ਦੀ ਥਾਪ 'ਤੇ ਪਾਏ ਭੰਗੜੇ

Ad Position 21
No active advertisement
ਅਜੀਤ ਡੈਸਕ 06-05-2026
ਸਨੌਰ, 5 ਮਈ (ਮੋਹਣ ਸਿੰਘ ਭੱਟੀ)-ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਦੇ ਤਿੰਨ ਮਹੱਤਵਪੂਰਨ ਰਾਜਾਂ ਪੱਛਮੀ ਬੰਗਾਲ, ਆਸਾਮ ਅਤੇ ਪੁਡੂਚੇਰੀਂ ਦੀਆਂ ਚੋਣਾਂ 'ਚ ਦਰਜ ਕੀਤੀ ਗਈ ਪ੍ਰਭਾਵਸ਼ਾਲੀ ਜਿੱਤ ਦਾ ਜਸ਼ਨ ਹਲਕਾ ਸਨੌਰ ਵਿਚ ਮਨਾਇਆ ਗਿਆ | ਬਲਾਕ ਸਨੌਰ ਦੇ ਭਾਜਪਾ ਵਰਕਰਾਂ ਨੇ ਸਥਾਨਕ ਬੱਸ ਸਟੈਂਡ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਜਿੱਤ ਦੀ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਦੌਰਾਨ ਜਿੱਥੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜੇ ਪਾ ਕੇ ਆਪਣੀ ਖ਼ੁਸ਼ੀ ਸਾਂਝੀ ਕੀਤੀ, ਉੱਥੇ ਹੀ ਰਾਹਗੀਰਾਂ ਅਤੇ ਪਾਰਟੀ ਸਾਥੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਪਾਰਟੀ ਦੀ ਇਸ ਕਾਮਯਾਬੀ ਨੂੰ ਇਤਿਹਾਸਕ ਕਰਾਰ ਦਿੱਤਾ |
ਸਮਾਗਮ ਦੀ ਅਗਵਾਈ ਕਰ ਰਹੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਉੱਤਰੀ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ, ਸੀਨੀਅਰ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਅਤੇ ਹਰਦੀਪ ਸਿੰਘ ਕੰਬੋਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਰਾਜਾਂ ਦੇ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੇ ਲੋਕਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤੂ ਨੀਤੀਆਂ ਅਤੇ ਮਜ਼ਬੂਤ ਅਗਵਾਈ ਵਿਚ ਅਟੁੱਟ ਵਿਸ਼ਵਾਸ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਕੀਤੇ ਗਏ ਗੁੰਮਰਾਹਕੁੰਨ ਪ੍ਰਚਾਰ ਨੂੰ ਨਕਾਰਦਿਆਂ ਜਨਤਾ ਨੇ ਭਾਜਪਾ ਦੀਆਂ ਵਿਕਾਸਮੁਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ 'ਤੇ ਮੁੜ ਮੋਹਰ ਲਗਾਈ ਹੈ | ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੇ ਹਮੇਸ਼ਾ 'ਸਭ ਦਾ ਸਾਥ, ਸਭ ਦਾ ਵਿਕਾਸ' ਦੇ ਨਾਅਰੇ 'ਤੇ ਪਹਿਰਾ ਦਿੱਤਾ ਹੈ, ਜਿਸ ਕਾਰਨ ਅੱਜ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ | ਪੰਜਾਬ ਦੀ ਸਿਆਸੀ ਸਥਿਤੀ ਬਾਰੇ ਚਰਚਾ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਚੋਣ ਨਤੀਜਿਆਂ ਦਾ ਸਿੱਧਾ ਅਸਰ ਪੰਜਾਬ ਦੀ ਸਿਆਸਤ 'ਤੇ ਵੀ ਦੇਖਣ ਨੂੰ ਮਿਲੇਗਾ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਇਸ ਜਿੱਤ ਨਾਲ ਨਵੀਂ ਰੂਹ ਫੂਕੀ ਗਈ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਅੰਦਰ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ | ਉਨ੍ਹਾਂ ਇਸ ਸਫਲਤਾ ਨੂੰ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਪਾਰਟੀ ਦੇ ਮਜ਼ਬੂਤ ਸੰਗਠਨਾਤਮਕ ਢਾਂਚੇ ਦੀ ਜਿੱਤ ਦੱਸਿਆ | ਇਸ ਮੌਕੇ ਬੀਬਾ ਗਗਨ ਸ਼ੇਰਗਿੱਲ ਪ੍ਰਧਾਨ ਮਹਿਲਾ ਮੋਰਚਾ, ਜਰਨੈਲ ਸਿੰਘ ਪ੍ਰਧਾਨ ਯੁਵਾ ਮੋਰਚਾ, ਜਗਦੇਵ ਸਿੰਘ ਹਡਾਣਾ, ਹੰਸ ਰਾਜ ਚਿੜਵਾ, ਧਰਮਪਾਲ ਫਰੀਦਪੁਰ, ਰਾਜਿੰਦਰ ਸਿੰਘ ਮਸਿੰਗਨ, ਜਤਿੰਦਰ ਕੋਹਲੀ, ਯੁਵਾ ਮੋਰਚੇ ਦੇ ਮੀਤ ਪ੍ਰਧਾਨ ਹਰਜੋਤ ਸਿੰਘ ਸੰਨੀ ਅਤੇ ਕਰਮਜੀਤ ਸਿੰਘ ਸਨੌਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਤੇ ਸਰਗਰਮ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੂੰ ਪੰਜਾਬ ਨਾਲੋਂ ਪਾਰਟੀ ਹਿਤ ਪਿਆਰੇ-ਪ੍ਰੋ. ਚੰਦੂਮਾਜਰਾ ਅਗਲੀ ਖ਼ਬਰ ਰਾਜਿੰਦਰਾ ਹਸਪਤਾਲ ਦੇ ਮੁੱਖ ਗੇਟ 'ਤੇ ਲੱਗੀਆਂ ਟ੍ਰੈਫ਼ਿਕ ਬੱਤੀਆਂ ਸਵਾਲਾਂ ਦੇ ਘੇਰੇ 'ਚ
Ad Position 24