14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮੁੱਖ ਮੰਤਰੀ ਮਾਨ ਨੂੰ ਪੰਜਾਬ ਨਾਲੋਂ ਪਾਰਟੀ ਹਿਤ ਪਿਆਰੇ-ਪ੍ਰੋ. ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 06-05-2026
ਪਟਿਆਲਾ, 5 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਅੱਜ ਮੁੱਖ ਮੰਤਰੀ ਸਾਹਿਬ ਨੇ ਵਿਧਾਇਕਾਂ ਨੂੰ ਨਾਲ ਲੈ ਕੇ ਦਿੱਲੀ ਵੱਲ ਕੂਚ ਕੀਤਾ ਪ੍ਰੰਤੂ ਜਦੋਂ ਕੇਂਦਰ ਨਾਲ ਪੰਜਾਬ ਦੇ ਹਿਤਾਂ ਅਤੇ ਹੱਕਾਂ ਦੀ ਲੜਾਈ ਲੜਨ ਦਾ ਸਮਾਂ ਸੀ, ਉਸ ਸਮੇਂ ਮੁੱਖ ਮੰਤਰੀ ਵਲੋਂ ਚੁੱਪ ਕਿਉਂ ਵੱਟੀ ਗਈ? ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਜਦੋਂ ਭਾਖੜਾ ਡੈਮ ਤੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖੋਹੀ ਜਾ ਰਹੀ ਸੀ ਅਤੇ ਡੈਮ ਉੱਤੇ ਪੰਜਾਬ ਪੁਲਿਸ ਦੀ ਥਾਂ ਸੀ.ਆਰ.ਪੀ.ਐਫ. ਬਿਠਾ ਦਿੱਤੀ ਗਈ ਤਾਂ ਉਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿੱਥੇ ਸਨ? ਉਨ੍ਹਾਂ ਆਖਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀ ਰਾਜਧਾਨੀ ਦਾ ਮਸਲਾ ਲਟਕਿਆ ਹੋਇਆ ਹੈ ਪ੍ਰੰਤੂ ਕੁੱਝ ਸਾਲਾਂ ਤੋਂ ਕੇਂਦਰ ਵਲੋਂ ਚੰਡੀਗੜ੍ਹ ਵਿਚ ਮੁਲਾਜ਼ਮਾਂ ਦੀ 60:40 ਦੀ ਰੇਸ਼ੋ ਖ਼ਤਮ ਕਰਕੇ ਚੰਡੀਗੜ੍ਹ ਨੂੰ ਪੱਕੇ ਤੌਰ 'ਤੇ ਯੂ.ਟੀ. ਬਣਾਉਣ ਵੱਲ ਨੂੰ ਚੁੱਕੇ ਕਦਮ ਸੂਬੇ ਨੂੰ ਰਾਜਧਾਨੀ ਤੋਂ ਵਾਂਝੇ ਕਰਨ ਵਾਲੀ ਗੱਲ ਹੈ, ਇਹ ਸਾਰਾ ਕੁੱਝ 'ਆਪ' ਪਾਰਟੀ ਦੇ ਕਾਰਜਕਾਲ ਦੌਰਾਨ ਵਾਪਰਿਆ ਪਰ ਮੁੱਖ ਮੰਤਰੀ ਵਲੋਂ ਪੰਜਾਬ ਦੇ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ, ਸਗੋਂ ਫੋਕੀ ਬਿਆਨਬਾਜ਼ੀ ਤੱਕ ਹੀ ਸੀਮਤ ਰਹੇ |
ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਆਪਣੇ ਰਾਜ ਸਭਾ ਮੈਂਬਰਾਂ ਮੌਕੇ ਭਗਵੰਤ ਸਿੰਘ ਮਾਨ ਨੂੰ ਸਾਰੇ ਵਿਧਾਇਕਾਂ ਨੂੰ ਲੈ ਕੇ ਦਿੱਲੀ ਵੱਲ ਜਾਂਦੇ ਸੋਭਦੇ ਨਹੀਂ, ਉਨ੍ਹਾਂ ਆਖਿਆ ਕਿ ਜੇਕਰ ਦਿੱਲੀ ਜਾਣਾ ਵੀ ਸੀ ਤਾਂ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਜਾਂਦੇ | ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਜਿਸ ਤਰੀਕੇ ਨਾਲ ਸਰਕਾਰੀ ਏਜੰਸੀਆਂ ਦੀ ਵੀ ਦੁਰਵਰਤੋਂ ਹੋ ਰਹੀ ਹੈ ਉਹ ਵੀ ਜਾਇਜ਼ ਨਹੀਂ ਪਰ ਜਦੋਂ ਕੇਂਦਰ ਸਰਕਾਰ ਈ.ਡੀ. ਦੀ ਵਰਤੋਂ ਕਰਦੀ ਹੈ ਤਾਂ ਨਜਾਇਜ਼ ਹੈ, ਜੇਕਰ ਪੰਜਾਬ ਸਰਕਾਰ ਰਾਜਸੀ ਵਿਰੋਧੀਆਂ ਨੂੰ ਦਬਾਉਣ ਲਈ ਵਿਜੀਲੈਂਸ ਦੀ ਵਰਤੋਂ ਕਰਦੀ ਤਾਂ ਜਾਇਜ਼ ਹੈ |
Ad Position 22
No active advertisement
ਪਿਛਲੀ ਖ਼ਬਰ 7 ਨੂੰ ਰੋਸ ਪ੍ਰਦਰਸ਼ਨ ਕਰਨ ਦਾ ਯੂਨੀਅਨ ਆਗੂਆਂ ਨੇ ਕੀਤਾ ਐਲਾਨ ਅਗਲੀ ਖ਼ਬਰ ਭਾਜਪਾ ਦੀ ਤਿੰਨ ਰਾਜਾਂ 'ਚ ਸ਼ਾਨਦਾਰ ਜਿੱਤ ਦਾ ਸਨੌਰ ਵਿਖੇ ਜਸ਼ਨ, ਢੋਲ ਦੀ ਥਾਪ 'ਤੇ ਪਾਏ ਭੰਗੜੇ
Ad Position 24