14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮੋਦੀ ਦੀ ਅਗਵਾਈ 'ਚ ਭਾਜਪਾ ਨੇ ਛੂਹੀਆਂ ਨਵੀਆਂ ਉਚਾਈਆਂ-ਜਸਪਾਲ ਸਿੰਘ ਭੰਗੂ

Ad Position 21
No active advertisement
ਅਜੀਤ ਡੈਸਕ 06-05-2026
ਸਨੌਰ, 5 ਅਪ੍ਰੈਲ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਭਾਜਪਾ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਦੇਸ ਦੇ ਵੱਖ-ਵੱਖ ਰਾਜਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਪਾਰਟੀ ਲਗਾਤਾਰ ਨਵੀਆਂ ਉਚਾਈਆਂ ਛੂਹ ਰਹੀ ਹੈ | ਇਸ ਦੇ ਨਾਲ ਹੀ ਉਨ੍ਹਾਂ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਰਗਦਰਸਨ ਨੂੰ ਵੀ ਇਸ ਜਿੱਤ ਦਾ ਮੁੱਖ ਕਾਰਨ ਦੱਸਿਆ | ਭੰਗੂ ਨੇ ਕਿਹਾ ਕਿ ਪੱਛਮੀ ਬੰਗਾਲ, ਆਸਾਮ ਅਤੇ ਪੁਡੂਚੇਰੀ ਵਿਚ ਭਾਜਪਾ ਵਲੋਂ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਨਾ ਪਾਰਟੀ ਦੀ ਲੋਕਪਿ੍ਯਤਾ ਅਤੇ ਲੋਕਾਂ ਦੇ ਭਰੋਸੇ ਦਾ ਪ੍ਰਮਾਣ ਹੈ | ਉਨ੍ਹਾਂ ਇਸ ਮੌਕੇ 'ਤੇ ਪਾਰਟੀ ਦੇ ਸਮਰਪਿਤ ਵਰਕਰਾਂ ਦੀ ਭੂਮਿਕਾ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਵਰਕਰਾਂ ਦੀ ਅਣਥੱਕ ਮਿਹਨਤ ਅਤੇ ਵਚਨਬੱਧਤਾ ਨਾਲ ਹੀ ਇਹ ਸੰਭਵ ਹੋ ਸਕਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਮਾਜਸੇਵੀ ਦੇ ਪੁੱਤਰ ਦੇ ਜਨਮ ਦਿਨ 'ਤੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਭਾਜਪਾ ਨੇ ਢਾਹਿਆ ਮਮਤਾ ਦਾ ਕਿਲ੍ਹਾ, ਤਿੰਨ ਰਾਜਾਂ 'ਚ ਬਣਾਈ ਸਰਕਾਰ-ਜੈ ਇੰਦਰ ਕੌਰ
Ad Position 24