14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਿਧਾਇਕ ਦੇਵ ਮਾਨ ਵਲੋਂ ਪਿੰਡ ਅਲਹੌਰਾਂ ਕਲਾਂ ਵਿਖੇ ਖੇਡ ਗਰਾਊਾਡ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 06-05-2026
ਨਾਭਾ, 5 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਅੱਜ ਸੂਬੇ ਭਰ ਵਿਚ ਖੇਡ ਮੈਦਾਨਾਂ ਦੇ ਉਦਘਾਟਨ ਕੀਤੇ ਗਏ ਤਾਂ ਜੋ ਪੰਜਾਬ ਦੀ ਨੌਜਵਾਨ ਪੀੜੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਤੋਂ ਰਹਿਤ ਕੀਤਾ ਜਾ ਸਕੇ | ਇਸੇ ਤਹਿਤ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨੇੜਲੇ ਪਿੰਡ ਅਲਹੌਰਾਂ ਕਲਾਂ ਵਿਖੇ ਖੇਡ ਗਰਾਊਾਡ ਦਾ ਉਦਘਾਟਨ ਕੀਤਾ ਗਿਆ ਜੋ ਕਿ ਕਰੀਬ 38 ਲੱਖ ਰੁਪਏ ਦੀ ਲਾਗਤ ਦੇ ਨਾਲ ਬਣ ਕੇ ਤਿਆਰ ਹੋਇਆ ਹੈ | ਉਪਰੰਤ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਭਰ ਵਿਚ ਪੰਜਾਬ ਸਰਕਾਰ ਵਲੋਂ ਖੇਡ ਮੈਦਾਨਾਂ ਦੇ ਉਦਘਾਟਨ ਕੀਤੇ ਗਏ ਹਨ | ਉਨਾਂ ਕਿਹਾ ਕਿ ਪੰਜਾਬ ਅੰਦਰ ਦਾਅਵੇ ਤਾਂ ਬਹੁਤ ਕਰਦੇ ਸਨ ਅਕਾਲੀ ਦਲ ਵੀ ਆਪਣਾ ਦਾਅਵਾ ਠੋਕਦਾ ਸੀ, ਕਿ 25 ਸਾਲ ਰਾਜ ਕਰਾਂਗੇ, ਕੈਪਟਨ ਅਮਰਿੰਦਰ ਸਿੰਘ ਵੀ ਵੱਡੇ-ਵੱਡੇ ਦਾਅਵੇ ਕਰਦਾ ਸੀ ਕਿ ਸਾਨੂੰ ਕੋਈ ਵੀ ਹਿਲਾ ਨਹੀਂ ਸਕਦਾ | ਉਨਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਚੰਗੇ ਕੰਮ ਕਰਦੀ ਹੈ, ਭਾਜਪਾ ਦਾ ਪੰਜਾਬ ਦੇ ਵਿਚ ਕੋਈ ਵੀ ਜਨ ਆਧਾਰ ਨਹੀਂ ਹੈ | ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿਚ ਪਹਿਲੀ ਵਾਰ ਸਾਡੇ ਪਿੰਡ ਵਿਚ ਖੇਡ ਮੈਦਾਨ ਅਤੇ ਪੰਚਾਇਤ ਘਰ ਬਣਿਆ ਹੈ, ਜਿਸ ਕਰਕੇ 2027 ਦੇ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਦੇ ਉਦਘਾਟਨ ਕਰਕੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਰਹਿਤ ਕਰਨ ਦੇ ਲਈ ਇਹ ਬੀੜਾ ਚੁੱਕਿਆ ਹੈ ਜਿਸ ਕਰਕੇ ਹੁਣ ਪੰਜਾਬ ਦਾ ਨੌਜਵਾਨ ਖੇਡਾਂ ਵੱਲ ਜੁੜੇਗਾ ਅਤੇ ਖੇਡ ਮੈਦਾਨਾਂ ਦੇ ਵਿਚ ਆਏਗਾ | ਇਸ ਮੌਕੇ ਕਰਮਜੀਤ ਸਿੰਘ ਅਲਹੌਰਾਂ ਪ੍ਰਧਾਨ ਆੜਤੀਆਂ ਐਸੋਸੀਏਸ਼ਨ, 'ਆਪ' ਆਗੂ ਤਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, ਸਰਪੰਚ ਕਿਰਨਪਾਲ ਕੌਰ, ਗੁਰਪ੍ਰੀਤ ਸਿੰਘ ਪ੍ਰਧਾਨ, ਦੀਪਾ ਰਾਮਗੜ, ਸੋਨੂੰ ਸੂਦ, ਸ਼ੈਂਕੀ ਸਿੰਗਲਾ, ਬਿੱਲਾ ਖੋਖ, ਕੁਲਵੰਤ ਸਿੰਘ ਅਟਵਾਲ, ਜਸਵਿੰਦਰ ਸਿੰਘ ਅੱਚਲ, ਸਿਮਰਨ ਅੜਕ ਚੌਹਾਨ, ਭੁਪਿੰਦਰ ਸਿੰਘ ਕੱਲਰਮਾਜਰੀ, ਜੱਸਾ ਦੁਲੱਦੀ, ਨੀਟਾ ਦੁਲੱਦੀ ਆਦਿ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਸੂਬੇ ਭਰ 'ਚ 45 ਹਜ਼ਾਰ ਕਿੱਲੋਮੀਟਰ ਸੜਕਾਂ ਦਾ ਸੜਕਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਬਲਜਿੰਦਰ ਸਿੰਘ... ਅਗਲੀ ਖ਼ਬਰ ਸਮਾਜਸੇਵੀ ਦੇ ਪੁੱਤਰ ਦੇ ਜਨਮ ਦਿਨ 'ਤੇ ਖ਼ੂਨਦਾਨ ਕੈਂਪ ਲਗਾਇਆ
Ad Position 24