14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮਾਨ ਸਰਕਾਰ ਵਲੋਂ ਸੂਬੇ ਭਰ 'ਚ 45 ਹਜ਼ਾਰ ਕਿੱਲੋਮੀਟਰ ਸੜਕਾਂ ਦਾ ਸੜਕਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਬਲਜਿੰਦਰ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 06-05-2026
ਸਨੌਰ, 5 ਮਈ (ਮੋਹਣ ਸਿੰਘ ਭੱਟੀ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵਿਕਾਸਮੁਖੀ ਸੋਚ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ 'ਤੇ ਚਲਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ਲੋਕ ਸਭਾ ਇੰਚਾਰਜ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਵਲੋਂ ਆਪਣੀ ਵਿਸ਼ੇਸ਼ ਟੀਮ ਸਮੇਤ ਹਲਕਾ ਸਨੌਰ ਵਿਖੇ ਜੋੜਿਆਂ ਸੜਕਾਂ ਤੋਂ ਸਨੌਰ ਅਤੇ ਪਟਿਆਲਾ ਸ਼ਹਿਰ ਨੂੰ ਜੋੜਨ ਵਾਲੀ ਅਹਿਮ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਚੇਅਰਮੈਨ ਢਿੱਲੋਂ ਨੇ ਮੌਕੇ 'ਤੇ ਮੌਜੂਦ ਵਿਭਾਗੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਕੰਮ ਦੀ ਗੁਣਵੱਤਾ ਬਾਰੇ ਬਾਰੀਕੀ ਨਾਲ ਜਾਣਕਾਰੀ ਲਈ | ਉਨ੍ਹਾਂ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਦਿਆਂ ਸੜਕ ਦਾ ਨਿਰਮਾਣ ਉੱਚ ਦਰਜੇ ਦੀ ਸਮਗਰੀ ਨਾਲ ਕੀਤਾ ਜਾ ਰਿਹਾ ਹੈ, ਜੋ ਇਸ ਦੀ ਲੰਬੀ ਮਿਆਦ ਨੂੰ ਯਕੀਨੀ ਬਣਾਏਗਾ | ਉਨ੍ਹਾਂ ਕਿਹਾ ਕਿ ਇਸ ਅਹਿਮ ਸੜਕ ਦੇ ਮੁਕੰਮਲ ਹੋਣ ਨਾਲ ਜਿੱਥੇ ਆਮ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ, ਉੱਥੇ ਹੀ ਸਕੂਲੀ ਬੱਚਿਆਂ ਅਤੇ ਭਾਰੀ ਆਵਾਜਾਈ ਵਾਲੇ ਵਾਹਨਾਂ ਦਾ ਸਫ਼ਰ ਵੀ ਸੁਖਾਲਾ ਅਤੇ ਸੁਰੱਖਿਅਤ ਹੋ ਜਾਵੇਗਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਦੇ ਅਧੀਨ ਲਗਭਗ 45 ਹਜ਼ਾਰ ਕਿੱਲੋਮੀਟਰ ਪੇਂਡੂ ਅਤੇ ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ ਕੀਤੀ ਜਾ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿਚ ਇਕ ਵੱਡੀ ਉਪਲਬਧੀ ਹੈ | ਉਨ੍ਹਾਂ ਰਵਾਇਤੀ ਪਾਰਟੀਆਂ 'ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿਚ ਰਹੀਆਂ ਪਾਰਟੀਆਂ ਨੇ ਪੇਂਡੂ ਖੇਤਰ ਦੀਆਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪਿੰਡਾਂ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਸਨ | ਪੰਜਾਬ ਸਰਕਾਰ ਦੀ ਸਖ਼ਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਟੈਂਡਰ ਪ੍ਰਕਿਰਿਆ ਵਿਚ ਵਿਸ਼ੇਸ਼ ਸ਼ਰਤ ਲਾਜ਼ਮੀ ਕੀਤੀ ਗਈ ਹੈ ਕਿ ਸੜਕ ਬਣਾਉਣ ਵਾਲੇ ਠੇਕੇਦਾਰ ਦੀ ਹੀ ਅਗਲੇ 5 ਸਾਲਾਂ ਤੱਕ ਉਸ ਦੀ ਸਾਂਭ-ਸੰਭਾਲ ਅਤੇ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਹੋਵੇਗੀ | ਇਸ ਨਾਲ ਭਿ੍ਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲੋਕਾਂ ਦੇ ਟੈਕਸ ਦਾ ਪੈਸਾ ਸਹੀ ਥਾਂ 'ਤੇ ਖ਼ਰਚ ਹੋਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਮਦਨ ਮੋਹਨ ਜ਼ੁਲਕਾਂ ਸੀਨੀਅਰ ਆਗੂ, ਜਸਵੰਤ ਰਾਏ ਬਲਾਕ ਆਬਜ਼ਰਵਰ, ਗੁਰਚਰਨ ਸਿੰਘ ਰੁਪਾਣਾ, ਜਗਸੀਰ ਸਿੰਘ, ਹਰਜੀਤ ਸਿੰਘ, ਰਜਿੰਦਰ ਸਿੰਘ ਗਿੱਲ, ਰਜਿੰਦਰ ਸਿੰਘ ਕੋਹਲੀ ਮੀਡੀਆ ਸਲਾਹਕਾਰ, ਗ਼ਜਨ ਸਿੰਘ ਜ਼ਿਲ੍ਹਾ ਮੀਡੀਆ ਸਕੱਤਰ ਅਤੇ ਰਾਜ ਕੁਮਾਰ ਮਿਠਾਰੀਆਂ ਸਮੇਤ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਵਫ਼ਦ ਨੇ ਡਿਪਟੀ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਵਲੋਂ ਪਿੰਡ ਅਲਹੌਰਾਂ ਕਲਾਂ ਵਿਖੇ ਖੇਡ ਗਰਾਊਾਡ ਦਾ ਕੀਤਾ ਉਦਘਾਟਨ
Ad Position 24