14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕਿਸਾਨਾਂ ਦੇ ਵਫ਼ਦ ਨੇ ਡਿਪਟੀ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 06-05-2026
ਪਟਿਆਲਾ, 5 ਮਈ (ਗੁਰਵਿੰਦਰ ਸਿੰਘ ਔਲਖ)-ਇੰਡੀਅਨ ਫਾਰਮਜ਼ ਐਸੋਸੀਏਸ਼ਨ ਦਾ ਇਕ ਵਫ਼ਦ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਬਿਕਰਮਜੀਤ ਸਿੰਘ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ ਅਤੇ ਪਸ਼ੂਆਂ ਦੀ ਫੀਡ ਨਾਲ ਜੁੜੇ ਗੰਭੀਰ ਮਾਮਲੇ ਵੱਲ ਧਿਆਨ ਦਿਵਾਇਆ | ਕਿਸਾਨਾਂ ਨੇ ਵਫ਼ਦ ਨੇ ਦੱਸਿਆ ਕਿ ਕੁਝ ਫੀਡ ਤਿਆਰ ਕਰਨ ਵਾਲੀਆਂ ਫ਼ੈਕਟਰੀਆਂ ਦੇ ਮਾਲਕਾਂ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਮਿਲਣ ਵਾਲੇ ਯੂਰੀਆ ਖਾਦ ਦਾ ਦੁਰਉਪਯੋਗ ਕੀਤਾ ਜਾ ਰਿਹਾ ਹੈ | ਵਫ਼ਦ ਦੇ ਮੁਤਾਬਿਕ ਇਹ ਯੂਰੀਆ ਪਸ਼ੂਆਂ ਲਈ ਤਿਆਰ ਕੀਤੀ ਜਾਣ ਵਾਲੀ ਫੀਡ ਵਿਚ ਮਿਲਾਇਆ ਜਾ ਰਿਹਾ ਹੈ, ਜੋ ਇਕ ਗੰਭੀਰ ਅਤੇ ਖ਼ਤਰਨਾਕ ਪ੍ਰਵਿਰਤੀ ਹੈ | ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਗੋਰਖਧੰਦੇ ਦਾ ਪਰਦਾਫਾਸ਼ ਉਸ ਵੇਲੇ ਹੋਇਆ ਜਦੋਂ ਮੁੱਖ ਖੇਤੀਬਾੜੀ ਅਧਿਕਾਰੀ, ਪਟਿਆਲਾ ਨੂੰ ਇਸ ਬਾਰੇ ਸੂਚਨਾ ਮਿਲੀ | ਇਸ ਤੋਂ ਬਾਅਦ 13 ਅਪ੍ਰੈਲ 2026 ਨੂੰ ਪੁਲਿਸ ਦੀ ਮਦਦ ਨਾਲ ਸ੍ਰੀ ਕਿ੍ਸ਼ਨਾ ਫੀਡ ਇੰਡਸਟਰੀ 'ਤੇ ਛਾਪਾ ਮਾਰਿਆ ਗਿਆ, ਜਿੱਥੇ ਮੌਕੇ 'ਤੇ ਯੂਰੀਆ ਖਾਦ ਦੇ ਵੱਡੀ ਮਾਤਰਾ ਵਿਚ ਥੈਲੇ ਬਰਾਮਦ ਕੀਤੇ ਗਏ, ਜੋ ਫੀਡ ਵਿਚ ਮਿਲਾਉਣ ਲਈ ਸੰਭਾਲ ਕੇ ਰੱਖੇ ਗਏ ਸਨ | ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਕਿਸਾਨ ਵਫ਼ਦ ਵਲੋਂ ਡਿਪਟੀ ਡਾਇਰੈਕਟਰ ਨੂੰ ਇਕ ਲਿਖਤੀ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਕਿ੍ਸ਼ਨਾ ਫੀਡ ਇੰਡਸਟਰੀ ਦਾ ਲਾਇਸੰਸ ਤੁਰੰਤ ਰੱਦ ਕਰਕੇ ਇਸ ਨੂੰ ਸਦਾ ਲਈ ਬਲੈਕ ਲਿਸਟ ਕੀਤਾ ਜਾਵੇ, ਤਾਂ ਜੋ ਇਸ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਵਿਚ ਸ਼ਾਮਲ ਤੱਤਾਂ 'ਤੇ ਨਕੇਲ ਪਾਈ ਜਾ ਸਕੇ | ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਬਿਕਰਮਜੀਤ ਸਿੰਘ ਨੇ ਕਿਸਾਨ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਿਲੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਅਧੀਨ ਆਉਂਦੀਆਂ ਹੋਰ ਫੀਡ ਫ਼ੈਕਟਰੀਆਂ ਦੀ ਵੀ ਜਾਂਚ ਕਰਵਾਈ ਜਾਵੇਗੀ | ਅੱਜ ਦੇ ਇਸ ਵਫ਼ਦ ਵਿਚ ਸਤਨਾਮ ਸਿੰਘ ਬਹਿਰੂ ਤੋਂ ਇਲਾਵਾ ਗੁਰਮੇਲ ਸਿੰਘ ਬੋਸਰ, ਰਣਜੀਤ ਸਿੰਘ ਆਕੜ ਅਤੇ ਬਲਦੇਵ ਸਿੰਘ ਪਬਰੀ ਵੀ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਨੂੰ ਲੈ ਕੇ ਪਿੰਡ ਗੁਲਜਾਰਪੁਰਾ (ਠਰੂਆ) ਦੇ ਲੋਕਾਂ ਨੇ ਕੈਥਲ-ਖਨੌਰੀ ਸੜਕ 'ਤੇ ਲਾਇਆ ਜਾਮ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਸੂਬੇ ਭਰ 'ਚ 45 ਹਜ਼ਾਰ ਕਿੱਲੋਮੀਟਰ ਸੜਕਾਂ ਦਾ ਸੜਕਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਬਲਜਿੰਦਰ ਸਿੰਘ...
Ad Position 24