14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ-ਜਗਮੀਤ ਸਿੰਘ ਹਰਿਆਊ

Ad Position 21
No active advertisement
ਅਜੀਤ ਡੈਸਕ 06-05-2026
ਨਾਭਾ, 5 ਮਈ (ਜਗਨਾਰ ਸਿੰਘ ਦੁਲੱਦੀ)-2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ, ਕਿਉਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਜਗਮੀਤ ਸਿੰਘ ਹਰਿਆਊ ਨੇ ਨੇੜਲੇ ਪਿੰਡ ਰਾਮਗੜ੍ਹ ਵਿਖੇ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਜ਼ਿਲ੍ਹਾ ਜਥੇਦਾਰ ਹਰਿਆਊ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਪਹੁੰਚ ਕੇ ਲੋਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਦੇ ਦੁੱਖ-ਸੁੱਖ ਸੁਣ ਰਹੇ ਹਨ | ਜਿਸ ਕਰਕੇ ਪੰਜਾਬ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ | ਮੌਜੂਦਾ ਪੰਜਾਬ ਸਰਕਾਰ 'ਤੇ ਤੰਜ ਕੱਸਦੇ ਹੋਏ ਜ਼ਿਲ੍ਹਾ ਜਥੇਦਾਰ ਹਰਿਆਊ ਨੇ ਕਿਹਾ ਕਿ ਪਿਛਲੇ ਕਰੀਬ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਹਾਲਾਤ ਬੇਹਦ ਬਦਤਰ ਹੋਏ ਹਨ, ਵਿਕਾਸ ਨਾਂ ਦਾ ਕੋਈ ਵੀ ਕੰਮ ਨਹੀਂ ਹੋਇਆ, ਜਿਸ ਕਰਕੇ ਪੰਜਾਬ ਦੇ ਲੋਕ ਤਰਾਹਿ-ਤਰਾਹਿ ਕਰ ਰਹੇ ਹਨ | ਪਿੰਡ ਰਾਮਗੜ੍ਹ ਪਹੁੰਚਣ 'ਤੇ ਅਕਾਲੀ ਵਰਕਰਾਂ ਵਲੋਂ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ ਹੇਠ ਜ਼ਿਲ੍ਹਾ ਜਥੇਦਾਰ ਜਗਮੀਤ ਸਿੰਘ ਹਰਿਆਊ ਦਾ ਵਿਸੇਸ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ, ਯੂਥ ਆਗੂ ਜੱਸਾ ਖੋਖ, ਐਡਵੋਕੇਟ ਬਬਲੂ ਖੋਰਾ, ਲਖਵੀਰ ਸਿੰਘ ਰਾਮਗੜ੍ਹ, ਮੋਹਨ ਸਿੰਘ ਰਾਮਗੜ੍ਹ, ਬਖਸੀਸ ਸਿੰਘ ਨਰਮਾਣਾ ਆਦਿ ਪਾਰਟੀ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਮਹਿਤਾ ਵਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦੇਣ ਦਾ ਐਲਾਨ ਅਗਲੀ ਖ਼ਬਰ ਪਾਤੜਾਂ ਵਿਚ ਗੋਡਿਆਂ ਦੇ ਦਰਦ ਲਈ ਓ. ਪੀ. ਡੀ. ਕੈਂਪ
Ad Position 24