ਪਟਿਆਲਾ, 6 ਮਈ (ਮਨਦੀਪ ਸਿੰਘ ਖਰੌੜ)-ਪੁਰਾਣੇ ਬੱਸੇ ਅੱਡੇ ਨੇੜੇ ਨੌਜਵਾਨ ਦੀ ਤੇਜਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ | ਇਸ ਹਮਲੇ 'ਚ ਜ਼ਖਮੀ ਹੋਇਆ ਨੌਜਵਾਨ ਮਨਜੋਤ ਸਿੰਘ ਪੀਜੀਆਈ 'ਚ ਜੇਰੇ ਇਲਾਜ ਹੈ | ਉਕਤ ਸ਼ਿਕਾਇਤ ਰਾਹੁਲ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਦਾ ਭਰਾ ਮਨਜੋਤ ਰੋਜ਼ਾਨਾ ਦੀ ਤਰ੍ਹਾਂ ਘਰੋਂ ਕੰਮ 'ਤੇ ਗਿਆ ਸੀ | ਦੇਰ ਰਾਤ ਉਸ ਦੇ ਦੋਸਤ ਦਾ ਫੋਨ ਆਇਆ ਕਿ ਪੁਰਾਣ ਬੱਸ ਅੱਡੇ ਨੇੜੇ ਅਣਪਛਾਤੇ ਵਿਅਕਤੀਆਂ ਨੇ ਮਨਜੋਤ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ | ਜਿਸ ਅਧਾਰ 'ਤੇ ਪੁਲਿਸ ਨੇ 15 ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |