18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਮਾਜ ਸੇਵੀ ਕਾਰਜਾਂ ਬਦਲੇ ਸਮਾਜ ਸੇਵਕ ਰਾਕੇਸ਼ ਬੱਗਾ ਦਾ ਵਾਲਮੀਕਿ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 07-05-2026
ਸਨੌਰ, 6 ਮਈ (ਮੋਹਣ ਸਿੰਘ ਭੱਟੀ)-ਨਗਰ ਕੌਂਸਲ ਸਨੌਰ ਵਿਖੇ ਵਾਲਮੀਕੀ ਸਮਾਜ ਦੇ ਚੌਧਰੀ ਹਰਜੀਤ ਕੁਮਾਰ ਟਾਂਕ ਦੀ ਅਗਵਾਈ ਹੇਠ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਹਲਕਾ ਸਨੌਰ ਦੇ ਸਮਾਜ ਸੇਵਕ ਰਾਕੇਸ਼ ਬੱਗਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਾਲਮੀਕੀ ਭਾਈਚਾਰੇ ਵਲੋਂ ਰਾਕੇਸ਼ ਬੱਗਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਸ਼ਟਰੀ ਪ੍ਰਧਾਨ ਚੌਧਰੀ ਹਰਜੀਤ ਕੁਮਾਰ ਟਾਂਕ ਨੇ ਕਿਹਾ ਕਿ ਰਾਕੇਸ਼ ਬੱਗਾ ਨੇ ਹਮੇਸ਼ਾ ਰਾਜਨੀਤੀ ਤੋਂ ਉੱਪਰ ਉੱਠ ਕੇ ਸਮਾਜ ਸੇਵਾ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਵੱਲੋਂ ਗਰੀਬ ਪਰਿਵਾਰਾਂ ਦੀ ਆਰਥਿਕ ਮਦਦ ਕਰਨੀ, ਸਕੂਲਾਂ ਵਿੱਚ ਲੋੜਵੰਦ ਬੱਚਿਆਂ ਨੂੰ ਮੁਫ਼ਤ ਕਿਤਾਬਾਂ-ਕਾਪੀਆਂ ਵੰਡਣਾ, ਪਿੰਡਾਂ ਵਿਚ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਸਿਲਾਈ ਮਸ਼ੀਨਾਂ ਦੇਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਕਿੱਟਾਂ ਪ੍ਰਦਾਨ ਕਰਨ ਵਰਗੇ ਕਾਰਜ ਸ਼ਲਾਘਾਯੋਗ ਹਨ | ਪ੍ਰਧਾਨ ਟਾਂਕ ਨੇ ਦਾਅਵਾ ਕੀਤਾ ਕਿ ਜੇਕਰ ਬੱਗਾ ਇਸੇ ਤਰ੍ਹਾਂ ਲੋਕ ਸੇਵਾ ਵਿੱਚ ਡਟੇ ਰਹੇ, ਤਾਂ ਆਉਣ ਵਾਲੇ ਸਮੇਂ ਵਿੱਚ ਹਲਕਾ ਸਨੌਰ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਉਨ੍ਹਾਂ ਦੀ ਵੱਡੀ ਜਿੱਤ ਯਕੀਨੀ ਹੈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਰਾਕੇਸ਼ ਬੱਗਾ ਲੰਮੇ ਸਮੇਂ ਤੋਂ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ 'ਤੇ ਹੀ ਹੱਲ ਕਰਨ ਲਈ ਜਾਣੇ ਜਾਂਦੇ ਹਨ | ਰਾਕੇਸ਼ ਬੱਗਾ ਨੇ ਹਮੇਸ਼ਾ ਸਮਾਜ ਵਿਚ ਏਕਤਾ, ਆਪਸੀ ਭਾਈਚਾਰਾ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨ ਦਾ ਹੋਕਾ ਦਿੱਤਾ ਹੈ | ਇਸ ਮੌਕੇ ਰਾਕੇਸ਼ ਬੱਗਾ ਨੇ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿਨ-ਰਾਤ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ | ਇਸ ਪ੍ਰੋਗਰਾਮ ਦੌਰਾਨ ਰੋਕੀ ਅਟਵਾਲ, ਨੰਦ ਲਾਲ, ਪ੍ਰੇਮ ਚੰਦ ਟਾਕ ਸਮੇਤ ਵੱਡੀ ਗਿਣਤੀ ਵਿੱਚ ਭਾਈਚਾਰੇ ਦੇ ਲੋਕ ਅਤੇ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਵਰਮੈਨ ਮੁਲਾਜ਼ਮਾਂ ਨੇ ਕੀਤੀ ਹੜਤਾਲ ਅਗਲੀ ਖ਼ਬਰ ਯੂਨੀਵਰਸਲ ਕਾਲਜ 'ਚ ਮੀਡੀਆ ਕਲੱਬ ਪਾਤੜਾਂ ਵਲੋਂ ਵਿਸ਼ਵ ਪ੍ਰੈੱਸ ਅਜ਼ਾਦੀ ਦਿਵਸ ਦੇ ਸੰਬੰਧ 'ਚ ਖੂਨਦਾਨ ਕੈਂਪ
Ad Position 24