26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 08-05-2026
ਸਮਾਣਾ, 7 ਮਈ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਕੁਲਾਰਾਂ ਵਿਖੇ ਇਕ 57 ਸਾਲਾ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਮੌਕੇ 'ਤੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ | ਪੁਲਿਸ ਥਾਣਾ ਸਦਰ ਅਧੀਨ ਪੁਲਿਸ ਚੌਂਕੀ ਮਵੀ ਕਲਾ ਤੇ ਮੁੱਖ ਅਫਸਰ ਬਲਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵਲੋਂ ਬਿਆਨਾਂ ਦੇ ਆਧਾਰ 'ਤੇ ਦਰਜ ਪਰਚੇ ਮੁਤਾਬਕ ਪਿੰਡ ਕੁਲਾਰਾਂ ਦਾ ਵਾਸੀ ਹਾਕਮ ਸਿੰਘ 57 ਪੁੱਤਰ ਗੁਰਦਿਆਲ ਸਿੰਘ ਆਪਣੇ ਘਰੋਂ ਡੇਅਰੀ 'ਚ ਦੁੱਧ ਪਾਉਣ ਜਾ ਰਿਹਾ ਸੀ ਜਦੋਂ ਉਹ ਪਿੰਡ ਦੀ ਮੰਡੀ ਨੇੜੇ ਪੁੱਜਾ 'ਤੇ ਅਚਾਨਕ ਕੋਈ ਵਾਹਨ ਹਾਕਮ ਸਿੰਘ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ | ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਦਿਆਂ ਭਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ ਪਾਤੜਾਂ ਵਿਖੇ ਨਵੇਂ ਇੰਫਰਮੇਸ਼ਨ ਅਤੇ ਕਾਊੁਾਸਲਿੰਗ ਕੇਂਦਰ ਦੀ ਸ਼ੁਰੂਆਤ
Ad Position 24