26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਕਰਾਟੇ ਚੈਂਪੀਅਨਸ਼ਿਪ ਵਿਚ ਕੀਤਾ ਵਧੀਆ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 08-05-2026
ਦੇਵੀਗੜ੍ਹ, 7 ਮਈ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਦੇ ਵਿਦਿਆਰਥੀਆਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਚੈਂਪੀਅਨਸ਼ਿਪ ਹਿੰਦੂ ਪਬਲਿਕ ਹਾਈ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ | ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਭਰ ਤੋਂ ਲਗਭਗ 200 ਖਿਡਾਰੀਆਂ ਨੇ ਭਾਗ ਲਿਆ ਅਤੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋੲ ਤਗਮੇ ਆਪਣੇ ਨਾਮ ਕੀਤੇ | ਜਿਸ ਦੇ ਤਹਿਤ ਕਰਨ ਗਿਰ ਨੇ ਸੋਨੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ ਇਸ਼ਮੀਤ ਕੌਰ, ਮਨਜੋਤ ਕੌਰ, ਰਣਜੋਤ ਕੌਰ ਅਤੇ ਜਸਪ੍ਰੀਤ ਕੌਰ ਨੇ ਚਾਂਦੀ ਦੇ ਤਗਮੇ ਜਿੱਤੇ, ਜਦਕਿ ਅਵਨੀਤ ਕੌਰ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਸਕੂਲ ਪ੍ਰਬੰਧਕਾਂ, ਕੋਚ ਅਤੇ ਅਧਿਆਪਕਾਂ ਵਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਸਰੋਤ ਹੈ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਐਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਤਰੰਜ 'ਚ ਗੱਡੇ ਝੰਡੇ ਅਗਲੀ ਖ਼ਬਰ ਯੂਰੀਆ ਖਾਦ ਦੀ ਅਣਅਧਿਕਾਰਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ
Ad Position 24