01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੋਆਪਰੇਟਿਵ ਬੈਂਕਾਂ ਵਲੋਂ ਲਿਮਟਾਂ ਜਾਮ ਕਰਨ ਖ਼ਿਲਾਫ਼ ਭਾਕਿਯੂ ਡਕੌਂਦਾ ਦਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਅਤੇ (ਸੱਜੇ) ਭਾਰਤੀ ਕਿਸਾਨ ਯੂਨੀਅਨ ਡਕੌਂਦਾ ਆਗੂ ਧਰਨਾ ਦਿੰਦੇ ਹੋਏ | ਤਸਵੀਰਾਂ : ਪ੍ਰਭਨੂਰ ਸਿੰਘ <br/> 09-05-2026
ਪਟਿਆਲਾ, 8 ਮਈ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਕੋਆਪਰੇਟਿਵ ਬੈਂਕਾਂ ਦੁਆਰਾ ਕਿਸਾਨਾਂ ਦੀਆਂ ਕਰਜ਼ਾ ਲਿਮਟਾਂ ਜਾਮ ਕਰਨ ਦੇ ਵਿਰੋਧ ਵਿਚ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਕਨਸੂਹਾ ਕਲਾਂ ਦੀ ਅਗਵਾਈ ਹੇਠ ਜ਼ਿਲ੍ਹਾ ਮੈਨੇਜਰ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਾਜ਼ਰੀ ਭਰੀ | ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਪੰਜਾਬ ਸਰਕਾਰ ਉੱਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਕਿਸਾਨੀ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਕੋਆਪਰੇਟਿਵ ਬੈਂਕਾਂ ਦੇ ਵਧਾਏ ਹੱਦ ਕਰਜ਼ੇ ਤੁਰੰਤ ਲਾਗੂ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਬੈਂਕਾਂ ਵਿਚ ਆਪਣੀਆਂ ਬਕਾਇਆ ਰਕਮਾਂ ਜਮ੍ਹਾਂ ਕਰਵਾ ਚੁੱਕੇ ਹਨ, ਪਰ ਹੁਣ ਨਵੀਆਂ ਲਿਮਿਟਾਂ ਨਾ ਖੁੱਲ੍ਹਣ ਕਾਰਨ ਉਨ੍ਹਾਂ ਨੂੰ ਪੈਸੇ ਲੈਣ ਲਈ ਬੈਂਕਾਂ ਦੇ ਚੱਕਰ ਕੱਟਣੇ ਪੈ ਰਹੇ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮਸਲੇ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖੇ ਸੰਘਰਸ਼ ਕੀਤੇ ਜਾਣਗੇ | ਇਸ ਮੌਕੇ ਸੂਬਾ ਕੈਸ਼ੀਅਰ ਰਾਮ ਸਿੰਘ ਮਟੋਰੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਡੀਆਂ ਕਾਰਪੋਰੇਟ ਕੰਪਨੀਆਂ ਦੇ ਹੱਕ ਵਿਚ ਨੀਤੀਆਂ ਬਣਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਜ਼ਮੀਨਾਂ ਅਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਪਿੰਡਾਂ ਵਿਚ ਚਿੱਪ ਵਾਲੇ ਮੀਟਰ ਧੱਕੇ ਨਾਲ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਵੱਡਾ ਅੰਤਰ ਹੈ | ਆਗੂਆਂ ਨੇ 15 ਮਈ ਨੂੰ ਕਿਸਾਨ ਮੰਗਾਂ ਅਤੇ ਪੰਜਾਬ ਦੇ ਪਾਣੀਆਂ ਦੇ ਮਸਲੇ ਸਬੰਧੀ ਰਾਜਪਾਲ ਨੂੰ ਮਿਲਣ ਲਈ ਚੰਡੀਗੜ੍ਹ ਵਿਖੇ ਵੱਡੇ ਕਾਫਲਿਆਂ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ | ਧਰਨੇ ਦੌਰਾਨ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਆਪਣੇ ਸਾਥੀਆਂ ਸਮੇਤ ਮੌਜੂਦ ਰਹੇ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜਗਮੇਲ ਸਿੰਘ ਸੁੱਧੇਵਾਲ ਨੇ ਨਿਭਾਈ | ਇਸ ਮੌਕੇ ਸੂਬਾ ਕਮੇਟੀ ਮੈਂਬਰ ਦਲਜਿੰਦਰ ਸਿੰਘ ਆਲੋਵਾਲ, ਗੁਰਵਿੰਦਰ ਸਿੰਘ ਲੰਘ, ਪਰਵਿੰਦਰ ਸਿੰਘ ਆਲੋਵਾਲ, ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਪੰਜੋਲਾ, ਪ੍ਰਧਾਨ ਅਮਰਜੀਤ ਸਿੰਘ ਔਲਖ ਨੌਗਵਾ, ਜਰਨੈਲ ਸਿੰਘ ਮਡੌੜ, ਹਰਭਗਵਾਨ ਸਿੰਘ ਖੇੜੀ ਮਾਨੀਆਂ, ਟਹਿਲ ਸਿੰਘ ਕਕੇਪੁਰ, ਸਰਬਜੀਤ ਸਿੰਘ ਭੜੀ, ਮੁਖਤਿਆਰ ਸਿੰਘ ਕਕੇਪੁਰ, ਸੁਰਜੀਤ ਸਿੰਘ ਲਚਕਾਣੀ, ਨਿਰਮਲ ਸਿੰਘ, ਸੁੱਖਾ ਸਿੰਘ ਭਿੰਡਰ ਨੌਗਾਵਾਂ, ਜਗਤਾਰ ਸਿੰਘ ਨੌਗਾਵਾਂ, ਨਿਰਮਾਣਾ, ਸੁਖਵਿੰਦਰ ਸਿੰਘ ਫਤਿਹ ਮਾਜਰੀ ਅਤੇ ਸਤਵੰਤ ਸਿੰਘ ਧਬਲਾਨ ਸਮੇਤ ਹੋਰ ਆਗੂ ਅਤੇ ਕਿਸਾਨ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਨੌਰ ਦੇ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਜੰਗਲਾਤ ਵਿਭਾਗ ਦੀ ਲਾਪਰਵਾਹੀ ਸੈਂਕੜੇ ਬੂਟੇ ਤੇ ਦਰੱਖਤ ਚੜੇ੍ਹ ਅੱਗ ਦੀ ਭੇਟ <br/>
Ad Position 24