31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਆਲੋਵਾਲ ਵਿਖੇ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਆਲੋਵਾਲ ਵਿਖੇ ਟੀ.ਬੀ. ਤੇ ਅੱਖਾਂ ਦੀ ਮੁਫ਼ਤ ਜਾਂਚ ਤੇ ਇਲਾਜ ਲਈ ਲਗਾਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈੰਦੇ ਹੋਏ | ਅਜੀਤ ਤਸਵੀਰ <br/> 09-05-2026
ਭਾਦਸੋਂ, 8 ਮਈ (ਗੁਰਬਖਸ ਸਿੰਘ ਵੜੈਚ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ ਘਰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਡਾ. ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪਿੰਡਾਂ ਤੇ ਸ਼ਹਿਰਾਂ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਪਟਿਆਲਾ ਦੀ ਅਗਵਾਈ ਹੇਠ ਡਾ. ਮੋਨਿਕਾ ਸੂਦ ਸੀਨੀਅਰ ਮੈਡੀਕਲ ਅਫਸਰ ਭਾਦਸੋ ਦੀ ਦੇਖ ਰੇਖ ਹੇਠ ਪਟਿਆਲਾ ਦਿਹਾਤੀ ਦੇ ਪਿੰਡ ਆਲੋਵਾਲ ਵਿਖੇ ਗ੍ਰਾਮ ਪੰਚਾਇਤ ਆਲੋਵਾਲ ਦੇ ਸਹਿਯੋਗ ਨਾਲ ਅੱਖਾਂ ਦੀ ਮੁਫ਼ਤ ਜਾਂਚ ਤੇ ਇਲਾਜ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਮੋਹਕਮ ਸਿੰਘ ਮਾਨ ਮੈਡੀਕਲ ਅਫਸਰ ਐਸ.ਐਚ.ਸੀ. ਨੇ ਦੱਸਿਆ ਕਿ ਇਸ ਕੈਂਪ ਵਿਚ 184 ਅੱਖਾਂ ਦੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਜਿਸ ਵਿਚ 84 ਲੋੜਵੰਦ ਮਰੀਜ਼ਾਂ ਨੂੰ ਨਿਗ੍ਹਾ ਵਾਲੀਆਂ ਐਨਕਾਂ ਮੁਫ਼ਤ ਦਿੱਤੀਆਂ ਗਈਆਂ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਇਸ ਕੈਂਪ ਵਿਚ 9 ਚਿੱਟੇ ਮੋਤੀਏ ਦੇ ਮਰੀਜ਼ਾਂ ਦੀ ਪਹਿਚਾਣ ਕੀਤੀ ਗਈ ਜਿਨ੍ਹਾਂ ਦੇ ਸਰਕਾਰੀ ਮਾਤਾ ਕੁਛੱਲਿਆ ਹਸਪਤਾਲ ਵਿਖੇ ਅਪਰੈਸਨ ਬਿਲਕੁੱਲ ਮੁਫ਼ਤ ਕੀਤੇ ਜਾਣਗੇ | ਇਸ ਤੋਂ ਇਲਾਵਾ ਜ਼ਿਲ੍ਹਾ ਟੀ.ਬੀ ਵਿਭਾਗ ਵਲੋਂ ਖਾਸੀ ਦੇ ਮਰੀਜ਼ਾਂ ਲਈ ਵਿਸ਼ੇਸ਼ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ 45 ਮਰੀਜ਼ਾਂ ਦੇ ਛਾਤੀ ਦੇ ਐਕਸਰੇ ਤੇ 20 ਮਰੀਜ਼ਾਂ ਦੀ ਬਲਗਮ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਗਈ | ਜ਼ਿਲ੍ਹਾ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਤੇ ਉਪ ਜ਼ਿਲ੍ਹਾ ਸਿਹਤ ਅਫਸਰ ਵਲੋਂ ਮੌਕੇ 'ਤੇ ਪਹੁੰਚ ਕੇ ਕੈਂਪਾਂ ਦੇ ਪ੍ਰਬੰਧਾ ਦਾ ਜਾਇਜ਼ਾ ਲੈ ਕੇ ਕੈਂਪ ਦੀ ਕਾਰਗੁਜ਼ਾਰੀ ਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ | ਇਸ ਕੈਂਪ ਵਿਚ ਅੱਖਾ ਦੇ ਮਾਹਿਰ ਡਾਕਟਰ ਮਨਦੀਪ ਸਿੰਘ ਅਤੇ ਹਰਨਰਾਇਣ ਸਿੰਘ ਅਪਥੈਲਮਿਕ ਅਫਸਰ ਵਲੋਂ ਅੱਖਾਂ ਦੇ ਮਰੀਜ਼ਾਂ ਤੇ ਜ਼ਿਲ੍ਹਾ ਟੀ ਬੀ ਅਫਸਰ ਡਾ ਗੁਰਪ੍ਰੀਤ ਸਿੰਘ ਨਾਗਰਾ ਦੀ ਟੀਮ ਵਲੋਂ ਟੀ.ਬੀ. ਦੇ ਸੰਭਾਵਿਤ ਮਰੀਜ਼ਾਂ ਦਾ ਚੈੱਕਅਪ ਤੇ ਜਾਂਚ ਕੀਤੀ ਗਈ | ਇਸ ਕੈਂਪ ਨੂੰ ਕਾਮਯਾਬ ਕਰਨ ਵਿਚ ਲੋਕਲ ਸਟਾਫ ਤੇ ਸਮੂਹ ਆਸਾ ਵਲਕਰਜ ਦਾ ਵਿਸ਼ੇਸ਼ ਯੋਗਦਾਨ ਰਿਹਾ | ਬਾਬਾ ਗੁਰਮੁੱਖ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਇਸਰਸਰ ਆਲੋਵਾਲ ਸਾਹਿਬ ਟਰੱਸਟ ਰਾੜਾ ਸਾਹਿਬ ਤੇ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀ ਆਲੋਵਾਲ ਵਲੋਂ ਸਿਵਲ ਸਰਜਨ ਪਟਿਆਲਾ ਤੇ ਸਮੂਹ ਡਾਕਟਰਾਂ ਦੀ ਟੀਮ ਤੇ ਸਟਾਫ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਧਰਮਜੀਤ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ, ਜਰਨੈਲ ਸਿੰਘ ਸੈਕਟਰੀ, ਬਲਾਕ ਇੰਚਾਰਜ ਹਰਪ੍ਰੀਤ ਸਿੰਘ ਸਰਪੰਚ, ਡਾ. ਰੋਹਿਤ ਕਾਲੀਆ ਮੈਡੀਕਲ ਅਫਸਰ, ਡਾ. ਨਵਜੋਤ ਕੌਰ ਮੈਡੀਕਲ ਅਫ਼ਸਰ, ਰਾਮ ਸਿੰਘ ਫਾਰਮੇਸੀ ਅਫ਼ਸਰ, ਕੁਲਦੀਪ ਸਿੰਘ ਕਨਸੂਹਾ, ਬਚਿੱਤਰ ਸਿੰਘ ਬੀਈ, ਮਨਿੰਦਰ ਸਿੰਘ, ਪਵਨ ਕੁਮਾਰ ਮੇਲ ਵਰਕਰ ਹਰਪਾਲ ਕੌਰ ਸੀ.ਐਚ.ਓ., ਰਮਨਪਰੀਤ ਕੌਰ ਏ.ਐਨ.ਐਮ., ਭੁਪਿੰਦਰ ਬਾਸਲ ਐਸ.ਟੀ.ਐਸ. ਤੇ ਟੀਮ, ਗੁਰਪ੍ਰੀਤ ਸਿੰਘ ਪੰਚ, ਜਸਪਰੀਤ ਸਿੰਘ ਪੰਚ ਤੋਂ ਸਮੂਹ ਨਗਰ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਰਬਿੰਦਰ ਨਾਥ ਟੈਗੋਰ ਦੀ ਜੈਅੰਤੀ ਧੂਮਧਾਮ ਨਾਲ ਮਨਾਈ <br/> ਅਗਲੀ ਖ਼ਬਰ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਲਈ ਗੁਰੂ ਘਰ ਸ਼ੁਕਰਾਨਾ ਕਰਨ ਪਟਿਆਲਾ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ-ਰਣਜੋਧ ਸਿੰਘ ਹ...
Ad Position 24