31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਬੈਂਕਿੰਗ ਪ੍ਰਣਾਲੀ ਦੇ ਗੁਰ ਸਿੱਖਣ ਲਈ ਐਚ.ਡੀ.ਐਫ.ਸੀ. ਬੈਂਕ ਦਾ ਕੀਤਾ ਵਿੱਦਿਅਕ ਦੌਰਾ <br/>

Ad Position 21
No active advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀ ਵਿੱਦਿਅਕ ਟੂਰ ਸਮੇਂ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ | ਅਜੀਤ ਤਸਵੀਰ <br/> 09-05-2026
ਦੇਵੀਗੜ੍ਹ, 8 ਮਈ (ਰਾਜਿੰਦਰ ਸਿੰਘ ਮੌਜੀ)-ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਕਿੱਤਾਮੁਖੀ ਜਾਣਕਾਰੀ ਦੇਣ ਦੇ ਮਕਸਦ ਨਾਲ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਵੱਲੋਂ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ | ਸਕੂਲ ਦੇ ਗਿਆਰਵੀਂ ਜਮਾਤ ਕਾਮਰਸ ਵਰਗ ਦੇ ਵਿਦਿਆਰਥੀਆਂ ਲਈ ਐਚ.ਡੀ.ਐਫ.ਸੀ. ਬੈਂਕ ਦਾ ਇੱਕ ਰੋਜ਼ਾ ਵਿਦਿਅਕ ਦੌਰਾ ਕਰਵਾਇਆ ਗਿਆ | ਇਸ ਦੌਰੇ ਦਾ ਮੁੱਖ ਉਦੇਸ਼ ਭਵਿੱਖ ਦੇ ਅਰਥਸ਼ਾਸਤਰੀਆਂ ਅਤੇ ਬੈਂਕਿੰਗ ਪੇਸ਼ੇਵਰਾਂ ਨੂੰ ਬੈਂਕਿੰਗ ਪ੍ਰਣਾਲੀ ਅਤੇ ਬੈਂਕ ਦੇ ਅੰਦਰੂਨੀ ਕੰਮਕਾਜ ਬਾਰੇ ਮੁੱਢਲੀ ਅਤੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣਾ ਸੀ | ਇਸ ਦੌਰੇ ਦੌਰਾਨ ਵਿਦਿਆਰਥੀਆਂ ਦੇ ਨਾਲ ਸਕੂਲ ਦੇ ਤਜ਼ਰਬੇਕਾਰ ਅਧਿਆਪਕ ਮੈਡਮ ਅਮਨਦੀਪ ਅਤੇ ਪਰਮਿੰਦਰ ਕੁਮਾਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਬੈਂਕ ਪਹੁੰਚਣ 'ਤੇ ਬੈਂਕ ਸਟਾਫ਼ ਵੱਲੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਬੈਂਕ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਲਿਜਾ ਕੇ ਬੈਂਕਿੰਗ ਦੀਆਂ ਜਟਿਲ ਪ੍ਰਕਿਰਿਆਵਾਂ ਨੂੰ ਸਰਲ ਭਾਸ਼ਾ ਵਿਚ ਸਮਝਾਇਆ | ਵਿਦਿਆਰਥੀਆਂ ਨੂੰ ਨਵਾਂ ਖਾਤਾ ਖੋਲ੍ਹਣ ਦੀ ਪ੍ਰਕਿਰਿਆ ਕੇ ਵਾਈ ਸੀ ਨਕਦੀ ਜਮ੍ਹਾਂ ਕਰਵਾਉਣ ਅਤੇ ਨਿਕਾਸੀ ਦੀ ਪ੍ਰਣਾਲੀ, ਵੱਖ-ਵੱਖ ਤਰ੍ਹਾਂ ਦੇ ਕਰਜ਼ਿਆਂ ਦੀਆਂ ਸੇਵਾਵਾਂ ਅਤੇ ਫਿਕਸਡ ਡਿਪਾਜ਼ਿਟ ਐਫ ਡੀ ਵਰਗੀਆਂ ਅਹਿਮ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਅਜੋਕੇ ਸਮੇਂ ਵਿੱਚ ਵੱਧ ਰਹੇ ਡਿਜ਼ੀਟਲ ਲੈਣ-ਦੇਣ ਨੂੰ ਮੁੱਖ ਰੱਖਦਿਆਂ, ਬੈਂਕ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਨੈੱਟ ਬੈਂਕਿੰਗ, ਮੋਬਾਈਲ ਐਪ ਅਤੇ ਏ.ਟੀ.ਐਮ. ਦੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ | ਇਸ ਦੇ ਨਾਲ ਹੀ ਸਾਈਬਰ ਧੋਖਾਧੜੀ ਤੋਂ ਬਚਣ ਲਈ ਸੁਰੱਖਿਆ ਨੁਕਤੇ ਵੀ ਸਾਂਝੇ ਕੀਤੇ ਗਏ | ਕਾਮਰਸ ਦੇ ਵਿਦਿਆਰਥੀਆਂ ਨੇ ਆਪਣੀ ਪਾਠ-ਪੁਸਤਕਾਂ ਵਿਚ ਪੜ੍ਹੀਆਂ ਜਾਣ ਵਾਲੀਆਂ ਥਿਊਰੀਆਂ ਨੂੰ ਜਦੋਂ ਅਮਲੀ ਰੂਪ ਵਿੱਚ ਵੇਖਿਆ, ਤਾਂ ਉਨ੍ਹਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ | ਵਿਦਿਆਰਥੀਆਂ ਵਲੋਂ ਪੁੱਛੇ ਗਏ ਤਕਨੀਕੀ ਸਵਾਲਾਂ ਦੇ ਬੈਂਕ ਅਧਿਕਾਰੀਆਂ ਨੇ ਬਹੁਤ ਹੀ ਸੰਤੋਸ਼ਜਨਕ ਅਤੇ ਸਰਲ ਜਵਾਬ ਦਿੱਤੇ | ਵਿਦਿਆਰਥੀਆਂ ਨੇ ਇਸ ਦੌਰੇ ਨੂੰ ਆਪਣੇ ਕਰੀਅਰ ਲਈ ਬੇਹੱਦ ਗਿਆਨਵਰਧਕ ਅਤੇ ਲਾਭਕਾਰੀ ਦੱਸਿਆ | ਸਮਾਗਮ ਦੇ ਅੰਤ ਵਿਚ ਮਾਤਾ ਗੁਜਰੀ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਸਾਹਿਬਾਨ ਨੇ ਬੈਂਕ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਸਹਾਈ ਹੁੰਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਦੇ ਹਨ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੰਤਰੀ ਡਾ. ਬਲਬੀਰ ਸਿੰਘ ਵਲੋਂ ਆਰਟ ਐਂਡ ਕਰਾਫਟ ਰੂਮ ਅਤੇ ਕੰਪਿਊਟਰ ਲੈਬ ਦਾ ਉਦਘਾਟਨ <br/> ਅਗਲੀ ਖ਼ਬਰ ਨਿਰਮਲ ਸੰਘ ਵਿਸ਼ਾਲ ਮਣਕੂ ਵਲੋਂ ਗਊਸ਼ਾਲਾ ਨੂੰ ਚੈਨ ਕੁਪੀਆਂ ਮਸ਼ੀਨਾਂ ਭੇਟ ਕੀਤੀਆਂ <br/>
Ad Position 24